Dense Fog Alert: ਸੰਘਣੀ ਧੁੰਦ ਦੀ ਲਪੇਟ 'ਚ ਪੰਜਾਬ ਦੇ ਕਈ ਜ਼ਿਲ੍ਹੇ; ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ
Published : Dec 29, 2023, 8:46 am IST
Updated : Dec 29, 2023, 11:05 am IST
SHARE ARTICLE
Dense Fog Alert
Dense Fog Alert

ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਤ ਹੋ ਰਹੀਆਂ ਹਨ।

Dense Fog Alert: ਪੰਜਾਬ 'ਚ ਠੰਢ ਦਾ ਕਹਿਰ ਵਧ ਗਿਆ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਤ ਹੋ ਰਹੀਆਂ ਹਨ।

ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸੜਕਾਂ 'ਤੇ ਜਾਂਦੇ ਸਮੇਂ ਫੋਗ ਲਾਈਟਾਂ ਦੀ ਵਰਤੋਂ ਕਰਨ ਅਤੇ ਅਪਣੇ ਘਰਾਂ ਤੋਂ ਸਿਰਫ਼ ਲੋੜ ਪੈਣ 'ਤੇ ਹੀ ਬਾਹਰ ਨਿਕਲਣ।

ਇਨ੍ਹਾਂ ਥਾਵਾਂ ਲਈ ਜਾਰੀ ਹੋਇਆ ਅਲਰਟ

ਮੌਸਮ ਵਿਭਾਗ ਮੁਤਾਬਕ ਅੱਜ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਵੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਵਿਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ। ਇਨ੍ਹਾਂ ਵਿਚੋਂ

ਜੇਕਰ ਤੁਸੀਂ ਨਵੇਂ ਸਾਲ ਦੇ ਜਸ਼ਨ ਲਈ ਕਿਤੇ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਥੋੜਾ ਸਾਵਧਾਨ ਹੋ ਜਾਓ। ਉਸ ਖੇਤਰ ਦੇ ਮੌਸਮ ਵੱਲ ਧਿਆਨ ਦੇਣਾ ਯਕੀਨੀ ਬਣਾਓ ਜਿਥੇ ਤੁਸੀਂ ਜਾ ਰਹੇ ਹੋ। ਖਾਣ-ਪੀਣ ਦਾ ਵੀ ਖਾਸ ਧਿਆਨ ਰੱਖੋ ਕਿਉਂਕਿ 24 ਘੰਟਿਆਂ ਦੇ ਅੰਦਰ ਚੰਡੀਗੜ੍ਹ ਦੀਆਂ 8 ਅਤੇ ਅੰਮ੍ਰਿਤਸਰ ਦੀਆਂ 13 ਉਡਾਣਾਂ ਪ੍ਰਭਾਵਤ ਹੋਈਆਂ ਹਨ।

ਹਰਿਆਣਾ ਲਈ ਵੀ ਅਲਰਟ

ਪਹਾੜਾਂ ਤੋਂ ਉੱਤਰ-ਪੱਛਮੀ ਹਵਾਵਾਂ ਚੱਲਣ ਕਾਰਨ ਹਰਿਆਣਾ ਸੀਤ ਲਹਿਰ ਦੀ ਲਪੇਟ 'ਚ ਹੈ। ਮੌਸਮ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ 10 ਮੀਟਰ ਤਕ ਪਹੁੰਚ ਗਈ ਹੈ। ਅਗਲੇ 4-5 ਦਿਨਾਂ ਦੌਰਾਨ ਹਰਿਆਣਾ ਵਿਚ ਮੁੱਖ ਤੌਰ 'ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਅਗਲੇ 4-5 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਦਿਨ ਵੇਲੇ ਠੰਢ ਵਧੇਗੀ।

 (For more Punjabi news apart from Dense Fog Alert in Punjab, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement