Ludhiana News : ਲੁਧਿਆਣਾ 'ਚ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਇਲੈਕਟ੍ਰਾਨਿਕ ਸਕੂਟਰ ਸੜ ਕੇ ਹੋਏ ਸੁਆਹ

By : BALJINDERK

Published : Dec 29, 2024, 7:32 pm IST
Updated : Dec 29, 2024, 7:32 pm IST
SHARE ARTICLE
ਹਾਦਸੇ ਦੌਰਾਨ ਨੁਕਸਾਨੇ ਗਏ ਵਾਹਨ
ਹਾਦਸੇ ਦੌਰਾਨ ਨੁਕਸਾਨੇ ਗਏ ਵਾਹਨ

Ludhiana News : ਬੈਟਰੀਆਂ ਫੱਟਣ ਕਾਰਨ ਵਾਪਰਿਆ ਹਾਦਸਾ 

Ludhiana News in Punjabi : ਲੁਧਿਆਣਾ ਦੇ ਬਸਤੀ ਜੋਧੇਵਾਲ ਨੇੜੇ ਇਕ ਦੋ ਪਹੀਆ ਵਾਹਨਾਂ ਦੇ ਸ਼ੋਅਰੂਮ 'ਚ ਦੇਰ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਜਿਸ ਕਾਰਨ 50 ਦੇ ਕਰੀਬ ਇਲੈਕਟ੍ਰਾਨਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ ਫ਼ਾਇਰ ਬ੍ਰਿਗੇਡ ਅਤੇ ਸ਼ੋਅਰੂਮ ਮਾਲਕਾਂ ਨੂੰ ਸੂਚਿਤ ਕੀਤਾ।

ਇਸ ਮੌਕੇ ਸ਼ੋਅਰੂਮ ਦੇ ਮਾਲਕ ਅਸ਼ਵਨੀ ਗੋਇਲ ਨੇ ਦੱਸਿਆ ਕਿ ਅੱਗ ਲੱਗਣ ਕਾਰਨ 125 ਦੇ ਕਰੀਬ ਸਕੂਟਰ ਸੜ ਕੇ ਸੁਆਹ ਹੋ ਗਏ, ਜਿਸ ਕਾਰਨ 2 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਉਸ ਨੇ ਦੱਸਿਆ ਕਿ ਭਿਆਨਕ ਅੱਗ ਕਾਰਨ ਮੌਕੇ 'ਤੇ ਪਿਆ ਲੈਪਟਾਪ, ਕੰਪਿਊਟਰ ਅਤੇ ਫਰਨੀਚਰ ਆਦਿ ਵੀ ਸੜ ਕੇ ਸੁਆਹ ਹੋ ਗਿਆ। ਅਸ਼ਵਨੀ ਗੋਇਲ ਮੁਤਾਬਕ ਅੱਗ ਬਿਜਲੀ ਦੀ ਸਪਾਰਕਿੰਗ ਜਾਂ ਜ਼ਿਆਦਾ ਵੋਲਟੇਜ ਕਾਰਨ ਲੱਗੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਸ਼ੋਅਰੂਮ ਦੇ ਮਾਲਕ ਅਸ਼ਵਨੀ ਗੋਇਲ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਇਲੈਕਟ੍ਰਾਨਿਕ ਸਕੂਟਰ ਦੀ ਬੈਟਰੀ ਫਟਣ ਕਾਰਨ ਇੱਕ ਤੋਂ ਬਾਅਦ ਇੱਕ ਸੈਂਕੜੇ ਜ਼ੋਰਦਾਰ ਧਮਾਕੇ ਹੋਏ। ਉਨ੍ਹਾਂ ਦੱਸਿਆ ਕਿ ਅੱਜ ਤੜਕੇ 3:45 ਵਜੇ ਦੇ ਕਰੀਬ ਹੈ। ਇਸ ਦੌਰਾਨ ਮੌਕੇ 'ਤੇ ਕੋਈ ਵੀ ਸਟਾਫ਼ ਨਾ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

(For more news apart from A terrible fire broke out at showroom in Ludhiana, about 50 electronic scooters were burnt to ashes News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement