Khanuri Border News : ਡੱਲੇਵਾਲ ਦਾ ਮਰਨ ਵਰਤ 34ਵੇਂ ਦਿਨ ਵੀ ਜਾਰੀ, ਬਲੱਡ ਪ੍ਰੈਸ਼ਰ ਘਟਿਆ

By : BALJINDERK

Published : Dec 29, 2024, 6:27 pm IST
Updated : Dec 29, 2024, 6:27 pm IST
SHARE ARTICLE
jagjit singh Dallewal
jagjit singh Dallewal

Khanuri Border News : ਉਨ੍ਹਾਂ ਨੂੰ ਗੱਲ ਕਰਨ ’ਚ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Khanuri Border News in Punjabi : ਖਨੌਰੀ ਕਿਸਾਨ ਮੋਰਚਾ ਵਿਖੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 34ਵੇਂ ਦਿਨ ਵੀ ਜਾਰੀ ਹੈ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ ਜਿਸ ਕਾਰਨ ਉਨ੍ਹਾਂ ਨੂੰ ਗੱਲ ਕਰਨ ’ਚ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਸਾਡਾ ਅੰਦੋਲਨ ਅਹਿੰਸਾ ਦੇ ਸਿਧਾਂਤਾਂ 'ਤੇ ਚੱਲ ਰਿਹਾ ਹੈ, ਜਗਜੀਤ ਸਿੰਘ ਡੱਲੇਵਾਲ ਨੇ ਹਮੇਸ਼ਾ ਇਹ ਵਿਸ਼ਵਾਸ਼ ਰੱਖਿਆ ਹੈ ਕਿ ਮੈਂ ਸੰਸਥਾ ਦਾ ਮੁਖੀ ਹਾਂ ਅਤੇ ਬਜ਼ੁਰਗ ਹਾਂ, ਇਸ ਲਈ ਇਹ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ ਕਿ ਜੇਕਰ ਕਿਸੇ ਨੌਜਵਾਨ ਦਾ ਕੋਈ ਨੁਕਸਾਨ ਨਾ ਹੋਵੇ ਜੇਕਰ ਕੋਈ ਵੀ ਨੁਕਸਾਨ ਹੋਣਾ ਹੈ ਤਾਂ ਮੇਰਾ ਬੇਸ਼ੱਕ ਹੋ ਜਾਵੇ।

ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 34 ਦਿਨਾਂ ’ਚ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਾਂ ਪਰ ਇਸ ਦੇ ਬਾਵਜੂਦ ਕਿਸੇ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸਾਡੇ ਨਾਲ ਗੱਲ ਕਰਨ ਦਾ ਕੋਈ ਯਤਨ ਕੀਤਾ।

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਵਿਸ਼ਿਆਂ 'ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਅਤੇ ਸੁਪਰੀਮ ਕੋਰਟ ਦੀ ਅੰਤ੍ਰਿਮ ਕਮੇਟੀ ਦੀ ਰਿਪੋਰਟ 'ਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਦੇ ਹੱਕ 'ਚ ਸਿਫਾਰਿਸ਼ ਕੀਤੀ ਗਈ ਸੀ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ। ਮਾਣਯੋਗ ਸੁਪਰੀਮ ਕੋਰਟ ਵੀ ਇਸ ਵਿਸ਼ੇ ’ਤੇ ਕੋਈ ਦਿਸ਼ਾ ਨਿਰਦੇਸ਼ ਨਹੀਂ ਦੇ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਸਾਰੇ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ ਅਤੇ ਸਰਕਾਰ ਦੀ ਇਸ ਕਾਰਵਾਈ ਕਾਰਨ ਕਿਸਾਨ ਮੋਰਚੇ 'ਤੇ ਜੋ ਵੀ ਜਾਨੀ ਤੇ ਮਾਲੀ ਨੁਕਸਾਨ ਹੋਵੇਗਾ, ਉਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ , ਉਹ ਸੰਵਿਧਾਨਕ ਸੰਸਥਾਵਾਂ ਜੋ ਇਸ ਤਰੀਕੇ ਨਾਲ ਆਦੇਸ਼ ਦੇਣ ਦੇ ਕੰਮ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਖਨੌਰੀ ਕਿਸਾਨ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

(For more news apart from  Dallewal's death fast continued on 34th day, blood pressure dropped News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement