ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ: ਗੁਲਾਟੀ
Published : Jan 30, 2019, 6:31 pm IST
Updated : Jan 30, 2019, 6:31 pm IST
SHARE ARTICLE
Chairperson held a meeting with Inter Departmental Committees
Chairperson held a meeting with Inter Departmental Committees

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਕੰਮ ਵਾਲੀਆਂ ਥਾਵਾਂ ਉਤੇ ਜਿਨਸੀ ਸ਼ੋਸ਼ਣ ਸਬੰਧੀ ਸ਼ਿਕਾਇਤਾਂ...

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਕੰਮ ਵਾਲੀਆਂ ਥਾਵਾਂ ਉਤੇ ਜਿਨਸੀ ਸ਼ੋਸ਼ਣ ਸਬੰਧੀ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਸ ਮੰਤਵ ਲਈ ਬਣੀਆਂ ਅੰਤਰ ਵਿਭਾਗੀ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਵਿਚ ਸਿਹਤ, ਸਿੱਖਿਆ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। 

ਸ਼੍ਰੀਮਤੀ ਗੁਲਾਟੀ ਨੇ ਕਿਹਾ ਕਿ 'ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ (ਰੋਕਥਾਮ ਤੇ ਸ਼ਿਕਾਇਤ ਨਿਬੇੜਾ) ਐਕਟ 2013' ਦਾ ਮੰਤਵ ਔਰਤਾਂ ਨੂੰ ਉਨ੍ਹਾਂ ਦੇ ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ ਤੋਂ ਬਚਾਉਣਾ ਹੈ। ਇਹ ਐਕਟ ਲਿੰਗਕ ਬਰਾਬਰੀ ਦੇ ਨਾਲ ਨਾਲ ਹਰੇਕ ਕੰਮ ਵਾਲੀ ਥਾਂ ਉਤੇ ਬਰਾਬਰੀ ਦਾ ਅਧਿਕਾਰ ਯਕੀਨੀ ਬਣਾਉਂਦਾ ਹੈ।
ਚੇਅਰਪਰਸਨ ਨੇ ਕਿਹਾ ਕਿ ਇਸ ਕਾਨੂੰਨ ਦਾ ਮੰਤਵ ਇਸ ਬਦੀ ਦੇ ਖ਼ਾਤਮੇ ਲਈ ਸੰਸਥਾਵਾਂ ਤੇ ਅਦਾਰਿਆਂ ਨੂੰ ਕੋਈ ਢੁਕਵਾਂ ਮੰਚ ਦੇਣਾ ਹੈ,

ਨਾ ਕਿ ਮਰਦਾਂ ਨੂੰ ਡਰਾਉਣ ਲਈ ਔਰਤਾਂ ਨੂੰ ਨਾਜਾਇਜ਼ ਤਾਕਤਾਂ ਦੇਣਾ। ਪਿਛਲੇ ਕੁੱਝ ਸਮੇਂ ਵਿਚ ਕੁੱਝ ਮਾਮਲਿਆਂ ਵਿਚ ਔਰਤ ਪੱਖੀ ਕਾਨੂੰਨਾਂ ਦੀ ਉਲੰਘਣਾ ਵੀ ਹੋਈ ਹੈ ਪਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਕਮੇਟੀ ਮੈਂਬਰਾਂ ਨੂੰ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੀ ਸੱਚਾਈ ਜਾਣਨ ਲਈ ਜ਼ਿਆਦਾ ਸੰਵੇਦਨਸ਼ੀਲ ਹੋਣ ਦੀ ਲੋੜ ਹੈ ਕਿਉਂਕਿ ਕਿਸੇ ਦਾ ਕਰੀਅਰ ਦਾਅ ਉਤੇ ਹੁੰਦਾ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement