ਸੱਟ ਤੋਂ ਉਭਰਨ ਮਗਰੋਂ ਡਰੱਗ ਕੰਟਰੋਲ ਅਫ਼ਸਰ ਨਵਦੀਪ ਕੌਰ ਨੇ ਕਾਇਮ ਕੀਤੀ ਮਿਸਾਲ

By : JAGDISH

Published : Dec 29, 2025, 10:49 am IST
Updated : Dec 29, 2025, 2:03 pm IST
SHARE ARTICLE
Drug Control Officer Navneet Kaur sets an example after recovering from injury
Drug Control Officer Navneet Kaur sets an example after recovering from injury

'ਸੁਪਰਾ ਮਿਸਿਜ਼ ਨੈਸ਼ਨਲ 2025' 'ਚ ਦੂਜਾ ਸਥਾਨ ਕੀਤਾ ਹਾਸਲ

ਮੋਹਾਲੀ: ਪੰਜਾਬ ਦੇ ਮੋਹਾਲੀ ਦੀ ਰਹਿਣ ਵਾਲੀ ਡਰੱਗ ਕੰਟਰੋਲ ਅਫਸਰ ਨਵਦੀਪ ਕੌਰ ਨੇ ਆਪਣੀ ਹਿੰਮਤ ਅਤੇ ਜਜ਼ਬੇ ਨਾਲ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਰੀੜ੍ਹ ਦੀ ਹੱਡੀ ਦੀ ਗੰਭੀਰ ਸੱਟ ਕਾਰਨ ਛੇ ਮਹੀਨੇ ਬਿਸਤਰੇ 'ਤੇ ਰਹਿਣ ਅਤੇ ਡਾਕਟਰਾਂ ਵੱਲੋਂ ਜਵਾਬ ਮਿਲਣ ਦੇ ਬਾਵਜੂਦ, ਉਨ੍ਹਾਂ ਨੇ ਨਾ ਸਿਰਫ਼ ਵਾਪਸੀ ਕੀਤੀ, ਸਗੋਂ ਅੰਤਰਰਾਸ਼ਟਰੀ ਪੱਧਰ 'ਤੇ 'ਸੁਪਰਾ ਮਿਸਿਜ਼ ਨੈਸ਼ਨਲ 2025' ਮੁਕਾਬਲੇ ਵਿੱਚ ਪਹਿਲੀ ਰਨਰ-ਅੱਪ ਦਾ ਖਿਤਾਬ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਨਵਦੀਪ ਕੌਰ ਦੀ ਜ਼ਿੰਦਗੀ ਚੁਣੌਤੀਆਂ ਨਾਲ ਭਰੀ ਰਹੀ ਹੈ। ਸਾਲ 2024 ਵਿੱਚ ਇੱਕ ਹਾਦਸੇ ਦੌਰਾਨ ਉਹ ਪੌੜੀਆਂ ਤੋਂ ਡਿੱਗ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟ ਲੱਗੀ। ਡਾਕਟਰਾਂ ਨੇ ਕਿਹਾ ਸੀ ਕਿ ਉਹ ਸ਼ਾਇਦ ਕਦੇ ਦੁਬਾਰਾ ਚੱਲ ਨਹੀਂ ਸਕਣਗੇ। ਛੇ ਮਹੀਨੇ ਬਿਸਤਰੇ 'ਤੇ ਰਹਿਣ ਦੇ ਬਾਵਜੂਦ ਨਵਦੀਪ ਨੇ ਹਾਰ ਨਹੀਂ ਮੰਨੀ। ਯੋਗਾ ਅਤੇ ਜਿੰਮ ਦੀ ਮਦਦ ਨਾਲ ਉਨ੍ਹਾਂ ਨੇ ਆਪਣੇ ਆਪ ਨੂੰ ਮੁੜ ਪੈਰਾਂ 'ਤੇ ਖੜ੍ਹਾ ਕੀਤਾ।

ਸੁਪਰਾ ਮਿਸਿਜ਼ ਨੈਸ਼ਨਲ ਮੁਕਾਬਲੇ ਵਿੱਚ ਦੁਨੀਆ ਭਰ ਦੇ 25 ਦੇਸ਼ਾਂ ਦੀਆਂ ਪ੍ਰਤੀਯੋਗੀਆਂ ਨੇ ਹਿੱਸਾ ਲਿਆ ਸੀ। ਇਸ ਮੁਕਾਬਲੇ ਵਿੱਚ ਰੂਸ ਪਹਿਲੇ ਨੰਬਰ 'ਤੇ ਰਿਹਾ, ਜਦਕਿ ਨਵਦੀਪ ਕੌਰ ਨੇ ਭਾਰਤ ਨੂੰ ਦੂਜਾ ਸਥਾਨ, ਉਹ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਔਰਤ ਬਣ ਗਈ ਹੈ। ਨਵਦੀਪ ਕੌਰ ਦਾ ਪਿਛੋਕੜ ਫੌਜੀ ਪਰਿਵਾਰ ਨਾਲ ਸਬੰਧਤ ਹੈ ਅਤੇ ਉਨ੍ਹਾਂ ਦੀ ਸ਼ਖਸੀਅਤ ਦੇ ਕਈ ਪਹਿਲੂ ਹਨ, ਮਹਿਜ਼ 6 ਸਾਲ ਦੀ ਉਮਰ ਵਿੱਚ ਉਹ ਆਲ ਇੰਡੀਆ ਰੇਡੀਓ ਦੀ ਸਭ ਤੋਂ ਛੋਟੀ ਰੇਡੀਓ ਜੌਕੀ ਬਣੀ। ਕਾਲਜ ਦੇ ਆਖਰੀ ਸਾਲ ਵਿੱਚ ਉਨ੍ਹਾਂ ਨੇ ਪੰਜਾਬ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕੀਤੀ ਅਤੇ ਸਭ ਤੋਂ ਘੱਟ ਉਮਰ ਦੇ ਡਰੱਗ ਕੰਟਰੋਲ ਅਫਸਰਾਂ ਵਿੱਚੋਂ ਇੱਕ ਬਣੇ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਵਾਰ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।

ਨਵਦੀਪ ਕੌਰ ਇੱਕ 'ਸਿੰਗਲ ਮਦਰ' ਹਨ ਅਤੇ ਉਨ੍ਹਾਂ ਦਾ ਤਲਾਕ ਹੋ ਚੁੱਕਾ ਹੈ। ਉਹ ਮੰਨਦੇ ਹਨ ਕਿ ਉਨ੍ਹਾਂ ਦੀਆਂ ਨਿੱਜੀ ਜ਼ਿੰਦਗੀ ਦੀਆਂ ਮੁਸ਼ਕਲਾਂ ਨੇ ਉਨ੍ਹਾਂ ਨੂੰ ਹੋਰ ਮਜ਼ਬੂਤ ਬਣਾਇਆ ਹੈ। ਉਹ ਕਹਿੰਦੇ ਹਨ, "ਮੈਂ ਆਪਣੇ ਬੱਚੇ ਲਈ ਇੱਕ ਅਜਿਹੀ ਮਿਸਾਲ ਬਣਨਾ ਚਾਹੁੰਦੀ ਸੀ ਕਿ ਉਹ ਕੱਲ੍ਹ ਨੂੰ ਮਾਣ ਨਾਲ ਕਹਿ ਸਕੇ ਕਿ ਮੈਂ ਆਪਣੀ ਮਾਂ ਵਰਗਾ ਬਣਨਾ ਹੈ।" ਨਵਦੀਪ ਕੌਰ ਦੀ ਇਹ ਕਹਾਣੀ ਸਾਬਤ ਕਰਦੀ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ, ਤਾਂ ਕੋਈ ਵੀ ਸਰੀਰਕ ਜਾਂ ਮਾਨਸਿਕ ਰੁਕਾਵਟ ਤੁਹਾਨੂੰ ਮੰਜ਼ਿਲ ਤੱਕ ਪਹੁੰਚਣ ਤੋਂ ਨਹੀਂ ਰੋਕ ਸਕਦੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement