ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ
Published : Dec 29, 2025, 7:41 pm IST
Updated : Dec 29, 2025, 7:41 pm IST
SHARE ARTICLE
Financial assistance of Rs. 26.06 crore to 69110 pregnant and lactating women: Dr. Baljit Kaur
Financial assistance of Rs. 26.06 crore to 69110 pregnant and lactating women: Dr. Baljit Kaur

ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ ’ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 69,110 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 1.14 ਲੱਖ ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਜ਼ਰੂਰੀ ਸਿਹਤ ਸੇਵਾਵਾਂ ਤੋਂ ਵੰਚਿਤ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ।ਉਨ੍ਹਾਂ ਨੇ ਅੰਤ ਵਿੱਚ ਦੁਹਰਾਇਆ ਕਿ ਮਾਨ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement