ਭੂਮੀ ਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ
Published : Dec 29, 2021, 12:02 am IST
Updated : Dec 29, 2021, 12:02 am IST
SHARE ARTICLE
image
image

ਭੂਮੀ ਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ

ਚੰਡੀਗੜ੍ਹ, 28 ਦਸੰਬਰ (ਸ.ਸ.ਸ.) : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ। ਅੱਜ ਇਥੇ ਪੰਜਾਬ ਭਵਨ ਵਿਖੇ ਇਕ ਸਾਦੇ ਸਮਾਰੋਹ ਵਿਚ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 27 ਅਤੇ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 27 ਅਧਿਕਾਰੀਆਂ ਨੂੰ ਵੱਖ-ਵੱਖ ਅਹੁਦਿਆਂ ’ਤੇ ਪਦੁਉਨਤੀਆਂ ਲਈ ਪੱਤਰ ਸੌਂਪੇ ਗਏ। 
ਵਰਣਨਯੋਗ ਹੈ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ’ਚ 1 ਭੂਮੀ ਪਾਲ, 3 ਉਪ ਮੰਡਲ ਭੂਮੀ ਰਖਿਆ ਅਫ਼ਸਰ ਅਤੇ 23 ਭੂਮੀ ਰਖਿਆ ਅਫ਼ਸਰ ਨੂੰ ਤਰੱਕੀ ਦਿਤੀ ਗਈ ਹੈ, ਜਦਕਿ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 8 ਨੂੰ ਬਤੌਰ ਮੁਖੀ ਵਿਭਾਗ ਕੰਪਿਊਟਰ ਇੰਜੀਨੀਅਰਿੰਗ ਵਿਭਾਗ, 10 ਨੂੰ ਬਤੌਰ ਮੁਖੀ ਵਿਭਾਗ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਅਤੇ 9 ਨੂੰ ਬਤੌਰ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਤਰੱਕੀ ਦਿਤੀ ਗਈ ਹੈ। 
ਪਦਉਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਪਦੁਨਤੀ ਸਮੇਂ ਸਿਰ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਦਾ ਉਤਸ਼ਾਹ ਵਿਚ ਵਧਦਾ ਹੈ। ਉਨ੍ਹਾਂ ਪਦਉਨਤ ਹੋਏ ਅਧਿਕਾਰੀਆਂ ਨੂੰ ਅਪਣੀ ਜ਼ਿੰਮੇਵਾਰੀ ਨੂੰ ਰਾਜ ਪ੍ਰਤੀ ਹੋਰ ਸਮਰਪਤ ਹੋ ਕੇ ਨਿਭਾਉਣ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਪਦਉਨਤ ਹੋਏ ਅਧਿਕਾਰੀ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਗੇ ।
ਇਸ ਮੌਕੇ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਗਰਗ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਰਾਹੁਲ ਗੁਪਤਾ, ਪੀ.ਟੀ.ਯੂ. ਦੇ ਵੀ.ਸੀ. ਸ੍ਰੀ ਜਸਪ੍ਰੀਤ ਗਿੱਲ ਮੁੱਖ ਭੂਮੀ ਪਾਲ ਪੰਜਾਬ, ਮੋਹਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫਸਰ ਸ੍ਰੀ ਜੀ.ਐਸ. ਢਿੱਲੋਂ, ਵਧੀਕ ਡਾਇਰੈਕਟਰ ਮੋਹਨਵੀਰ ਸਿੰਘ, ਡਿਪਟੀ ਡਾਇਰੈਕਟਰ ਜਸਪਾਲ ਸਿੰਘ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement