ਗਮਾਡਾ ਈਕੋ ਸਿਟੀ-2 ਸਕੀਮ ਨੂੰ ਆਮ ਲੋਕਾਂ ਵਲੋਂ ਮਿਲ ਰਿਹੈ ਭਰਵਾਂ ਹੁੰਗਾਰਾ
Published : Dec 29, 2020, 5:20 pm IST
Updated : Dec 29, 2020, 5:20 pm IST
SHARE ARTICLE
 GMADA Eco City-2 scheme evoking decent response
GMADA Eco City-2 scheme evoking decent response

ਪੰਜਾਬ ਵਾਸੀਆਂ ਲਈ ਨਿਊ ਚੰਡੀਗੜ੍ਹ ‘ਚ ਘਰ ਬਣਾਉਣ ਦਾ ਮੌਕਾ

ਚੰਡੀਗੜ੍ਹ : ਪੰਜਾਬਵਾਸੀ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿਚ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ੍ਹ ਵਿਖੇ 289 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਸਕੀਮ 7 ਦਸੰਬਰ, 2020 ਨੂੰ ਸ਼ੁਰੂ ਹੋਈ ਸੀ ਅਤੇ 14 ਜਨਵਰੀ, 2021 ਨੂੰ ਬੰਦ ਹੋਵੇਗੀ।

 GMADA Eco City-2 scheme evoking decent responseGMADA Eco City-2 scheme evoking decent response

ਪਲਾਟਾਂ ਦੀ ਅਲਾਟਮੈਂਟ ਦੀ ਕੀਮਤ 25 ਹਜ਼ਾਰ ਰੁਪਏ ਪ੍ਰਤੀ ਗਜ ਤੈਅ ਕੀਤੀ ਗਈ ਹੈ। ਇਸ ਸਕੀਮ ਵਿਚ 200 ਗਜ, 300 ਗਜ, 400 ਗਜ, 450 ਗਜ, 500 ਗਜ, 1000 ਗਜ ਅਤੇ 2000 ਗਜ ਆਕਾਰ ਦੇ ਪਲਾਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਨੂੰ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਅਰਜ਼ੀ ਦੇਣ ਵਿੱਚ ਦਿਲਚਸਪੀ ਰੱਖਣ ਵਾਲਿਆਂ ਵਲੋਂ ਸੰਪਰਕ ਕੀਤਾ ਜਾ ਰਿਹਾ ਹੈ।

GMADAGMADA

ਇਸ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਗਮਾਡਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਦੇਸ਼ ਦੇ ਸਾਰੇ ਆਮ ਸ਼਼੍ਰੇਣੀ ਦੇ ਨਾਗਰਿਕਾਂ (ਵਿਦੇਸ਼ਾਂ ਵਿੱਚ ਵਸੇ ਵਿਅਕਤੀਆਂ ਨੂੰ ਛੱਡ ਕੇ) ਲਈ ਖੁੱਲ੍ਹੀ ਹੈ, ਜਿਨ੍ਹਾਂ ਦੀ ਉਮਰ ਸਕੀਮ ਵਿੱਚ ਬਿਨੈ ਕਰਨ ਦੀ ਆਖਰੀ ਤਰੀਕ ਤੱਕ 18 ਸਾਲ ਹੋਵੇ। ਇਸ ਸਕੀਮ ਵਿਚ ਬਜ਼ੁਰਗ ਨਾਗਰਿਕਾਂ ਨੂੰ ਅਲਾਟਮੈਂਟ ਵਿੱਚ ਤਰਜੀਹ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਲਾਟਮੈਂਟ ਲਈ ਮਹਿਲਾ ਬਿਨੈਕਾਰਾਂ ਨੂੰ ਵਿਚਾਰਿਆ ਜਾਵੇਗਾ।

ਇਨ੍ਹਾਂ ਬਿਨੈਕਾਰਾਂ ਦੀ ਸੂਚੀ ਖਤਮ ਹੋ ਜਾਣ ਤੋਂ ਬਾਅਦ ਹੋਰਨਾਂ ਬਿਨੈਕਾਰਾਂ ਨੂੰ ਅਲਾਟਮੈਂਟ ਲਈ ਵਿਚਾਰਿਆ ਜਾਵੇਗਾ। ਇਸ ਸਕਮਿ ਵਿਚ ਵੱਖ-ਵੱਖ ਰਾਖਵੀਆਂ ਅਤੇ ਤਰਜੀਹੀ ਸ਼਼੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭ, ਸੂਬੇ ਦੇ ਉਨ੍ਹਾਂ ਵਸਨੀਕਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਦਾ ਦੇਸ਼ ਵਿੱਚ ਆਪਣਾ ਜਾਂ ਉਨ੍ਹਾਂ ਦੇ ਜੀਵਨ ਸਾਥੀ ਦਾ ਕੋਈ ਪਲਾਟ/ਮਕਾਨ ਨਹੀਂ ਹੈ।

GMADA MohaliGMADA 

ਬੁਲਾਰੇ ਨੇ ਦੱਸਿਆ ਕਿ ਅਲਾਟਮੈਂਟ ਲਈ ਭੁਗਤਾਨ ਨੂੰ ਬਹੁਤ ਸੁਵਿਧਾਜਨਕ ਬਣਾਇਆ ਗਿਆ ਹੈ। ਪਲਾਟ ਦੀ ਕੁੱਲ ਕੀਮਤ ਦੀ 10 ਫੀਸਦੀ ਰਕਮ ਬਿਨੈ-ਪੱਤਰ ਦੇਣ ਵੇਲੇ ਪੇਸ਼ਗੀ ਵਜੋਂ ਜਮ੍ਹਾ ਕੀਤੀ ਜਾਣੀ ਹੈ ਜਦਕਿ ਲੈਟਰ ਆਫ਼ ਇੰਟੈਂਟ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ 15 ਫੀਸਦੀ ਭੁਗਤਾਨ ਕੀਤਾ ਜਾਣਾ ਹੈ। ਬਕਾਇਆ 75 ਫੀਸਦੀ ਰਕਮ ਲੇਟਰ ਆਫ਼ ਇੰਟੈਂਟ ਜਾਰੀ ਹੋਣ ਦੇ 60 ਦਿਨਾਂ ਦੇ ਅੰਦਰ ਇਕਮੁਸ਼ਤ ਜਾਂ ਸਾਲਾਨਾ 9 ਫੀਸਦੀ ਵਿਆਜ ਦੇ ਨਾਲ ਛੇ ਛਮਾਹੀ ਕਿਸ਼ਤਾਂ ਰਾਹੀਂ ਜਮ੍ਹਾ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਨੂੰ ਬਕਾਇਆ ਰਕਮ `ਤੇ 5 ਫੀਸਦੀ ਛੋਟ ਦਿੱਤੀ ਜਾਵੇਗੀ।

ਇਸ ਸਕੀਮ ਦਾ ਬਰੋਸ਼ਰ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ.ਨਗਰ ਦੇ ਸਿੰਗਲ ਵਿੰਡੋ ਸਰਵਿਸ ਕਾਊਂਟਰ ਜਾਂ ਇਸ ਸਕੀਮ ਨਾਲ ਜੁੜੇ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਿਸਦੀ ਕੀਮਤ 100 ਰੁਪਏ ਹੈ। ਹਰ ਪ੍ਰਕਾਰ ਤੋਂ ਮੁਕੰਮਲ ਅਰਜ਼ੀਆਂ ਆਖਰੀ ਮਿਤੀ ਜਾਂ ਇਸ ਤੋਂ ਪਹਿਲਾਂ ਬੈਂਕਾਂ ਵਿੱਚ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ gmada.gov.in ਵੈਬਸਾਈਟ `ਤੇ ਵੀ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM
Advertisement