ਹੁਸ਼ਿਆਰਪੁਰ 'ਚ 82 ਸਾਲਾ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By : GAGANDEEP

Published : Dec 29, 2022, 12:46 pm IST
Updated : Dec 29, 2022, 12:46 pm IST
SHARE ARTICLE
photo
photo

ਬਦਮਾਸ਼ ਮੌਕੇ ਤੋਂ ਹੋਏ ਫਰਾਰ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਹਲਕਾ ਮੁਕੇਰੀਆਂ ਅਧੀਨ ਆਉਂਦੇ ਪਿੰਡ ਛਾਂਗਲਾ ਦੇ ਰਹਿਣ ਵਾਲੇ ਇਕ 82 ਸਾਲ ਦੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਿਧੀ ਚੰਦ ਪੁੱਤਰ ਭਗਤ ਰਾਮ ਵਾਸੀ ਪਿੰਡ ਛਾਂਗਲਾ ਵਜੋਂ ਹੋਈ ਹੈ।

ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ 24 ਦਸੰਬਰ ਦੀ ਰਾਤ ਕਰੀਬ ਸਾਢੇ 12 ਵਜੇ 2 ਨੌਜਵਾਨ ਜਿਨ੍ਹਾਂ ਦੇ ਹੱਥਾਂ 'ਚ ਤੇਜ਼ਧਾਰ ਹਥਿਆਰ ਸਨ ਨੇ ਬਜ਼ੁਰਗ  'ਤੇ ਹਮਲਾ ਕੀਤਾ ਗਿਆ। ਉਸ ਦੇ ਚਾਚੇ ਬਿਧੀ ਚੰਦ ਵੱਲੋਂ ਬਚਾਅ ਲਈ ਰੌਲਾ ਪਾਇਆ ਗਿਆ। ਰੌਲਾ ਪੈਣ ਤੋਂ ਬਾਅਦ  ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।

ਉਨ੍ਹਾਂ ਵੱਲੋਂ ਤੁਰੰਤ ਗੰਭੀਰ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਆਂਦਾ ਗਿਆ, ਜਿਥੇ ਉਨ੍ਹਾਂ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਾਤਲਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੀਐੱਸਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement