ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਨੂੰ ਪ੍ਰਵਾਨਗੀ
Published : Dec 29, 2020, 4:17 pm IST
Updated : Dec 29, 2020, 4:17 pm IST
SHARE ARTICLE
Vijay Inder Singla gives nod for renaming seven government schools after freedom fighters and martyrs
Vijay Inder Singla gives nod for renaming seven government schools after freedom fighters and martyrs

ਸਮਾਜ ਵਿੱਚ ਬਣਦਾ ਸਤਿਕਾਰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਹ ਹੰਭਲਾ ਮਾਰਿਆ ਗਿਆ ਹੈ

ਚੰਡੀਗੜ੍ਹ - ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ਦੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖ਼ਸੀਅਤਾਂ ਵੱਲੋਂ ਕੀਤੇ ਗਏ ਵਿਲੱਖਣ ਕਾਰਜਾਂ, ਉਨ੍ਹਾਂ ਦੀ ਦੇਣ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿੱਚ ਬਣਦਾ ਸਤਿਕਾਰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਹ ਹੰਭਲਾ ਮਾਰਿਆ ਗਿਆ ਹੈ।

school reopenschool 

ਸਿੱਖਿਆ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੌਰੇਆਣਾ ਦਾ ਨਾਂ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਪਿੱਥੋ ਦਾ ਨਾਮ ਸ਼ਹੀਦ ਫ਼ੌਜੀ ਕੁਲਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਦੋ ਸਕੂਲਾਂ ਦਾ ਨਾਮ ਮਹਾਨ ਸ਼ਖ਼ਸੀਅਤਾਂ ਦੇ ਨਾਂ 'ਤੇ ਰੱਖਿਆ ਗਿਆ ਹੈ

Vijay Inder SinglaVijay Inder Singla

ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖ਼ਿਆਲਾਂ ਕਲਾਂ ਦਾ ਨਾਂ ਸ਼ਹੀਦ ਊਦੇ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦਾ ਨਾਂ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ ਜਦ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) 

ਸਠਿਆਲਾ ਦਾ ਨਾਮ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਵਿੰਝਵਾਂ ਦਾ ਨਾਂ ਸ਼ਹੀਦ ਹਵਾਲਦਾਰ ਰਜਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁੰਨਸ (ਬਰਨਾਲਾ) ਦਾ ਨਾਮ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement