‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ
Published : Dec 29, 2023, 6:07 pm IST
Updated : Dec 29, 2023, 6:07 pm IST
SHARE ARTICLE
Harjinder Singh Dhami
Harjinder Singh Dhami

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀ ਕਿਸੇ ਵੀ ਸਿੱਖ-ਵਿਰੋਧੀ ਹਰਕਤ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। 

ਅੰਮ੍ਰਿਤਸਰ - ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿਚ ਪੇਸ਼ ਕਰਨ ਦਾ ਐੱਸਜੀਪੀਸੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ ਮਾਮਲੇ ਮੰਤਰਾਲਿਆਂ ਸਮੇਤ ਸੀਬੀਐੱਸਈ ਪਾਸੋਂ ਇਸ ਬਾਰੇ ਸਪਸ਼ਟੀਕਰਨ ਮੰਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀ ਕਿਸੇ ਵੀ ਸਿੱਖ-ਵਿਰੋਧੀ ਹਰਕਤ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਹਾਲ ਹੀ ਵਿੱਚ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਸਬੰਧੀ ਨਿਰਦੇਸ਼ਾਂ ਤਹਿਤ ਵੱਖ-ਵੱਖ ਸੂਬਿਆਂ ਅੰਦਰ ਵਿਦਿਅਕ ਅਦਾਰਿਆਂ ਵਿੱਚ ਸਾਹਿਬਜ਼ਾਦਿਆਂ ਦੇ ਕਿਰਦਾਰ ਨਿਭਾਉਣ ਦੀਆਂ ਸਾਹਮਣੇ ਆਈਆਂ ਹਰਕਤਾਂ ਬਾਰੇ ਸਿੱਖ ਸੰਗਤ ਵੱਲੋਂ ਵੱਡੇ ਇਤਰਾਜ਼ ਪੁੱਜ ਰਹੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਨੂੰ ਰਲਗਡ ਕਰਨ ਵਾਲੀਆਂ ਇਨ੍ਹਾਂ ਹਰਕਤਾਂ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਕੇਂਦਰੀ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੀਰ ਬਾਲ ਦਿਵਸ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਕੇਂਦਰ ਸਰਕਾਰ ਨੂੰ ਇਸ ਦਿਹਾੜੇ ਦਾ ਨਾਮ ਬਦਲਣ ਲਈ ਲਿਖਿਆ ਗਿਆ ਸੀ, ਪਰ ਸਰਕਾਰ ਨੇ ਇਸ ਨੂੰ ਅੱਜ ਤੱਕ ਗੰਭੀਰਤਾ ਨਾਲ ਨਹੀਂ ਲਿਆ।

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਦਾ ਜੋ ਖਦਸ਼ਾ ਸੀ ਉਸੇ ਦਾ ਹੀ ਨਤੀਜਾ ਹੈ ਕਿ ਸਿੱਖ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਹੁਣ ਸਾਹਿਬਜ਼ਾਦਿਆਂ ਦੇ ਕਿਰਦਾਰ ਬੱਚਿਆਂ ਪਾਸੋਂ ਕਰਵਾਉਣ ਦੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਿੱਖ ਵਿਰੋਧੀ ਵਰਤਾਰੇ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਦੀ ਬਣਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਸਿੱਖ ਜਗਤ ਕਦੇ ਵੀ ਪ੍ਰਵਾਨ ਨਹੀਂ ਕਰ ਸਕਦਾ ਅਤੇ ਸਾਹਿਬਜ਼ਾਦਿਆਂ ਦੇ ਕਿਰਦਾਰ ਕਰਵਾਉਣ ਵਾਲੇ ਵਿਦਿਅਕ ਅਦਾਰਿਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement