
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੰਜਾਬ ਪੁਲਿਸ ਨੂੰ ਲੈ ਕੇ ਦਿੱਤੇ ਇਕ ਬਿਆਨ ’ਤੇ ਵਿਵਾਦ ਵਧਣ ਮਗਰੋਂ ਉਹਨਾਂ ਨੇ ਪੰਜਾਬ ਪੁਲਿਸ ਤੋਂ ਮੁਆਫ਼ੀ ਮੰਗੀ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੰਜਾਬ ਪੁਲਿਸ ਨੂੰ ਲੈ ਕੇ ਦਿੱਤੇ ਇਕ ਬਿਆਨ ’ਤੇ ਵਿਵਾਦ ਵਧਣ ਮਗਰੋਂ ਉਹਨਾਂ ਨੇ ਪੰਜਾਬ ਪੁਲਿਸ ਤੋਂ ਮੁਆਫ਼ੀ ਮੰਗੀ ਹੈ। ਇਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਦੇ ਲਈ ਮੁਆਫ਼ੀ ਮੰਗਦੇ ਹਨ। ਉਹਨਾਂ ਕਿਹਾ ਕਿ ਮੈਂ ਕਿਸੇ ਵੀ ਪੁਲਿਸ ਵਾਲੇ ਦਾ ਨਾਮ ਨਹੀਂ ਸੀ ਲਿਆ ਪਰ ਫਿਰ ਵੀ ਪੁਲਿਸ ਵਾਲੇ ਸਾਡੀ ਸ਼ਾਨ ਨੇ ਸਾਡੀ ਪੱਗ ਨੇ ਮੈਂ ਇਹਨਾਂ ਕੋਲੋਂ ਮਾਫੀ ਮੰਗਦਾ ਹਾਂ।
Navjot Sidhu
ਇਸ ਦੇ ਨਾਲ ਹੀ ਬੀਤੇ ਦਿਨ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਬਾਰੇ ਨਵਜੋਤ ਸਿੱਧੂ ਨੇ ਕਿਹਾ ਕਿ ਜਿਹੜੇ ਡਰ ਗਏ ਨੇ, ਉਹੀ ਪਾਰਟੀ ਛੱਡ ਕੇ ਭੱਜ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕ੍ਰਿਕਟਰ ਹਰਭਜਨ ਸਿੰਘ ਵਲੋਂ ਕਾਂਗਰਸ ਵਿਚ ਸ਼ਾਮਲ ਹੋਣ ਦੇ ਸੰਕੇਤ ਦਿੰਦਿਆਂ ਕਿਹਾ ਕਿ ਜਿਵੇਂ ਸਿੱਧੂ ਮੂਸੇਵਾਲਾ ਕਾਂਗਰਸ ਸ਼ਾਮਲ ਹੋਏ ਹਨ, ਉਸੇ ਤਰ੍ਹਾਂ ਹਰਭਜਨ ਸਿੰਘ ਵੀ ਆ ਸਕਦੇ ਹਨ। ਪਾਰਟੀਆਂ ਵਿਚ ਆਉਣਾ-ਜਾਣਾ ਲੱਗਿਆ ਰਹਿੰਦਾ ਹੈ।
Navjot Sidhu
ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਰੇਤ ਮਾਫੀਆ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਕਿਹਾ ਕਿ ਅਜੇ ਵੀ ਰੇਤ ਮਾਫੀਆ ਨਾਲ ਗਠਜੋੜ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਜਾਂ ਤਾਂ ਮਾਫੀਆ ਰਹੇਗਾ ਜਾਂ ਸਿੱਧੂ। ਇਸ ਦੌਰਾਨ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿਸ਼ਾਨੇ ’ਤੇ ਲਿਆ ਹੈ।
Navjot Sidhus
ਦੱਸ ਦਈਏ ਕਿ ਪੁਲਿਸ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਤੋਂ ਬਾਅਦ ਨਵਜੋਤ ਸਿੱਧੂ ਵਿਵਾਦਾਂ ਵਿਚ ਘਿਰ ਗਏ ਹਨ। ਇਸ ਦੇ ਚਲਦਿਆਂ ਕਈ ਪੁਲਿਸ ਅਧਿਕਾਰੀਆਂ ਨੇ ਉਹਨਾਂ ਦੇ ਬਿਆਨ ਦਾ ਵਿਰੋਧ ਕੀਤਾ ਅਤੇ ਉਹਨਾਂ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ।