
ਸਾਲ 2020 ਦੌਰਾਨ 19082 ਧੀਆਂ ਨੂੰ ਵਿਆਹ ਮੌਕੇ ਦਿੱਤੀ ਵਿੱਤੀ ਸਹਾਇਤਾ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਲ 2020 ਦੌਰਾਨ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ 19082 ਧੀਆਂ ਨੂੰ ਉਹਨਾਂ ਦੇ ਵਿਆਹ ਮੌਕੇ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ ਦਿੱਤਾ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸਾਲ 2020 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ੍ਰੇਣੀਆਂ/ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ 8209 ਧੀਆਂ ਨੂੰ 17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਉਹਨਾਂ ਦੇ ਵਿਆਹ ਮੌਕੇ ਪ੍ਰਦਾਨ ਕੀਤੀ ਗਈ।
Sadhu Singh Dharamsot
ਮੰਤਰੀ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਸੂਬਾ ਸਰਕਾਰ ਨੇ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ। ਇਹ ਸਕੀਮ ਪੰਜਾਬ ਰਾਜ ਦੇ ਵਸਨੀਕ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ, ਜਿਨਾਂ ਨੇ ਪੰਜਾਬ ਰਾਜ ਅਤੇ ਚੰਡੀਗੜ ਤੋਂ ਮੈਟਿ੍ਕ ਕੀਤੀ ਹੋਵੇ, ਲਈ ਲਾਗੂ ਹੋਵੇਗੀ।
Punjab Students
ਇਸ ਸਕੀਮ ਤਹਿਤ ਲਾਭ ਲੈਣ ਲਈ ਆਮਦਨ ਸੀਮਾ (ਮਾਤਾ-ਪਿਤਾ ਦੋਵਾਂ ਦੀ ਆਮਦਨ) 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਸਕੀਮ ਤਹਿਤ ਲਾਭ ਦੇਣ ਦਾ ਦਾਇਰਾ ਪੰਜਾਬ ਅਤੇ ਚੰਡੀਗੜ ਦੇ ਕੇਂਦਰੀ ਅਤੇ ਸੂਬਾ ਪੱਧਰੀ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਤੱਕ ਵਧਾ ਦਿੱਤਾ ਗਿਆ ਹੈ। ਇਸੇ ਤਰਾਂ ਸਾਲ 2020 ਦੌਰਾਨ ਕੇਂਦਰ ਸਰਕਾਰ ਵੱਲੋਂ ਬੰਦ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ ਸੀ ਸਕੀਮ ਤਹਿਤ 309.21 ਕਰੋੜ ਰੁਪਏ 2016-17 ਤੱਕ ਦਾ ਬੈਕਲਾਗ ਕਲੀਅਰ ਕਰਨ ਲਈ ਪ੍ਰਾਪਤ ਹੋਏ ਸਨ। ਇਹ ਰਾਸ਼ੀ ਵੰਡਣ ਦਾ ਕੰਮ ਪ੍ਰਗਤੀ ਅਧੀਨ ਹੈ, ਜੋ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ।
Scholarship
ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਘੱਟ ਗਿਣਤੀ ਦੇ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਤਿੰਨ ਸਕੀਮਾਂ ਪ੍ਰ੍ਰੀ ਮੈਟ੍ਰਿਕ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਆਦਿ ਚਲਾਈਆਂ ਜਾ ਰਹੀਆਂ ਹਨ। ਸਾਲ 2020 ਦੌਰਾਨ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫ਼ਾਰ ਮਨਿਉਰਿਟੀ ਤਹਿਤ 4,68,622 ਵਿਦਿਆਰਥੀਆਂ ਨੂੰ 76.14 ਕਰੋੜ ਰੁਪਏ, ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਮਨਿਉਰਿਟੀ ਸਕੀਮ ਤਹਿਤ 56,664 ਵਿਦਿਆਰਥੀਆਂ ਨੂੰ 30.18 ਕਰੋੜ ਰੁਪਏ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ 2404 ਵਿਦਿਆਰਥੀਆਂ ਨੂੰ 6.45 ਕਰੋੜ ਰੁਪਏ ਦੀ ਵਜੀਫਾ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਅਦਾ ਕੀਤੀ ਗਈ।
Sadhu Singh Dharamsot
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸਾਲ 2020 ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 417 ਲਾਭਪਾਤਰੀਆਂ ਨੂੰ 5.59 ਕਰੋੜ ਰੁਪਏ ਦੇ ਕਰਜ਼ੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। ਇਸੇ ਤਰਾਂ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 228 ਲਾਭਪਾਤਰੀਆਂ ਨੂੰ 3.91 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ।