
ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
Drone : ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਖਾਲੜਾ ਸੈਕਟਰ ਦੇ ਪਿੰਡ ਰਾਜੋਕੇ ਨੇੜਿਓਂ 1 ਡਰੋਨ ਬਰਾਮਦ ਕੀਤਾ ਗਿਆ ਹੈ। ਸਰਹੱਦੀ ਖੇਤਰ ਖਾਲੜਾ ਦੇ ਪਿੰਡ ਰਾਜੋਕੇ ਨੇੜਿਓਂ ਪਾਕਿਸਤਾਨੀ ਡਰੋਨ ਨੂੰ ਬੀਐੱਸਐੱਫ ਅਤੇ ਪੁਲਿਸ ਵੱਲੋਂ ਸਾਂਝੇ ਅਭਿਆਨ ਦੌਰਾਨ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ, ਜਿਨ੍ਹਾਂ ਨੂੰ ਪੰਜਾਬ ਪੁਲਿਸ ਅਤੇ ਬੀਐੱਸਐੱਫ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ।
ਡੀਐੱਸਪੀ ਨੇ ਦੱਸਿਆ ਕਿ ਪੁਲਿਸ ਅਤੇ ਬੀਐੱਸਐੱਫ ਵੱਲੋਂ ਗੁਪਤ ਸੂਚਨਾ ਦੇ ਅਧਾਰ ਉੱਤੇ ਖਾਲੜਾ ਸੈਕਟਰ ਦੇ ਪਿੰਡ ਰਾਜੋਕੇ ਦੇ ਕਿਸਾਨ ਮੱਸਾ ਸਿੰਘ ਪੁੱਤਰ ਕਪੂਰ ਸਿੰਘ ਦੇ ਖੇਤਾਂ ਵਿਚ ਤਲਾਸ਼ੀ ਅਭਿਆਨ ਦੌਰਾਨ ਇੱਕ ਡਰੋਨ ਬਰਾਮਦ ਕੀਤਾ ਹੈ ਅਤੇ ਡਰੋਨ ਰਾਹੀਂ ਆਏ ਦੂਸਰੇ ਸਮਾਨ ਦੀ ਪੁਲਿਸ ਅਤੇ ਬੀਐੱਸਐੱਫ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਇਸ ਸਾਲ ਭਾਵੇਂ ਪਾਕਿਸਤਾਨ ਹਰਕਤਾਂ ਤੋਂ ਬਾਜ ਨਹੀਂ ਆਇਆ ਅਤੇ ਇਸ ਸਾਲ ਵੀ 33 ਡਰੋਨ ਤਰਨ ਤਾਰਨ ਵਿਚ ਹੈਰੋਇਨ ਅਤੇ ਹੋਰ ਸਮਾਨ ਦੇ ਨਾਲ ਭੇਜੇ ਗਏ, ਜਿਨ੍ਹਾਂ ਨੂੰ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਇਸ ਤੋਂ ਇਲਾਵਾ 50 ਦੇ ਕਰੀਬ ਨਸ਼ਾ ਤਸਕਰਾਂ ਨੂੰ ਪੁਲਿਸ ਨੇ ਕਾਬੂ ਕਰਕੇ ਜੇਲ੍ਹ ਭੇਜਿਆ ਅਤੇ ਡਰੱਗ ਮਨੀ ਨਾਲ ਬਣਾਈਆਂ ਗਈਆਂ ਕਰੋੜਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ।
(For more news apart from Drone, stay tuned to Rozana Spokesman)