ਭਾਜਪਾ ਅਤੇ ਢੀਂਡਸਾ ਗਰੁੱਪ ਦਾ ਨਾਪਾਕ ਗੱਠਜੋੜ ਵੀ ਸਿਫ਼ਰ ਸਾਬਤ ਹੋਵੇਗਾ: ਭਗਵੰਤ ਮਾਨ
Published : Dec 29, 2021, 7:13 pm IST
Updated : Dec 29, 2021, 7:13 pm IST
SHARE ARTICLE
bhagwant mann
bhagwant mann

ਪੰਜਾਬ ਦੀ ਸਿਆਸਤ 'ਚ ਸਿਫ਼ਰ ਹੋਏ ਕੈਪਟਨ,

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਬਣੀ ਸਾਂਝ  ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ ਇਹਨਾਂ ਮੌਕਾਪ੍ਰਸਤਾਂ ਨੂੰ ਅਮਲੀ ਰੂਪ 'ਚ ਸਮਝਾ ਦੇਵੇਗੀ ਕਿ ਇਕੱਲੀਆਂ ਸਿਫ਼ਰਾਂ ਜਿੰਨੀਆਂ ਮਰਜ਼ੀ ਜੁੜ ਜਾਣ, ਪਰ ਜੋੜ ਸਿਫ਼ਰ (ਜ਼ੀਰੋ) ਹੀ ਰਹੇਗਾ।

 

 

Bhagwant MannBhagwant Mann

 

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਪਵਿੱਤਰ ਗੀਤਾ ਦੇ ਉਪਦੇਸ਼ ਦਾ ਹਵਾਲਾ ਦਿੰਦਿਆਂ ਕਿਹਾ, ''ਜੋ ਹੋ ਰਿਹਾ, ਚੰਗਾ ਹੋ ਰਿਹਾ ਅਤੇ ਜੋ ਹੋਵੇਗਾ, ਉਹ ਵੀ ਚੰਗਾ ਹੀ ਹੋਵੇਗਾ, ਕਿਉਂਕਿ ਪੰਜਾਬ ਦੀ ਜਨਤਾ ਮੌਕਾਪ੍ਰਸਤ ਅਤੇ ਸਵਾਰਥੀ ਆਗੂਆਂ ਦੇ ਦਿਨ ਪ੍ਰਤੀ ਦਿਨ ਉਤਰ ਰਹੇ ਮਖੌਟਿਆਂ ਨੂੰ ਬੜੀ ਬਰੀਕੀ ਨਾਲ ਦੇਖ ਰਹੀ ਹੈ। ਬੜੀ ਗੰਭੀਰਤਾ ਨਾਲ ਲੈ ਰਹੀ ਹੈ। ਨਤੀਜਣ ਇਹਨਾਂ ਸਿਆਸੀ ਮੌਕਾਪ੍ਰਸਤਾਂ ਦੇ ਲੱਛਣ ਦੇਖ ਕੇ ਲੋਕ ਪੱਕਾ ਮਨ ਬਣਾ ਚੁੱਕੇ ਹਨ, ਕਿ ਇਸ ਵਾਰ ਪਿਛਲੀਆਂ ਗ਼ਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ ਅਤੇ ਇੱਕ ਮੌਕਾ ਆਮ ਆਦਮੀ ਪਾਰਟੀ ਰਾਹੀਂ ਆਪਣੇ ਆਪ ਨੂੰ ਦਿੱਤਾ ਜਾਵੇਗਾ।''

 

Bhagwant MannBhagwant Mann

 

ਭਗਵੰਤ ਮਾਨ ਨੇ ਭਾਜਪਾ, ਕੈਪਟਨ ਅਤੇ ਢੀਂਡਸਾ ਗਰੁੱਪ 'ਤੇ ਤੰਜ ਕਸਦਿਆਂ ਕਿਹਾ, ''ਹੁਣ ਜਦੋਂ ਤੁਹਾਡਾ ਪੁਰਾਣਾ ਨਾਪਾਕ ਗੱਠਜੋੜ ਜੱਗ ਜ਼ਾਹਿਰ ਹੋ ਹੀ ਗਿਆ ਹੈ ਤਾਂ ਆਪਣੀਆਂ ਸਿਫ਼ਰਾਂ ਨਾਲ ਬੇਸ਼ੱਕ ਬਾਦਲਾਂ ਵਾਲੀ ਸਿਫ਼ਰ ਵੀ ਜੋੜ ਲਵੋ, ਪਰ ਨਤੀਜਾ ਫੇਰ ਵੀ ਸਿਫ਼ਰ ਹੀ ਰਹੇਗਾ।  ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ (ਕੈਪਟਨ) ਪੰਜਾਬ ਦੇ ਲੋਕਾਂ ਨੂੰ ਕੋਈ ਇੱਕ ਕਾਰਨ ਜਾਂ ਵਜਾ ਦੱਸ ਦੇਣ ਕਿ ਲੋਕ ਇੱਕ ਵੀ ਵੋਟ ਉਨ੍ਹਾਂ ਨੂੰ ਕਿਉਂ ਦੇਣ? ਉਲਟਾ ਪੰਜਾਬ ਦੇ ਲੋਕ ਪੁੱਛਣ ਲਈ ਤਿਆਰ ਬਰ ਤਿਆਰ ਬੈਠੇ ਹਨ ਕਿ 2017 'ਚ ਲੋਕਾਂ ਵੱਲੋਂ ਦਿੱਤੇ ਗਏ ਜ਼ਬਰਦਸਤ ਫ਼ਤਵੇ ਦੀ ਐਸੀ- ਤੈਸੀ ਕਰਕੇ ਕੈਪਟਨ ਸਾਢੇ ਚਾਰ ਸਾਲ ਆਪਣੇ ਸ਼ਾਹੀ ਫਾਰਮ ਹਾਊਸ 'ਚੋਂ ਬਾਹਰ ਕਿਉਂ ਨਹੀਂ ਨਿਕਲੇ? ਮਾਨ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਵੋਟ ਮੰਗਣ ਤਾਂ ਦੂਰ ਲੋਕਾਂ ਨੂੰ ਮੂੰਹ ਦਿਖਾਉਣ ਜੋਗੀ ਹੈਸੀਅਤ ਵੀ ਨਹੀਂ ਰੱਖਦੇ।

PHOTOPHOTO

ਭਗਵੰਤ ਮਾਨ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸੰਯੁਕਤ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ, ''ਢੀਂਡਸਾ ਜੀ, ਕੈਪਟਨ ਅਤੇ ਅਮਿਤ ਸ਼ਾਹ ਜੀ ਹੋਰਾਂ ਦੀਆਂ ਅਖ਼ਬਾਰਾਂ, ਮੀਡੀਆ 'ਚ ਫ਼ੋਟੋਆਂ ਦੇਖ ਕੇ ਪੰਜਾਬ ਦੀ ਜਨਤਾ ਨੂੰ ਕੋਈ ਹੈਰਾਨੀ ਨਹੀਂ ਹੋਈ, ਕਿਉਂਕਿ ਢੀਂਡਸਾ ਹੁਰਾਂ ਨੂੰ ਮੋਦੀ ਸਰਕਾਰ ਵੱਲੋਂ ਖ਼ਾਸ ਤੌਰ 'ਤੇ ਬਖ਼ਸ਼ਿਆਂ 'ਪਦਮ ਸ੍ਰੀ' ਪੂਰੀ ਤਰਾਂ ਯਾਦ ਹੈ। ਬਲਕਿ ਇਹ ਚਰਚਾਵਾਂ ਵੀ ਤਰੋਤਾਜ਼ਾ ਹੋ ਗਈਆਂ ਕਿ ਬਾਦਲਾਂ ਦੀ ਥਾਂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ 'ਚ ਵਜ਼ੀਰੀ ਮਿਲ ਸਕਦੀ ਹੈ, ਕਿਉਂਕਿ ਭਾਜਪਾ, ਢੀਂਡਸਾ ਐਂਡ ਪਾਰਟੀ ਰਾਹੀਂ ਵੀ ਪੰਥਕ ਰਾਜਨੀਤੀ ਅਤੇ ਪੰਥਕ ਸੰਸਥਾਵਾਂ 'ਤੇ ਸਿੱਧਾ ਕੰਟਰੋਲ ਕਰਨ ਦੀ ਫ਼ਿਰਾਕ ਵਿੱਚ ਹੈ। ਭਾਵੇਂ ਇਹਨਾਂ ਚਰਚਾਵਾਂ ਉੱਤੇ ਕਿਸਾਨੀ ਅੰਦੋਲਨ ਨੇ ਥੁੜਚਿਰਾ ਵਿਰਾਮ ਲਾ ਦਿੱਤਾ ਸੀ, ਪਰ ਹੁਣ ਜਿੱਦਾਂ ਹੀ ਰਸਤਾ ਸਾਫ਼ ਹੋਇਆ ਨਾਪਾਕ ਅਤੇ ਸਵਾਰਥੀ ਇਰਾਦਿਆਂ ਨਾਲ ਲਬਰੇਜ਼ ਇਹ ਗੱਠਜੋੜ ਸਾਹਮਣੇ ਆ ਗਿਆ ਹੈ।

ਪ੍ਰੰਤੂ ਭਵਿੱਖ ਦੀ ਕੰਧ 'ਤੇ ਲਿਖੀ ਇਬਾਰਤ (ਲਿਖਤ) ਸਾਫ਼ ਪੜ੍ਹੀ ਜਾ ਸਕਦੀ ਹੈ ਕਿ ਭਾਜਪਾ ਅਤੇ ਕੈਪਟਨ ਦਾ ਸਾਥ ਢੀਂਡਸਾ ਪਰਿਵਾਰ ਅਤੇ ਸੰਯੁਕਤ ਅਕਾਲੀ ਦਲ ਨੂੰ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਹਮੇਸ਼ਾ ਲਈ ਸਾਫ਼ ਕਰ ਦੇਵੇਗਾ। ਇਸ ਕਰਕੇ ਹੀ ਸੰਯੁਕਤ ਅਕਾਲੀ ਦਲ ਤੇਜ਼ੀ ਨਾਲ ਭੁਰਨ (ਖ਼ਤਮ ਹੋਣ) ਲੱਗਾ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਅਤੇ ਆਗੂਆਂ ਨੂੰ ਵੀ ਜਵਾਬ ਦੇਣਾ ਪਵੇਗਾ ਕਿ ਅਜਿਹੀਆਂ ਕਿਹੜੀਆਂ ਮਜਬੂਰੀਆਂ ਅਤੇ ਸਿਆਸੀ ਭੁੱਖਾਂ ਹਨ ਕਿ ਉਹ ਅਜਿਹੀ ਭਾਜਪਾ ਦੀ ਗੋਦੀ ਵਿੱਚ ਬੈਠੇ ਰਹੇ ਹਨ, ਜਿਸ ਨੂੰ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਅਤੇ ਪੰਥ ਦੀ ਦੁਸ਼ਮਣ ਜਮਾਤ ਦੱਸਦੇ ਸਨ।

ਸੂਬਾ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ ਨੂੰ ਸਿਆਸੀ ਸ਼ਾਰਕ ਦੱਸਦੇ ਹੋਏ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਆਪਸੀ ਭਾਈਚਾਰੇ ਦੇ ਨਾਲ- ਨਾਲ ਸਿਆਸੀ ਕਦਰਾਂ ਕੀਮਤਾਂ ਲਈ ਭਾਜਪਾ ਸਭ ਤੋਂ ਵੱਡਾ ਖ਼ਤਰਾ ਬਣ ਚੁੱਕੀ ਹੈ। ਪ੍ਰੰਤੂ ਖ਼ੁਸ਼ਕਿਸਮਤੀ ਇਹ ਹੈ ਕਿ ਪੰਜਾਬ ਦੀ ਜਨਤਾ ਭਾਜਪਾ ਦੇ ਮਾਰੂ ਨਿਜ਼ਾਮ ਤੋਂ ਹਮੇਸ਼ਾ ਚੌਕੰਨੀ ਰਹੀ ਹੈ ਅਤੇ ਭਵਿੱਖ 'ਚ ਹੋਰ ਵੀ ਸੁਚੇਤ ਰਹੇਗੀ, ਕਿਉਂਕਿ ਸੱਤਾ ਦੇ ਭੁੱਖੇ ਅਤੇ ਭ੍ਰਿਸ਼ਟਾਚਾਰ 'ਚ ਡੁੱਬੇ 'ਪੰਜਾਬ ਦੇ ਡੋਗਰੇ' ਭਾਜਪਾ ਦੇ ਮਾਰੂ ਰੱਥ ਸਵਾਰ ਹੋ ਰਹੇ ਹਨ ਅਤੇ ਆਪਣੇ ਅਸਲੀ ਚਿਹਰੇ ਨੰਗੇ ਕਰ ਰਹੇ ਹਨ। ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ, ਕੈਪਟਨ, ਬਾਦਲ ਅਤੇ ਚੋਣਾ ਦੇ ਮੱਦੇਨਜ਼ਰ ਖੁੰਭਾਂ ਵਾਂਗ ਉੱਗ ਰਹੀਆਂ ਇਹਨਾਂ ਦੀਆਂ ਏ- ਬੀ -ਸੀ ਟੀਮਾਂ ਅਗਲੇ 100 ਸਾਲਾਂ 'ਚ ਵੀ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਸੁਧਾਰ ਅਤੇ ਸੰਵਾਰ ਨਹੀਂ ਸਕਦੀਆਂ, ਇਸ ਲਈ ਇਨ੍ਹਾਂ ਨੂੰ ਹੋਰ ਪਰਖਣ ਦੀ ਗ਼ਲਤੀ ਨਾ ਕਰਕੇ ਇੱਕ ਮੌਕਾ ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਜ਼ਰੂਰ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement