ਅਕਾਲੀ ਦਲ 'ਚ ਜਾਣਾ ਮੇਰੀ 'ਘਰ-ਵਾਪਸੀ' ਨਹੀ ਬਲਕਿ 'ਖੁਦਕੁਸ਼ੀ' ਹੋਵੇਗੀ: ਬੱਬੀ ਬਾਦਲ
Published : Dec 29, 2021, 4:22 pm IST
Updated : Dec 29, 2021, 4:22 pm IST
SHARE ARTICLE
Bubby Badal
Bubby Badal

ਬੱਬੀ ਬਾਦਲ ਨੇ ਆਖਿਰਕਾਰ ਨਸ਼ਰ ਕੀਤੇ ਆਪਣੇ ਪੱਤੇ, ਗੱਠਜੋੜ ਨਾਲ ਲੜਨਗੇ ਚੋਣ

ਚੰਡੀਗੜ੍ਹ (ਹਰਦੀਪ ਸਿੰਘ ਭੋਗਲ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਸਿਆਸੀ ਆਗੂਆਂ ਵਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਸਬੰਧੀ ਭਾਜਪਾ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਕਈ ਟਕਸਾਲੀ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋਈ। ਇਸ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਜਾਣਾ ਉਹਨਾਂ ਦੀ ਘਰ ਵਾਪਸੀ ਨਹੀਂ ਸਗੋਂ  ‘ਖੁਦਕੁਸ਼ੀ’ ਹੋਵੇਗੀ।

Bubby Badal Bubby Badal

ਉਹਨਾਂ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਸਭ ਤੋਂ ਗਰਮ ਬਿਆਨ ਦੇ ਕੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਸੀ ਕਿ ਅਸੀਂ ਸਿੱਖ ਗੁਰੂਧਾਮਾਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਇਕ ਪਰਿਵਾਰ ਦੇ ਕਬਜ਼ੇ ਤੋਂ ਛੁਡਾਵਾਂਗੇ। ਇਹ ਹੈਰਾਨੀ ਦੀ ਗੱਲ ਹੈ ਕਿ ਉਹ ਬਿਨ੍ਹਾਂ ਸ਼ਰਤ ਉਹਨਾਂ ਵਿਚ ਹੀ ਜਾ ਰਲੇ।  ਬੱਬੀ ਬਾਦਲ ਨੇ ਕਿਹਾ ਕਿ ਉਹ ਅਪਣੇ ਬੇਟੇ ਦੀ ਸੀਟ ਪੱਕੀ ਕਰਨ ਲਈ ਅਜਿਹਾ ਕਰਨ ਲਈ ਮਜਬੂਰ ਹੋਏ। ਕਰਨੈਲ ਸਿੰਘ ਪੀਰਮੁਹੰਮਦ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਦਾ ਇੰਨਾ ਕਸੂਰ ਨਹੀਂ ਹੈ ਕਿਉਂਕਿ ਅਸੀਂ ਸਾਰੇ ਅਪਣੇ ਪਰਿਵਾਰਾਂ ਨੂੰ ਛੱਡ ਕੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਜੁੜੇ ਸਨ, ਸਾਨੂੰ ਉਮੀਦ ਸੀ ਕਿ ਉਹ ਸਾਡੀ ਪਿੱਠ ਨਹੀਂ ਲੱਗਣ ਦੇਣਗੇ।

Bubby BadalBubby Badal

ਭਾਜਪਾ ਬਾਰੇ ਗੱਲ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਖਿਲਾਫ਼ ਅਪਣਾ ਸਟੈਂਡ ਸਪੱਸ਼ਟ ਰੱਖਿਆ ਅਤੇ ਜਦੋਂ ਤੱਕ ਕਿਸਾਨਾਂ ਦੀ ਗੱਲ ਨਹੀਂ ਮੰਨੀ ਗਈ ਅਸੀਂ ਉਦੋਂ ਤੱਕ ਭਾਜਪਾ ਦਾ ਵਿਰੋਧ ਕਰਦੇ ਰਹੇ। ਕਿਸਾਨਾਂ ਦਾ ਮਸਲਾ ਹੱਲ ਹੋਣ ਤੋਂ ਬਾਅਦ ਅਸੀਂ ਸੋਚਿਆ ਕਿ ਜੇਕਰ ਬੰਦੀ ਸਿੰਘਾਂ ਦੀ ਰਿਹਾਈ ਹੁੰਦੀ ਹੈ, ਜੇ ਕਈ ਸਾਲਾਂ ਤੋਂ ਲਟਕ ਰਹੇ ਪੰਜਾਬ ਦੇ ਮਸਲੇ ਹੱਲ ਹੋ ਜਾਣ ਤਾਂ ਭਾਜਪਾ ਨਾਲ ਜਾਣਾ ਕੋਈ ਘਾਟੇ ਦਾ ਸੌਦਾ ਨਹੀਂ। ਇਸ ਸਬੰਧੀ ਭਾਜਪਾ ਅੱਗੇ ਮੰਗਾਂ ਰੱਖੀਆਂ ਗਈਆਂ ਸਨ।  ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਭਾਜਪਾ ਅੱਗੇ ਸ਼ਹੀਦ ਕਿਸਾਨਾਂ ਲਈ ਮੁਆਵਜ਼ਾ ਅਤੇ ਉਹਨਾਂ ਨੂੰ ਸਤਿਕਾਰ ਦੇਣ ਦੀ ਮੰਗ ਵੀ ਰੱਖੀ ਹੈ। ਉਹਨਾਂ ਕਿਹਾ ਕਿ ਜੇਕਰ ਕਰਜ਼ਾ ਮਾਫ ਹੋ ਜਾਵੇ ਤਾਂ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਖਾਲਾ ਹੋ ਜਾਵੇਗਾ।

BJPBJP

ਬੱਬੀ ਬਾਦਲ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਸਰਕਾਰ ਪੰਜਾਬ ਵਿਚ ਇੰਡਸਟਰੀ ਲਗਾ ਦੇਵੇਗੀ ਤਾਂ ਸਾਡੇ ਨੌਜਵਾਨ ਵਿਦੇਸ਼ਾਂ ਵਿਚ ਨਹੀਂ ਜਾਣਗੇ।  ਉਹਨਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਦੇ ਲੋਕਾਂ ਅਤੇ ਸਿੱਖ ਪੰਥ ਨੂੰ ਲੋੜ ਹੈ ਕਿ ਕੇਂਦਰ ਸਰਕਾਰ ਉਹਨਾਂ ਦੀ ਬਾਂਹ ਫੜੇ। ਪੰਜਾਬ ਦੀ ਖੁਸ਼ਹਾਲੀ ਲਈ ਇਹ ਬਹੁਤ ਜ਼ਰੂਰੀ ਹੈ। ਭਾਜਪਾ ਵੀ ਸਿੱਖਾਂ ਨਾਲ ਚੰਗੇ ਰਿਸ਼ਤੇ ਚਾਹੁੰਦੀ ਹੈ। ਬੱਬੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਨਾਲ ਰੱਖਣਾ ਭਾਜਪਾ ਦਾ ਫੈਸਲਾ ਹੈ, ਇਸ ਲਈ ਸਾਨੂੰ ਅਪਣੇ ਭਾਈਵਾਲਾਂ ਦੇ ਫੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ।  ਉਹਨਾਂ ਕਿਹਾ ਕਿ ਆਮ ਆਮਦੀ ਪਾਰਟੀ ਵੀ ਅਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ।  

Sukhbir Badal Sukhbir Badal

ਬੱਬੀ ਬਾਦਲ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਅਪਣੀ ਸਮਰੱਥਾ ਅਨੁਸਾਰ ਕੋਈ ਚੰਗਾ ਕੰਮ ਨਹੀਂ ਕੀਤਾ, ਉਹਨਾਂ ਕੋਲ ਤਾਕਤ ਸੀ ਉਹ ਕਈ ਵੱਡੇ ਕੰਮ ਕਰ ਸਕਦੇ ਸੀ। ਉਹਨਾਂ ਕਿਹਾ ਕਿ ਜੇਕਰ ਡਰੱਗ ਮਾਮਲੇ ਵਿਚ ਮਜੀਠੀਆ ਬੇਕਸੂਰ ਹੈ ਤਾਂ ਉਹਨਾਂ ਨੂੰ ਭੱਜਣਾ ਨਹੀਂ ਸੀ ਚਾਹੀਦਾ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਤੇ ਗਰੀਬ ਸਿੱਖ ਨੂੰ ਫੜਨਾ ਹੋਵੇ ਤਾਂ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਪਰ ਹੁਣ ਉਹ ਕਹਿ ਰਹੇ ਨੇ ਕਿ ਮਜੀਠੀਆ ਲਾਪਤਾ ਹੈ। ਉਹਨਾਂ ਦਾਅਵਾ ਕੀਤਾ ਕਿ ਭਾਜਪਾ ਵਲੋਂ ਪੰਜਾਬ ਲਈ ਵੱਡੇ ਫੈਸਲੇ ਲਏ ਜਾਣਗੇ ਅਤੇ ਇਹ ਪੰਜਾਬ ਦੇ ਹਿੱਤ ਵਿਚ ਹੋਣਗੇ। ਲੋਕਾਂ ਨੂੰ ਮਾਹੌਲ ਖ਼ਰਾਬ ਕਰਨ ਵਾਲੀਆਂ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ। ਬੱਬੀ ਬਾਦਲ ਨੇ ਸਹਿਮਤੀ ਪ੍ਰਗਟਾਈ ਕਿ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement