CM ਭਗਵੰਤ ਮਾਨ ਅਤੇ ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਪੋਸਟਰ ਰਿਲੀਜ਼
Published : Dec 29, 2022, 4:21 pm IST
Updated : Dec 29, 2022, 4:21 pm IST
SHARE ARTICLE
Poster release of Khedan Halqa Sunam Diyan
Poster release of Khedan Halqa Sunam Diyan

ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਖਿੱਚ ਦਾ ਕੇਂਦਰ:  ਅਮਨ ਅਰੋੜਾ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੋਸਟਰ ਰਿਲੀਜ਼ ਹੋਣ ਉਪਰੰਤ ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਪਾਂਸਰ ‘ਖੇਡਾਂ ਹਲਕਾ ਸੁਨਾਮ ਦੀਆਂ’ ਟੂਰਨਾਮੈਂਟ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਫਰਵਰੀ ਤੋਂ 5 ਫਰਵਰੀ, 2023 ਤੱਕ  ਕਰਵਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਪਿਛਲੇ ਇਕ ਦਹਾਕੇ ਤੋਂ ਹਲਕੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਭਲਾਈ ਲਈ ਸਮਾਜ ਸੇਵਾ ਦੇ ਹੋਰ ਕਾਰਜ ਵੀ ਕਰ ਰਹੀ ਹੈ। 'ਖੇਡਾਂ ਹਲਕਾ ਸੁਨਾਮ ਦੀਆਂ' ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ, ਜੋ ਕਿ ਖੇਡ ਪ੍ਰੇਮੀ ਹੋਣ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਦੇ ਖ਼ੁਦ ਵੀ ਚੰਗੇ ਖਿਡਾਰੀ ਹਨ, ਦੀ ਖੇਡਾਂ ਨੂੰ ਜ਼ਮੀਨੀ ਪੱਧਰ ਉਤੇ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਦੱਸਣਯੋਗ ਹੈ ਕਿ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ "ਖੇਡਾਂ ਵਤਨ ਪੰਜਾਬ ਦੀਆਂ" ਕਰਵਾਈਆਂ ਗਈਆਂ ਸਨ, ਜੋ ਤਿੰਨ ਮਹੀਨੇ ਚੱਲੀਆਂ ਸਨ, ਤਾਂ ਜੋ ਨੌਜਵਾਨਾਂ ਵਿੱਚ ਛੁਪੇ ਖੇਡ ਹੁਨਰ ਨੂੰ ਪਛਾਣ ਅਤੇ ਤਰਾਸ਼ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਦਮ ਹੈਵੀਵੇਟ ਇੰਟਰਨੈਸ਼ਨਲ ਮੁੱਕੇਬਾਜ਼ ਕੌਰ ਸਿੰਘ (ਏਸ਼ੀਅਨ ਖੇਡਾਂ ਦੇ ਸੋਨ ਤਗ਼ਮਾ ਜੇਤੂ) ਅਤੇ ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ (ਏਸ਼ੀਅਨ ਖੇਡਾਂ ਵਿੱਚੋ ਸੋਨ ਤਗ਼ਮਾ ਜੇਤੂ) ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟੀਮਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜਨਵਰੀ, 2023 ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement