Amritsar News: ਜਲੰਧਰ STF ਨੇ ਅੰਮ੍ਰਿਤਸਰ 'ਚ 2 ਨਸ਼ਾ ਤਸਕਰਾਂ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਕੀਤਾ ਕਾਬੂ

By : GAGANDEEP

Published : Dec 29, 2023, 2:28 pm IST
Updated : Dec 29, 2023, 3:04 pm IST
SHARE ARTICLE
2 drug smugglers arrested with heroin worth crores in Amritsar News in punjabi
2 drug smugglers arrested with heroin worth crores in Amritsar News in punjabi

Amritsar News: ਬੋਲੈਰੋ ਰਾਹੀਂ ਕਰਨ ਜਾ ਰਹੇ ਸਨ ਸਪਲਾਈ

2 drug smugglers arrested with heroin worth crores in Amritsar News in punjabi : ਜਲੰਧਰ STF ਨੇ ਅੰਮ੍ਰਿਤਸਰ ਏਅਰਪੋਰਟ ਰੋਡ ਤੋਂ ਬੋਲੈਰੋ ਸਵਾਰ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਨ ਦੇ ਨਾਲ ਹੀ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ 26 ਦਸੰਬਰ ਨੂੰ ਜਲੰਧਰ ਐਸਟੀਐਫ ਨੇ ਤਿੰਨ ਦੋਸ਼ੀਆਂ ਕੋਲੋਂ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਸੀ।

ਇਹ ਵੀ ਪੜ੍ਹੋ: Chandigarh Weather News: ਸੰਘਣੀ ਧੁੰਦ ਦੀ ਚਾਦਰ ਵਿਚ ਘਿਰੀ ਬਿਊਟੀਫੁੱਲ ਸਿਟੀ ਚੰਡੀਗੜ੍ਹ, ਉਡਾਣਾਂ ਹੋਈਆਂ ਰੱਦ

ਜਲੰਧਰ STF ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਏਅਰਪੋਰਟ ਰੋਡ 'ਤੇ ਨਾਕਾਬੰਦੀ ਦੌਰਾਨ ਇੱਕ ਬੋਲੈਰੋ ਸਵਾਰ ਦੋ ਨੌਜਵਾਨਾਂ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸਟੀਐਫ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਨੌਜਵਾਨ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਵਸਨੀਕ ਹਨ। ਪੁਲਿਸ ਨੂੰ ਦੇਖ ਕੇ ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਐਸਟੀਐਫ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ: Gurdaspur Drone News: ਗੁਰਦਾਸਪੁਰ 'ਚ BSF-ਪੁਲਿਸ ਦੀ ਕਾਰਵਾਈ, ਪਾਕਿਸਤਾਨੀ ਡਰੋਨ ਕੀਤਾ ਬਰਾਮਦ 

ਅਧਿਕਾਰੀਆਂ ਨੇ ਦਸਿਆ ਕਿ ਐਸਟੀਐਫ ਦੇ ਏਐਸਆਈ ਅਮਨਦੀਪ ਸਿੰਘ ਨੂੰ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਲਿਆਂਦੀ ਗਈ ਤੇ ਕਿਥੇ ਵੇਚਣ ਜਾ ਰਹੇ ਸਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਜਾਂਚ ਦੌਰਾਨ ਉਨ੍ਹਾਂ ਦੇ ਪਾਕਿਸਤਾਨ ਕਨੈਕਸ਼ਨ ਦਾ ਵੀ ਪਤਾ ਲਗਾਇਆ ਜਾਵੇਗਾ।
ਇਸ ਤੋਂ ਪਹਿਲਾਂ ਜਲੰਧਰ STF ਨੇ ਅੰਮ੍ਰਿਤਸਰ ਦੇ ਚੱਬਾ ਮੋੜ 'ਤੇ ਨਾਕਾ ਲਗਾਇਆ ਸੀ, ਜਿਸ ਦੌਰਾਨ 3 ਦੋਸ਼ੀਆਂ ਕੋਲੋਂ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 2 drug smugglers arrested with heroin worth crores in Amritsar News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement