ਵਾਤਾਵਰਣ ਨੂੰ ਸਾਫ਼ ਰੱਖਣ ਲਈ ਅਪਣੇ 111 ਸਾਲਾਂ ਬਜ਼ੁਰਗ ਦੀਆਂ ਅਸਥੀਆਂ ਦੱਬੀਆਂ ਖੇਤ ‘ਚ
Published : Jan 30, 2019, 4:47 pm IST
Updated : Jan 30, 2019, 4:47 pm IST
SHARE ARTICLE
Plants
Plants

ਦੁਨੀਆਂ ਵਿਚ ਕੁਝ ਨਾ ਕੁਝ ਨਵਾਂ ਦੇਖਣ ਨੂੰ ਜਰੂਰ ਮਿਲਦਾ...

ਬਠਿੰਡਾ : ਦੁਨੀਆਂ ਵਿਚ ਕੁਝ ਨਾ ਕੁਝ ਨਵਾਂ ਦੇਖਣ ਨੂੰ ਜਰੂਰ ਮਿਲਦਾ ਹੈ। ਅਜਿਹਾ ਹੀ ਨਵਾਂ ਬਠਿੰਡੇ ਜ਼ਿਲ੍ਹੇ ਦੇ ਵਿਚ ਦੇਖਣ ਨੂੰ ਮਿਲਿਆ ਹੈ। ਪਿੰਡ ਬੁਰਜ ਢਿੱਲਵਾਂ ਦੇ ਇਕ ਪਰਿਵਾਰ ਵਲੋਂ ਅਪਣੇ ਬਜ਼ੁਰਗ ਜੋਰਾ ਸਿੰਘ (111) ਦੀਆਂ ਅਸਥੀਆਂ ਖੇਤ ਵਿਚ ਟੋਆ ਪੁੱਟ ਕੇ ਦੱਬੀਆਂ ਗਈਆਂ ਅਤੇ ਉਸ ਉਤੇ ਵੱਡੀ ਮਾਤਰਾ ਵਿਚ ਪੌਦੇ ਲਾਏ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪਤਾ ਚੱਲਿਆ ਹੈ

ਕਿ ਦਿ ਥਿੰਕਰਜ਼ ਗਰੁੱਪ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਾਣੀ ਵਿਚ ਅਸਥੀਆਂ ਜਲ ਪ੍ਰਵਾਹ ਕਰਨ ਨਾਲ ਸਾਡਾ ਪੌਣ ਪਾਣੀ ਖਰਾਬ ਹੋ ਰਿਹਾ ਹੈ ਉਥੇ ਹੀ ਦਿਨੋਂ-ਦਿਨ ਵਾਤਾਵਰਣ ਵੀ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਹਰ ਸੰਸਥਾ ਦਾ ਅੱਗੇ ਆਉਣਾ ਜ਼ਰੂਰੀ ਹੈ।

ਇਸ ਜਾਗਰੂਕਤਾ ਤੋਂ ਪ੍ਰੇਰਿਤ ਹੋ ਕੇ ਪਿੰਡ ਦੇ ਸਭ ਤੋਂ ਵੱਡੀ ਉਮਰ ਦੇ 111 ਸਾਲਾ ਬਜ਼ੁਰਗ ਜੋਰਾ ਸਿੰਘ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਨੇ ਉਸਦੀਆਂ ਅਸਥੀਆਂ ਖੇਤ ਵਿਚ ਦੱਬ ਕੇ ਵਾਤਾਵਰਣ ਨੂੰ ਪਿਆਰ ਕਰਨ ਦਾ ਸਬੂਤ ਦਿਤਾ ਹੈ। ਦੱਸ ਦਈਏ ਕਿ ਇਹ ਗਰੁੱਪ ਵੱਧ ਤੋਂ ਵੱਧ ਪਿੰਡਾਂ ਵਿਚ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement