'ਯੁੱਧ ਨਸ਼ਿਆਂ ਵਿਰੁੱਧ’ ਦੇ 303ਵੇਂ ਦਿਨ ਪੰਜਾਬ ਪੁਲਿਸ ਨੇ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Published : Dec 29, 2025, 8:04 pm IST
Updated : Dec 29, 2025, 8:04 pm IST
SHARE ARTICLE
'War on Drugs': On Day 303, Punjab Police arrests 73 drug smugglers along with 848 grams of heroin
'War on Drugs': On Day 303, Punjab Police arrests 73 drug smugglers along with 848 grams of heroin

’ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 303ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 311 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 303 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,297 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 80 ਕੁਇੰਟਲ ਭੁੱਕੀ, 543 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 311 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 317 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ’ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement