ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਿਹਾਰ ਦੇ CM ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ
Published : Dec 29, 2022, 3:35 pm IST
Updated : Dec 29, 2022, 3:35 pm IST
SHARE ARTICLE
 Speaker Kultar Sandhavan discussed various issues related to the Punjabi community with the Bihar CM
Speaker Kultar Sandhavan discussed various issues related to the Punjabi community with the Bihar CM

ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ

ਪਟਨਾ/ਚੰਡੀਗੜ੍ਹ -  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ।

ਇਸ ਦੌਰਾਨ ਦੋਵਾਂ ਆਗੂਆਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਅਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁੱਝ ਜਾਣਨ ਦਾ ਮੌਕਾ ਮਿਲਿਆ।
ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement