ਹਰਸਿਮਰਤ ਬਾਦਲ ਵੱਲੋਂ ਚੋਣ ਨਿਸ਼ਾਨ ਤੱਕੜੀ ਦੀ ਤੁਲਨਾ ਬਾਬੇ ਨਾਨਕ ਦੀ ਤੱਕੜੀ ਨਾਲ ਕਰਨਾ ਅਪਰਾਧ: ਸੰਧਵਾਂ
Published : Dec 29, 2021, 8:21 pm IST
Updated : Dec 29, 2021, 8:21 pm IST
SHARE ARTICLE
Kultar Singh Sandhwan
Kultar Singh Sandhwan

ਕਿਹਾ, ਬਾਦਲਾਂ ਦੀ ਤੱਕੜੀ (ਸਰਕਾਰ) ਗੁਰੂ ਦੀ ਬੇਅਦਬੀ, ਸਿੱਖਾਂ ਨੂੰ ਮਾਰਨ, ਨੌਜਵਾਨੀ ਨੂੰ ਨਸ਼ੇ 'ਚ ਡੋਬਣ ਅਤੇ ਸਿੱਖ ਰਹੁਰੀਤਾਂ ਦੇ ਘਾਣ ਲਈ ਜ਼ਿੰਮੇਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ (ਅਕਾਲੀ ਦਲ ਬਾਦਲ) ਚੋਣ ਨਿਸ਼ਾਨ ਤੱਕੜੀ ਦੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਬਾਦਲਾਂ ਦੀ ਤੱਕੜੀ ਦੀ ਤੁਲਨਾ ਕਰਨਾ ਜਿੱਥੇ ਭਾਰਤੀ ਚੋਣ ਵਿਵਸਥਾ ਦੀ ਉਲੰਘਣਾ ਹੈ, ਉੱਥੇ ਹੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਨਾਲ ਕੀਤਾ ਖਿਲਵਾੜ ਹੈ। ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾ ਨਾਲ ਖਿਲਵਾੜ ਕਰਨ ਵਾਲੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ 'ਤੇ ਤਲਬ ਕੀਤਾ ਜਾਵੇ ਅਤੇ ਬੀਬਾ ਬਾਦਲ ਸਿੱਖ ਸੰਗਤ ਕੋਲੋਂ ਤੁਰੰਤ ਮੁਆਫ਼ੀ ਮੰਗਣ।

Kultar Singh SandhwanKultar Singh Sandhwan

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਲੋਕ ਸਭਾ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਰਾਜਨੀਤਿਕ ਚੋਣ ਨਿਸ਼ਾਨ ਤੱਕੜੀ ਦੀ ਜਗਤ ਗੁਰੂ ਨਾਨਕ ਦੇਵ ਜੀ ਦੀ ਸੱਚੀ ਸੁੱਚੀ ਕਮਾਈ ਵਾਲੀ ਤੱਕੜੀ ਨਾਲ ਤੁਲਨਾ ਕਰਦਿਆਂ ਕਿਹਾ ਗਿਆ, ''ਸਾਡੇ ਵਾਸਤੇ ਆਹ ਤੱਕੜੀ (ਚੋਣ ਨਿਸ਼ਾਨ), ਇਹ ਗੁਰੂ ਨਾਨਕ ਸਾਹਿਬ ਦੀ ਤੱਕੜੀ ਤੋਂ ਘੱਟ ਅਹਿਮੀਅਤ ਨਹੀਂ ਰੱਖਦੀ। ਇਹ ਤੱਕੜੀ ਸਾਨੂੰ ਯਾਦ ਦਿਵਾਉਂਦੀ ਹੈ, ਜੇ ਲੋਕਾਂ ਨੇ ਇਸ ਤੱਕੜੀ 'ਤੇ ਵਿਸ਼ਵਾਸ ਕੀਤਾ ਤਾਂ ਬਾਬੇ ਨਾਨਕ ਦੀ ਤੱਕੜੀ ਨਾਲ ਉਨ੍ਹਾਂ ਦੇ ਵਿਸ਼ਵਾਸ ਦਾ ਮੁੱਲ ਸੌ ਗੁਣਾ ਵੱਧ ਕਰਕੇ ਮੋੜਿਆ ਹੈ।'' ਸੰਧਵਾਂ ਨੇ ਦੋਸ਼ ਲਾਇਆ ਕਿ ਬਾਦਲਾਂ ਦੀ ਪਾਰਟੀ ਤੇ ਚੋਣ ਨਿਸ਼ਾਨ ਤੱਕੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਇਨਸਾਫ਼ ਮੰਗਦੇ ਸਿੱਖਾਂ ਨੂੰ ਮਾਰਨ, ਨੌਜਵਾਨੀ ਨੂੰ ਨਸ਼ੇ 'ਚ ਡੋਬਣ ਅਤੇ ਸਿੱਖ ਰਹੁਰੀਤਾਂ ਦਾ ਘਾਣ ਕਰਨ ਵਾਲੀ ਤੱਕੜੀ ਹੈ। ਬਾਦਲਾਂ ਦੀ ਖ਼ੂਨੀ ਤੱਕੜੀ ਦੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੱਚੀ-ਸੁੱਚੀ ਕਿਰਤ ਕਮਾਈ ਵਾਲੀ ਤੱਕੜੀ ਦੇ ਬਰਾਬਰ ਨਹੀਂ ਹੋ ਸਕਦੀ।

Harsimrat BadalHarsimrat Badal

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਜਿਸ ਪਾਰਟੀ (ਸ਼੍ਰੋਮਣੀ ਅਕਾਲੀ ਦਲ ਬਾਦਲ) ਦੇ ਕਾਰਜਕਾਲ (ਸਰਕਾਰ) ਦੌਰਾਨ ਗੁਰੂ ਸਾਹਿਬ (ਗੁਰੂ ਗ੍ਰੰਥ ਸਾਹਿਬ) ਦੀ ਬੇਅਦਬੀ ਹੋਈ ਹੋਵੇ। ਇਨਸਾਫ਼ ਮੰਗਦੀ ਸਿੱਖ ਸੰਗਤ 'ਤੇ ਗੋਲੀਆਂ ਵਰਾਈਆਂ ਗਈਆਂ ਹੋਣ। ਪਾਰਟੀ ਦੇ ਆਗੂਆਂ 'ਤੇ ਪੰਜਾਬ ਦੀ ਜਵਾਨੀ ਦੀ ਨਸ਼ੇ ਦੇ ਰਾਹ ਪਾਉਣ ਦੇ ਦੋਸ਼ ਲੱਗੇ ਹੋਣ। ਜਿਸ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਰੁਤਬੇ ਨੂੰ ਆਪਣੇ ਨਿੱਜੀ ਮੁਫ਼ਾਦਾਂ ਲਈ ਵਰਤਿਆ ਹੋਵੇ ਅਤੇ ਸਿੱਖ ਰਹੁਰੀਤਾਂ ਦਾ ਰੱਜ ਕੇ ਘਾਣ ਕੀਤਾ ਹੋਵੇ। ਉਸ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ਨੂੰ ਜਗਤ ਗੁਰੂ ਬਾਬਾ ਨਾਨਕ ਦੇਵ ਦੀ ਤੱਕੜੀ ਨਾਲ ਤੁਲਨਾ ਕਰਨਾ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕੀਤਾ ਗਿਆ ਬਹੁਤ ਵੱਡਾ ਅਪਰਾਧ ਹੈ। ਇਸ ਨਾਲ ਦੇਸ਼ ਵਿਦੇਸ਼ 'ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ 'ਤੇ ਡੂੰਘੀ ਠੇਸ ਪਹੁੰਚੀ ਹੈ।'' ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਕਿਸੇ ਵੀ ਤਰ੍ਹਾਂ ਦੀ ਤੁਲਨਾ ਕਰਨ ਬਾਰੇ ਤਾਂ ਸਿੱਖ ਸੋਚ ਵੀ ਨਹੀਂ ਸਕਦਾ, ਤੁਲਨਾ ਕਰਨਾ ਤਾਂ ਬਹੁਤ ਦੂਰ ਹੈ।

Giani Harpreet SinghGiani Harpreet Singh

ਸੰਧਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਇਸ ਦੇ ਆਗੂ ਪੰਜਾਬ ਦੇ ਸਮੂਹ ਲੋਕਾਂ ਅਤੇ ਸਿੱਖ ਸੰਗਤ ਵਿੱਚ ਆਪਣਾ ਵਿਸ਼ਵਾਸ ਖੋ (ਗੁਆ) ਚੁੱਕੇ ਹਨ। ਜਿਸ ਕਾਰਨ ਇਹ ਅਕਾਲੀ ਆਗੂ ਆਪਣੇ ਰਾਜਨੀਤਿਕ ਮੁਫ਼ਾਦਾਂ ਲਈ ਸਿੱਖ ਧਰਮ ਦੇ ਅਕੀਦਿਆਂ ਅਤੇ ਰਹੁਰੀਤਾਂ ਦੀ ਵਰਤੋਂ ਕਰਨ ਲੱਗੇ ਹਨ ਤਾਂ ਜੋ ਸਿੱਖ ਵੋਟਰਾਂ ਦੀ ਧਾਰਮਿਕ ਭਾਵਨਾ ਨਾਲ ਖਿਲਵਾੜ ਕਰਕੇ ਵੋਟਾਂ ਬਟੋਰੀਆਂ ਜਾਣ। ਉਨ੍ਹਾਂ ਬੀਬਾ ਹਰਸਿਮਰਤ ਕੌਰ ਬਾਦਲ ਸਵਾਲ ਕੀਤੇ, ''ਬਾਦਲ ਪਰਿਵਾਰ ਨੇ 50 ਸਾਲ ਸ਼੍ਰੋਮਣੀ ਅਕਾਲੀ ਦਲ 'ਤੇ ਕਾਬਜ਼ ਹੋ ਕੇ ਪੰਜਾਬ ਦਾ ਕੀ ਭਲਾ ਕੀਤਾ ਹੈ? ਕਿਸ ਮੁੱਦੇ 'ਤੇ ਸਿੱਖ ਰਹੁਰੀਤਾਂ ਸਮੇਤ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ ਹੈ? ਪੰਜਾਬ ਨੂੰ ਕਰਜ਼ੇ 'ਚ ਕਿਸ ਨੇ ਡੋਬਿਆ? ਸਿੱਖ ਪੰਥ ਦੀਆਂ ਸੰਸਥਾਵਾਂ ਅਤੇ ਸਾਧਨਾਂ ਦੀ ਕਿਸ ਨੇ ਦੁਰਵਰਤੋਂ ਕੀਤੀ ਹੈ? ਸਿੱਖ ਪੰਥ ਦੀ ਨਿਆਰੀ ਹਸਤੀ ਨੂੰ ਮਨਮੀਤੀਆਂ ਦੀ ਝੋਲੀ ਕਿਸ ਨੇ ਪਾਇਆ ਹੈ?

Kultar Singh SandhwanKultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸਿੱਖ ਜਜ਼ਬਾਤਾਂ ਨਾਲ ਖਿਲਵਾੜ ਕਰਨ ਦੇ ਅਪਰਾਧ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ ਅਤੇ ਪੰਥਕ ਰੀਤ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਰਾਜਨੀਤਿਕ ਮੁਫ਼ਾਦਾਂ ਲਈ ਧਾਰਮਿਕ ਭਾਵਨਾ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement