
ਭਾਈ ਬਲਦੇਵ ਸਿੰਘ ਵਡਾਲਾ ਅਤੇ ਬਾਬਾ ਫੌਜਾ ਸਿੰਘ ਨੇ ਸੰਗਤਾਂ ਸਮੇਤ ਹਾਜ਼ਰੀ ਭਰੀ ਅਤੇ ਬਾਜਵਾ ਦੀ ਕੋਠੀ ਅੱਗੇ ਬੈਠ ਕੇ ਕੀਤਾ ਕੀਰਤਨ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਹੋਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਲਈ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤਹਿਤ ਸਿੱਖ ਸਦਭਾਵਨਾ ਦਲ ਅਤੇ ਗੁ. ਸ੍ਰੀ ਅਕਾਲ ਬੁੰਗਾ ਸਾਹਿਬ ਸੁਭਾਨਾ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 4 ਨਵੰਬਰ ਤੋਂ ਪੰਥਕ ਹੋਕਾ ਲਗਾਤਾਰ ਦਿੱਤਾ ਜਾ ਰਿਹਾ ਹੈ।
Sikh Sadbhavana Dal Surrounded The Residence Of Cabinet Minister Tript Rajinder Bajwa
ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ ਹੈ, ਜਿਸ ਤਹਿਤ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਅਤੇ ਬਾਬਾ ਫੌਜਾ ਸਿੰਘ ਨੇ ਸੰਗਤਾਂ ਸਮੇਤ ਹਾਜ਼ਰੀ ਭਰੀ ਅਤੇ ਬਾਜਵਾ ਦੀ ਕੋਠੀ ਅੱਗੇ ਬੈਠ ਕੇ ਕੀਰਤਨ ਕੀਤਾ।
Tript bajwa
ਇਸ ਮੌਕੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ 328 ਪਾਵਨ ਸਰੂਪ ਜੋ ਲਾਪਤਾ ਹਨ, ਉਸ ਸਬੰਧੀ ਅੱਜ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਜਗਾਉਣ ਲਈ ਪੰਜਾਬ ਭਰ ਦੇ ਮੰਤਰੀਆਂ ਦੀ ਕੋਠੀ ਦੇ ਬਾਹਰ ਕੀਰਤਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਮੰਤਰੀ ਤ੍ਰਿਪਤ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ
ਤਾਂ ਜੋ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਨੀਂਦ ਤੋਂ ਜਗਾਇਆ ਜਾਵੇ ਅਤੇ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਮੰਤਰੀ ਤ੍ਰਿਪਤ ਬਾਜਵਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਸਬੰਧੀ ਗੱਲਬਾਤ ਕਰ ਕੇ ਮਾਮਲੇ ਦਾ ਹੱਲ ਕਰਨਗੇ ਅਤੇ 328 ਸਰੂਪਾਂ ਨੂੰ ਲਾਪਤਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।