Punjab Weather Update News: ਪੰਜਾਬ ਵਿਚ ਠੰਢ ਨੇ ਠਾਰੇ ਲੋਕ, ਅੱਜ ਵੀ ਪੈ ਸਕਦੈ ਮੀਂਹ, ਗੜ੍ਹੇਮਾਰੀ ਤੇ ਧੁੰਦ ਦਾ ਅਲਰਟ ਜਾਰੀ
Published : Dec 29, 2024, 7:11 am IST
Updated : Dec 29, 2024, 7:11 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਠੰਢ ਨੇ ਲੋਕ ਘਰਾਂ ਅੰਦਰ ਵਾੜੇ

ਚੰਡੀਗੜ੍ਹ (ਨਵਿੰਦਰ ਸਿੰਘ ਬੜਿੰਗ): ਪੰਜਾਬ ਵਿਚ ਇਕਦਮ ਬਦਲੇ ਮੌਸਮ ਨੇ ਕਿਸਾਨਾਂ ਦਾ ਫ਼ਿਕਰ ਵਧਾ ਦਿਤਾ ਹੈ। ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕਰਦੇ ਹੋਏ ਆਖਿਆ ਹੈ ਕਿ ਅਗਲੇ ਕੱੁਝ ਦਿਨ ਮੌਸਮ ਇਸੇ ਤਰ੍ਹਾਂ ਦਾ ਰਹਿ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਅਤੇ ਗੜ੍ਹੇਮਾਰੀ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਹਾਲਾਂਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਵਰਦਾਨ ਸਾਬਤ ਹੋ ਸਕਦਾ ਹੈ ਪਰ ਗੜੇ ਫ਼ਸਲਾਂ ਤੇ ਸਬਜ਼ੀਆਂ ਲਈ ਨੁਕਸਾਨਦੇਹ ਸਾਬਤ ਹੋਣਗੇ। ਮੌਸਮ ਵਿਗਿਆਨੀਆਂ ਨੇ ਅੱਜ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਇਸ ਨਾਲ ਹੀ ਸੰਘਣੀ ਧੁੰਦ ਪੈਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਧਾਨੀ ਦਿੱਲੀ ’ਚ ਬੇਮੌਸਮੀ ਬਾਰਸ਼ ਨੇ ਠੰਢ ਵਧਾ ਦਿਤੀ ਹੈ। ਸ਼ੁਕਰਵਾਰ ਦੇਰ ਰਾਤ ਭਾਰੀ ਮੀਂਹ ਪਿਆ ਤੇ ਕਈ ਇਲਾਕਿਆਂ ’ਚ ਗੜੇ ਵੀ ਪਏ ਹਨ। ਮੌਸਮ ਵਿਭਾਗ ਨੇ ਮੀਂਹ ਦੀ ਚਿਤਾਵਨੀ ਦਿਤੀ ਹੈ। ਮੀਂਹ ਨਾਲ ਠੰਢ ਵਧੇਗੀ। 

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਨਾਲ ਗੜੇ ਪਏ। ਮੀਂਹ ਕਰ ਕੇ ਪਾਰਾ ਵੀ 5 ਡਿਗਰੀ ਸੈਲਸੀਅਸ ਤਕ ਹੇਠਾਂ ਡਿੱਗ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਬੀਤੇ ਕਲ ਤੜਕੇ ਤੋਂ ਮੀਂਹ ਪੈਣਾ ਸ਼ੁਰੂ ਹੋਇਆ ਤੇ ਦੁਪਹਿਰ ਸਮੇਂ ਰਾਜਧਾਨੀ ਚੰਡੀਗੜ੍ਹ, ਮੁਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਤੇ ਹੋਰਨਾਂ ਕਈ ਇਲਾਕਿਆਂ ਵਿਚ ਮੀਂਹ ਦੇ ਨਾਲ ਗੜੇ ਪਏ।

ਇਸ ਤੋਂ ਬਾਅਦ ਦੇਰ ਰਾਤ ਤਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਂਦਾ ਰਿਹਾ। ਅੱਜ ਸਵੇਰੇ ਵੀ ਇਹ ਸਿਲਸਿਲਾ ਜਾਰੀ ਰਿਹਾ। ਭਾਵੇਂ ਦੁਪਹਿਰ ਬਾਅਦ ਕਿਣ ਮਿਣ ਤਾਂ ਰੁਕ ਗਈ ਪਰ ਬੱਦਲਵਾਈ ਰਹਿਣ ਕਾਰਨ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮੀਂਹ ਦਾ ਸਿਲਸਿਲਾ ਅੱਜ ਵੀ ਬਣਿਆ ਰਹਿ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 31/07/2025

31 Jul 2025 6:39 PM

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM
Advertisement