Zirakpur News: ਪੈਸਿਆਂ ਖਾਤਰ ਦੋਸਤ ਨੇ ਦੋਸਤ ਦਾ ਕੀਤਾ ਕਤਲ

By : GAGANDEEP

Published : Dec 29, 2023, 6:13 pm IST
Updated : Dec 29, 2023, 6:13 pm IST
SHARE ARTICLE
A friend killed a friend for money in Zirakpur News in punjabi
A friend killed a friend for money in Zirakpur News in punjabi

Zirakpur News: ਜ਼ਿਆਦਾ ਖੂਨ ਵਹਿਣ ਕਾਰਨ ਹੋਈ ਮੌਤ

A friend killed a friend for money in Zirakpur News in punjabi : ਮੋਹਾਲੀ ਦੇ ਜ਼ੀਰਕਪੁਰ 'ਚ ਹੋਟਲ ਚਲਾ ਰਹੇ ਇਕ ਨੌਜਵਾਨ ਦਾ ਸ਼ੁੱਕਰਵਾਰ ਸਵੇਰੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਕਤਲ ਉਸ ਦੇ ਸਾਥੀ ਨੇ ਹੀ ਕੀਤਾ ਹੈ। ਦੋਵਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲਿਸ ਨੇ ਇਕ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਸ਼ਿਵਮ (24 ਸਾਲ) ਵਾਸੀ ਅਯੁੱਧਿਆ ਵਜੋਂ ਹੋਈ ਹੈ। ਉਕਤ ਮੁਲਜ਼ਮ ਉਸ ਦਾ ਸਾਥੀ ਗੌਤਮ (26 ਸਾਲ) ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: Firozpur News: ਗਵਾਂਢੀਆਂ ਨੇ ਕੁਹਾੜੀ ਨਾਲ ਕੀਤਾ ਨੌਜਵਾਨ ਦਾ ਕਤਲ

ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਿਵਮ ਅਤੇ ਦੋਸ਼ੀ ਗੌਤਮ ਨੇ ਮਿਲ ਕੇ ਜ਼ੀਰਕਪੁਰ 'ਚ ਇਕ ਹੋਟਲ ਠੇਕੇ 'ਤੇ ਲਿਆ ਸੀ। ਦੋਵੇਂ ਸਾਥੀ ਹੋਟਲ ਚਲਾ ਰਹੇ ਸਨ ਪਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉਨ੍ਹਾਂ ਦਾ ਝਗੜਾ ਚੱਲ ਰਿਹਾ ਸੀ। ਦੋਵਾਂ ਵਿਚਾਲੇ ਕਈ ਦਿਨਾਂ ਤੋਂ ਤਕਰਾਰ ਚੱਲ ਰਹੀ ਸੀ।

ਇਹ ਵੀ ਪੜ੍ਹੋ: Punjab News: ਲੇਹ ਲੱਦਾਖ ’ਚ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫੌਜੀ ਹੋਇਆ ਸ਼ਹੀਦ

ਇਸ ਲਈ ਗੌਤਮ ਬਦਲਾ ਲੈਣ ਲਈ ਸ਼ਿਵਮ 'ਤੇ ਹਮਲਾ ਕਰ ਦਿਤਾ। ਪੁਲਿਸ ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਆਪਣੇ ਚਾਰ ਹੋਰ ਸਾਥੀਆਂ ਨਾਲ ਸ਼ੁੱਕਰਵਾਰ ਸਵੇਰੇ 4 ਵਜੇ ਹੋਟਲ ਪਹੁੰਚਿਆ ਸੀ। ਉਥੇ ਉਸ ਨੇ ਸ਼ਿਵਮ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੇ ਮ੍ਰਿਤਕ 'ਤੇ ਚਾਰ-ਪੰਜ ਵਾਰ ਹਮਲਾ ਕੀਤਾ। ਜਿਸ ਕਾਰਨ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੇ ਹੋਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A friend killed a friend for money in Zirakpur News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement