Punjab Bandh: 'ਪੰਜਾਬ ਬੰਦ' ਦੌਰਾਨ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ
Published : Dec 29, 2024, 7:55 am IST
Updated : Dec 29, 2024, 11:51 am IST
SHARE ARTICLE
Government buses will not run for four hours on December 30 Punjab Bandh
Government buses will not run for four hours on December 30 Punjab Bandh

Punjab Bandh: 30 ਦਸੰਬਰ ਨੂੰ ਚਾਰ ਘੰਟੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਜੇਕਰ ਤੁਸੀਂ ਸੋਮਵਾਰ ਨੂੰ ਕਿਸੇ ਕੰਮ ਲਈ ਘਰ ਤੋਂ ਨਿਕਲਣ ਦੀ ਤਿਆਰੀ ਕਰ ਰਹੇ ਹੋ ਤਾਂ ਥੋੜਾ ਸਾਵਧਾਨ ਰਹੋ ਕਿਉਂਕਿ ਕਿਸਾਨਾਂ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 30 ਦਸੰਬਰ ਨੂੰ ਪੰਜਾਬ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।

ਇਸ ਮੁਜ਼ਾਹਰੇ ਵਿਚ ਪਨਬੱਸ ਪੀਆਰਟੀਸੀ ਵਰਕਰ ਯੂਨੀਅਨ ਦੇ ਮੁਲਾਜ਼ਮ ਵੀ ਸ਼ਮੂਲੀਅਤ ਕਰਨਗੇ। ਅਜਿਹੇ ਵਿੱਚ ਪੂਰੇ ਪੰਜਾਬ ਵਿੱਚ ਕਰੀਬ ਚਾਰ ਘੰਟੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। 1125 ਬੱਸਾਂ ਦੇ ਪਹੀਏ ਪੂਰੀ ਤਰ੍ਹਾਂ ਜਾਮ ਹੋ ਜਾਣਗੇ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਸੜਕ 'ਤੇ ਨਹੀਂ ਆਉਣਗੀਆਂ। ਪੰਜਾਬ ਬੰਦ ਨੂੰ ਲੈ ਕੇ ਯੂਨੀਅਨ ਦੀ ਮੀਟਿੰਗ ਹੋਈ ਹੈ। ਇਸ ਸੰਘਰਸ਼ ਲਈ ਰਣਨੀਤੀ ਬਣਾਈ ਗਈ ਹੈ। ਇਸ ਦੌਰਾਨ ਯੂਨੀਅਨ ਦੇ ਚੇਅਰਮੈਨ ਬਲਜਿੰਦਰ ਸਿੰਘ ਰਾਠ ਅਤੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ਪਰ ਪੂਰੇ ਦਿਨ ਦੀ ਹੜਤਾਲ ਸੰਭਵ ਨਹੀਂ ਹੈ।

ਅਸੀਂ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ। ਇਸ ਕਾਰਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਮੁਲਾਜ਼ਮ ਸਹਿਯੋਗ ਕਰਨਗੇ। ਪੀਆਰਟੀਸੀ ਪੰਜਾਬ ਅਤੇ ਹੋਰ ਸੂਬਿਆਂ ਵਿੱਚ 577 ਰੂਟਾਂ ’ਤੇ ਬੱਸਾਂ ਚਲਾਉਂਦੀ ਹੈ। ਜਿਸ ਦਾ ਅਸਰ ਇਸ ਸਮੇਂ ਦੌਰਾਨ ਹੋਵੇਗਾ। ਇਹ ਬੱਸਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਨੂੰ ਕਵਰ ਕਰਦੀਆਂ ਹਨ।

ਪੀਆਰਟੀਸੀ ਦੇ ਨੌਂ ਡਿਪੂ ਹਨ। ਇਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ। ਵਿਭਾਗ ਵਿੱਚ ਕੁੱਲ ਮਿਲਾ ਕੇ ਤਿੰਨ ਹਜ਼ਾਰ ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਬੰਦ ਸਬੰਧੀ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 29 ਤਰੀਕ ਤੱਕ ਕੰਡਕਟਰ ਹਰ ਰੋਜ਼ ਬੱਸਾਂ ਵਿਚ ਟਿਕਟਾਂ ਕੱਟਣ ਤੋਂ ਪਹਿਲਾਂ ਲੋਕਾਂ ਨੂੰ ਬੰਦ ਬਾਰੇ ਜਾਣੂ ਕਰਵਾਉਣਗੇ ਤਾਂ ਜੋ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇਸ ਬਾਰੇ ਪਹਿਲਾਂ ਹੀ ਪਤਾ ਲੱਗ ਸਕੇ। ਹਾਲਾਂਕਿ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 31/07/2025

31 Jul 2025 6:39 PM

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM
Advertisement