
ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਸਮੇਤ ਬਾਕੀ ਮੁਲਜ਼ਮਾਂ ਨੂੰ ਨਸ਼ਾ ਤਸਕਰੀ ਮਾਮਲੇ ਵਿਚ ਵੱਡੀ ਰਾਹਤ ਮਿਲੀ...
ਚੰਡੀਗੜ੍ਹ : ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਸਮੇਤ ਬਾਕੀ ਮੁਲਜ਼ਮਾਂ ਨੂੰ ਨਸ਼ਾ ਤਸਕਰੀ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਦੀ ਡਬਲ ਬੈਂਚ ਨੇ ਮੋਹਾਲੀ ਦੀ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਅਦਾਲਤ ਵਿਚ ਫਿਲੌਰ ਵਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਮਾਮਲੇ ‘ਤੇ ਰੋਕ ਲਗਾ ਦਿਤੀ ਹੈ।
ਦੱਸ ਦਈਏ ਕਿ ਸਰਵਨ ਸਿੰਘ ਵਲੋਂ ਦਾਇਰ ਪਟੀਸ਼ਨ ਵਿਚ ਉਨ੍ਹਾਂ ਕਿਹਾ ਸੀ ਕਿ ਸਿਆਸੀ ਬਦਲਾਖੋਰੀ ਤਹਿਤ ਮਾਮਲਾ ਦਰਜਾ ਕੀਤਾ ਗਿਆ ਅਤੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।