Pilibhit Encounter Case : ਪੀਲੀਭੀਤ ਐਨਕਾਊਂਟਰ ਮਾਮਲੇ ਦੀ ਉਚ ਪਧਰੀ ਜਾਂਚ ਲਈ ਪੰਜਾਬ ਦੇ ਵਿਧਾਇਕ ਨੇ ਸਪੀਕਰ ਨੂੰ ਲਿਖਿਆ ਪੱਤਰ
Published : Dec 29, 2024, 11:41 am IST
Updated : Dec 29, 2024, 11:41 am IST
SHARE ARTICLE
Punjab MLA writes to Speaker for high-level probe into Pilibhit encounter case Latest News in Punjabi
Punjab MLA writes to Speaker for high-level probe into Pilibhit encounter case Latest News in Punjabi

ਯੂਪੀ ’ਚ ਪਹਿਲਾਂ ਹੀ ਕਰ ਦਿਤੀ ਹੈ ਜਾਂਚ ਸ਼ੁਰੂ

Punjab MLA writes to Speaker for high-level probe into Pilibhit encounter case Latest News in Punjabi : ਯੂਪੀ ਦੇ ਪੀਲੀਭੀਤ ਮੁਕਾਬਲੇ ਵਿਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਯੂਪੀ ਸਰਕਾਰ ਨਾਲ ਸੰਪਰਕ ਕਰ ਕੇ ਇਸ ਮਾਮਲੇ ਦੀ ਉਚ ਪਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਦੂਜੇ ਪਾਸੇ ਯੂਪੀ ਵਿਚ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਾਮਲੇ ਦੀ ਜਾਂਚ ਕਰ ਰਹੇ ਡੀ.ਐਮ ਸੰਜੇ ਕੁਮਾਰ ਨੇ ਮ੍ਰਿਤਕਾਂ ਦੇ ਪਰਵਾਰ ਵਾਲਿਆਂ ਨੂੰ ਬਿਆਨ ਦਰਜ ਕਰਨ ਲਈ 15 ਦਿਨਾਂ ਦਾ ਸਮਾਂ ਦਿਤਾ ਹੈ। ਇਸ ਤੋਂ ਇਲਾਵਾ ਜੇ ਕਿਸੇ ਹੋਰ ਵਿਅਕਤੀ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਵੀ 3 ਜਨਵਰੀ ਤਕ ਅਪਣਾ ਬਿਆਨ ਦਰਜ ਕਰਵਾ ਸਕਦਾ ਹੈ।

ਮੁਕਾਬਲੇ 'ਚ ਮਾਰੇ ਗਏ ਤਿੰਨ ਨੌਜਵਾਨ ਗੁਰਦਾਸਪੁਰ 'ਚ ਪੁਲਿਸ ਚੌਕੀ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਸਨ। ਹਮਲੇ ਤੋਂ ਬਾਅਦ ਤਿੰਨੇ ਪੰਜਾਬ ਤੋਂ ਭੱਜ ਕੇ ਯੂਪੀ ਦੇ ਪੀਲੀਭੀਤ ਚਲੇ ਗਏ। ਪੰਜਾਬ ਪੁਲਿਸ ਨੇ ਪੀਲੀਭੀਤ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਇਹ ਮੁਲਜ਼ਮ ਉਨ੍ਹਾਂ ਦੇ ਖੇਤਰ ’ਚ ਲੁਕੇ ਹੋਏ ਹਨ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਨੂੰ ਮਾਰ ਮੁਕਾਇਆ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਏਕੇ-47 ਰਾਈਫ਼ਲਾਂ ਅਤੇ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਯੂਪੀ ਪੁਲਿਸ ਐਨਕਾਊਂਟਰ ਮਾਮਲੇ ਦੀ ਜਾਂਚ ਕਰ ਰਹੀ ਹੈ। ਯੂਪੀ ਪੁਲਿਸ ਮੁਤਾਬਕ ਮੁਕਾਬਲੇ ਵਿਚ ਮਾਰੇ ਗਏ ਤਿੰਨੇ ਨੌਜਵਾਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਸਨ। ਇਨ੍ਹਾਂ 'ਚੋਂ ਇਕ ਮੁਲਜ਼ਮ ਕੁਲਬੀਰ ਸਿੰਘ ਉਰਫ ਸਿੱਦੂ ਬੱਬਰ ਨੇ ਹੋਟਲ ਦਾ ਕਮਰਾ ਦਿਵਾਉਣ 'ਚ ਮਦਦ ਕੀਤੀ ਸੀ।

(For more Punjabi news apart from Punjab MLA writes to Speaker for high-level probe into Pilibhit encounter case Latest News in Punjabi stay tuned to Rozana Spokesman)

Tags: speaker

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement