ਦਿੱਲੀ ਕਿਸਾਨ ਅੰਦੋਲਨ ’ਚ ਲੰਗਰ ਦੀ ਸੇਵਾ ਕਰਨ ਗਏ ਬਜ਼ੁਰਗ ਲਾਂਗਰੀ ਦੀ ਮੌਤ
Published : Dec 29, 2020, 11:57 am IST
Updated : Dec 29, 2020, 5:57 pm IST
SHARE ARTICLE
Farmer Ratan Singh
Farmer Ratan Singh

ਅਜਨਾਲਾ ਤਹਿਸੀਲ ਦੇ ਪਿੰਡ ਰਾਏਪੁਰ ਖੁਰਦ ਦੇ ਵਾਸੀ ਹਲਵਾਈ ਰਤਨ ਸਿੰਘ (83 ਸਾਲਾ), ਜੋ ਕਿ ਕਿਸਾਨੀ ਦਾ ਧੰਦਾ ਕਰਨ ਦੇ ਨਾਲ-ਨਾਲ ਹਲਵਾਈ ਵੀ ਸੀ। 

ਅਜਨਾਲਾ : ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਲੰਗਰ ਦੀ ਸੇਵਾ ਕਰਨ ਗਏ ਅਜਨਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਰਾਏਪੁਰ ਖੁਰਦ ਦੇ ਵਾਸੀ ਬਜ਼ੁਰਗ ਲਾਂਗਰੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜੋਗਿੰਦਰ ਸਿੰਘ, ਕਰਮਬੀਰ ਸਿੰਘ, ਗੋਲਡੀ ਰਿਆਡ਼ ਨੇ ਦੱਸਿਆ ਕਿ ਅਜਨਾਲਾ ਤਹਿਸੀਲ ਦੇ ਪਿੰਡ ਰਾਏਪੁਰ ਖੁਰਦ ਦੇ ਵਾਸੀ ਹਲਵਾਈ ਰਤਨ ਸਿੰਘ (83 ਸਾਲਾ), ਜੋ ਕਿ ਕਿਸਾਨੀ ਦਾ ਧੰਦਾ ਕਰਨ ਦੇ ਨਾਲ-ਨਾਲ ਹਲਵਾਈ ਵੀ ਸੀ। 

farmerFarmer

ਉਹ ਦਿੱਲੀ ਦੇ ਸਿੰਘੂ ਬਾਰਡਰ ’ਤੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਉਣ ਲਈ ਚੱਲ ਰਹੇ ਸੰਘਰਸ਼ ’ਚ ਸ਼ਾਮਲ ਕਿਸਾਨਾਂ ਤੇ ਮਜ਼ਦੂਰਾਂ ਲਈ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣਾ ਸਾਹਿਬ ਰੋਪੜ ਦੇ ਮੁੱਖ ਸੇਵਾਦਾਰ ਬਾਬਾ ਖੁਸ਼ਹਾਲ ਸਿੰਘ ਤੇ ਬਾਬਾ ਅਵਤਾਰ ਸਿੰਘ ਦੀ ਅਗਵਾਈ ’ਚ ਕਰੀਬ 15-16 ਦਿਨਾਂ ਤੋਂ ਲੰਗਰ ਬਣਾਉਣ ਦੀਆਂ ਸੇਵਾਵਾਂ ਨਿਭਾਅ ਰਹੇ ਸਨ

ਪਰ ਅਚਾਨਕ ਰਤਨ ਸਿੰਘ ਦੀ ਸਿਹਤ ਖ਼ਰਾਬ ਹੋ ਜਾਣ ਉਪਰੰਤ ਉਨ੍ਹਾਂ ਨੂੰ ਦਿੱਲੀ ਤੋਂ ਵਾਪਸ ਘਰ ਭੇਜ ਦਿੱਤੇ ਜਾਣ ਪਿੱਛੋਂ ਅਜਨਾਲਾ ਦੇ ਇਕ ਹਸਪਤਾਲ ਵਿਖੇ ਦਾਖਿਲ ਕਰਵਾਏ ਜਾਣ ’ਤੇ ਚੱਲ ਰਹੇ ਇਲਾਜ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement