Punjab News : ਪਨਬਸ/ਪੀਆਰਟੀਸੀ ਯੂਨੀਅਨ 30 ਦਸੰਬਰ ਨੂੰ 4 ਘੰਟੇ ਬੱਸਾਂ ਦਾ ਕਰੇਗੀ ਚੱਕਾ ਜਾਮ :-ਰੇਸ਼ਮ ਸਿੰਘ ਗਿੱਲ 

By : BALJINDERK

Published : Dec 29, 2024, 12:53 pm IST
Updated : Dec 29, 2024, 12:53 pm IST
SHARE ARTICLE
file photo
file photo

Punjab News : ਹੜਤਾਲ ਸਮੇਤ ਵੱਡੀ ਗਿਣਤੀ ਨਾਲ ਕਿਸਾਨਾਂ ਦੇ ਧਰਨਿਆ ’ਚ ਸ਼ਾਮਿਲ ਹੋਣ ਦਾ ਕੀਤਾ ਐਲਾਨ : ਹਰਕੇਸ਼ ਕੁਮਾਰ ਵਿੱਕੀ

Punjab News in Punjabi : ਪੰਜਾਬ ਰੋਡਵੇਜ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿ: 25/11 ਵਲੋ ਸਾਝੇ ਤੌਰ ’ਤੇ ਪ੍ਰੈੱਸ ਬਿਆਨ ਜਾਰੀ ਕਰਦਿਆ ਸੰਸਥਾਪਕ ਕਮਲ ਕੁਮਾਰ, ਚੈਅਰਮੈਨ ਬਲਵਿੰਦਰ ਸਿੰਘ ਰਾਠ,ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਪੰਨੂ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਕਿਸਾਨ ਜਥੇਬੰਦੀਆ ਵਲੋਂ 30 ਦਸੰਬਰ ਨੂੰ ‘ਪੰਜਾਬ ਬੰਦ’ ਕਰਨ ਸਮੇਤ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ ਉਸ ’ਚ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡਟਕੇ ਹਿਮਾਇਤ ਕਰਨ ਦਾ ਫੈਸਲਾ ਕੀਤਾ ਗਿਆ।

ਕਿਸਾਨਾਂ ਵਲੋਂ ਰੱਖੇ ਸਮੇਂ ਮੁਤਾਬਿਕ 7 ਤੋਂ 4 ਵਜੇ ਦੌਰਾਨ ਬੇਸ਼ੱਕ ਪੂਰੇ ਦਿਨ ਦੀ ਹੜਤਾਲ ਸੰਭਵ ਵੀ ਨਹੀਂ ਹੈ ਅਤੇ ਉਹ ਲੋਕਾਂ ਨੂੰ ਵੀ ਤੰਗ ਨਹੀਂ ਕਰਨਾ ਚਾਹੁੰਦੇ ਇਸ ਲਈ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਪੂਰੇ ਪੰਜਾਬ ਅੰਦਰ 10 ਤੋ 2 ਵਜੇ ਤੱਕ ਮੁਕੰਮਲ ਤੌਰ ਤੇ ਬੱਸਾ ਦਾ ਚੱਕਾ ਜਾਮ ਕਰਰਨਗੇ ਅਤੇ  ਕਿਸਾਨ ਜਥੇਬੰਦੀਆ ਦੇ ਜਿਥੇ ਵੀ ਧਰਨੇ-ਪ੍ਰਦਰਸ਼ਨ ਹੋਣਗੇ ਉਸ ਵਿੱਚ ਭਾਰੀ ਗਿਣਤੀ ਵਿੱਚ ਸਮੂਲੀਅਤ ਕੀਤੀ ਜਾਵੇਗੀ

ਸੀ.ਮੀਤ ਪ੍ਰਧਾਨ ਬਲਜਿੰਦਰ ਸਿੰਘ,ਸੀ.ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਕੈਸ਼ੀਅਰ ਬਲਜੀਤ ਸਿੰਘ ਕੈਸ਼ੀਅਰ ਰਮਨਦੀਪ ਸਿੰਘ ਨੇ ਦੱਸਿਆ ਕਿ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਨਾਲ ਹਰ ਵਰਗ ਨਾਲ ਧੱਕੇ ਕਰ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹਰ ਵਰਗ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸਰਕਾਰੀ ਟਰਾਂਸਪੋਰਟ ਵਿੱਚ ਇੱਕ ਵੀ ਬੱਸ ਨਹੀਂ ਪਾਈ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਜਿਸ ਦੇ ਚੱਲਦਿਆਂ ਟਰਾਂਸਪੋਰਟ ਕਾਮਿਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ 6-7-8 ਜਨਵਰੀ ਨੂੰ ਹੜਤਾਲ ਕਰਕੇ ਤਿੱਖੇ ਪ੍ਰੋਗਰਾਮ ਉਲੀਕੇ ਗਏ ਹਨ ਉਹਨਾਂ ਨੇ ਲੋਕਾਂ ਨੂੰ ਲਾਮਬੰਦ ਹੋ ਕੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਅਪੀਲ ਕੀਤੀ।

ਸੂਬਾ ਜਰਨਲ ਸਕੱਤਰ ਸ਼ਮਸ਼ੇਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਅਤੇ ਕੇਦਰ ਸਰਕਾਰ ਕਿਸਾਨ, ਮਜਦੂਰ, ਮੁਲਾਜਮਾ ਦੀਆ ਮੰਗਾ ਦਾ ਹੱਲ ਕਰਨ ਤੋ ਪੂਰੀ ਤਰਾ ਫੇਲ ਸਾਬਤ ਹੋ ਚੁੱਕੀ ਹੈ ਕਿਉਂਕਿ ਲਗਾਤਾਰ ਇੱਕ ਸਾਲ ਤੋ ਕਿਸਾਨ ਬਾਡਰਾ ਤੇ ਰੁਲ ਰਹੇ ਹਨ ਅਤੇ ਮੁਲਾਜ਼ਮਾਂ ਧਰਨਿਆਂ ਮੁਜਾਹਰੇ ਕਰ ਰਹੇ ਹਨ ਸਰਕਾਰਾ ਵੱਲੋ ਲਗਾਤਾਰ ਪੰਜਾਬ ਦੇ ਨੋਜਵਾਨ ਨਾਲ ਠੇਕੇ ਤੇ ਬਹੁਤ ਘੱਟ ਤਨਖਾਹਾ ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਪੜੇ ਲਿਖੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੀ ਬਿਜਾਏ ਵੱਡੇ ਪੱਧਰ ਤੇ ਪੰਜਾਬ ਦੇ ਵਿਰਾਸਤੀ ਵਿਭਾਗਾਂ ਦਾ ਨਿੱਝੀਕਰਨ ਕੀਤਾ ਜਾ ਰਿਹਾ ਹੈ ਜਿਸ ਨੂੰ ਬਚਾਉਣ ਲਈ ਕਿਸਾਨ, ਮਜਦੂਰ, ਮੁਲਾਜਮ ਸ਼ਘੰਰਸ਼ ਕਰਨ ਲਈ ਮਜ਼ਬੂਰ ਹਨ। 

ਜੁਆਇੰਟ ਸਕੱਤਰ ਜੋਧ ਸਿੰਘ,ਰੋਹੀ ਰਾਮ, ਜਗਜੀਤ ਸਿੰਘ ਲਿਬੜਾ, ਜਤਿੰਦਰ ਸਿੰਘ, ਜਲੋਰ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਫੀ ਨਾਜੁਕ ਸਥਿਤੀ ਵਿੱਚ ਹੈ ਜਲਦੀ ਕਿਸਾਨਾ ਦੇ ਮਸਲੇ ਹੱਲ ਕੀਤੇ ਜਾਵੇ ਨਹੀ ਤਾਂ ਕਿਸਾਨ ਯੂਨੀਅਨ ਵਲੋ ਜਿੰਨੇ ਵੀ ਪ੍ਰੋਗਰਾਮ ਉਲੀਕੇ  ਜਾਣਗੇ ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਸਾਰੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਤਿਆਰ ਹੈਂ ਅਤੇ ਤਿੱਖੇ ਸੰਘਰਸ਼ ਕਰਨ ਲਈ ਪੂਰਾ ਪੰਜਾਬ ਅਤੇ ਭਾਰਤ ਮਜ਼ਬੂਰ ਹੋਵੇਗਾ।

(For more news apart from  Panbus/PRTC union will stop buses for 4 hours on December 30:- Resham Singh Gill News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement