ਅਕਾਲੀਆਂ ਦੇ ਯੂ-ਟਰਨ 'ਤੇ ਕੈਪਟਨ ਦੀ 'ਫਟਕਾਰ', ਸੰਵਿਧਾਨਕ ਨੈਤਿਕਤਾ ਨੂੰ ਛਿੱਕੇ ਟੰਗਣ ਦਾ ਲਾਇਆ ਦੋਸ਼!
Published : Jan 30, 2020, 8:16 pm IST
Updated : Jan 30, 2020, 8:17 pm IST
SHARE ARTICLE
file photo
file photo

ਵਾਰ ਵਾਰ ਸਟੈਂਡ ਬਦਲਣ ਨਾਲ ਅਕਾਲੀਆਂ ਦੇ ਝੂਠ ਦਾ ਹੋਇਐ ਪਰਦਫਾਸ਼

ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਨੂੰ ਸਮਰਥਨ ਦੇਣ ਦੇ ਮੁੱਦੇ ਉੱਤੇ ਯੂ-ਟਰਨ ਲੈਣ ਲਈ ਅਕਾਲੀਆਂ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਅਪਣੇ ਸਿਆਸੀ ਮੁਫ਼ਾਦਾਂ ਖਾਤਰ ਅਕਾਲੀ ਦਲ ਨੇ ਸੰਵਿਧਾਨਕ ਨੈਤਿਕਤਾ ਨੂੰ ਛਿੱਕੇ ਟੰਗ ਦਿਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ ਵਿਚ ਦਿਤੇ ਬਿਆਨ ਕਿ ਦਿੱਲੀ ਚੋਣਾਂ ਵਿਚ ਪਾਰਟੀ ਭਾਜਪਾ ਦੇ ਹੱਕ ਵਿਚ ਜ਼ੋਰ ਲਾਏਗੀ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਵਾਰ-ਵਾਰ ਸਟੈਂਡ ਬਦਲਣ ਨਾਲ ਗ਼ੈਰ-ਸੰਵਿਧਾਨਕ ਤੇ ਫੁੱਟਪਾਊ ਨਾਗਰਿਕਤਾ ਸੋਧ ਐਕਟ (ਸੀ.ਏ.ਏ.) 'ਤੇ ਇਨ੍ਹਾਂ ਦੇ ਝੂਠਾਂ ਦਾ ਪਰਦਾਫਾਸ਼ ਹੋਇਆ ਹੈ।

PhotoPhoto


ਸੁਖਬੀਰ ਵਲੋਂ ਯੂ-ਟਰਨ ਲੈਣ ਮੌਕੇ ਇਹ ਸਫ਼ਾਈ ਦੇਣੀ ਕਿ ਦੋਵਾਂ ਪਾਰਟੀਆਂ ਦਰਮਿਆਨ ਗਲਤਫ਼ਹਿਮੀਆਂ ਨੂੰ ਦੂਰ ਕਰ ਲਿਆ ਹੈ, ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਕਿ ਕੀ ਭਾਜਪਾ, ਅਕਾਲੀ ਦਲ ਦੇ ਪਹਿਲੇ ਸਟੈਂਡ ਦੀ ਲੀਹ 'ਤੇ ਸੀ.ਏ.ਏ. ਵਿਚ ਸੋਧ ਕਰਨ ਲਈ ਸਹਿਮਤ ਹੋ ਗਈ ਹੈ ਜਾਂ ਅਕਾਲੀਆਂ ਨੇ ਕੌਮੀ ਹਿੱਤਾਂ ਨੂੰ ਦਾਅ 'ਤੇ ਲਾ ਕੇ ਇਕ ਵਾਰ ਫਿਰ ਭਾਜਪਾ ਅੱਗੇ ਗੋਡੇ ਟੇਕ ਦਿਤੇ ਹਨ। ਉਨ੍ਹਾਂ ਨੇ ਸੁਖਬੀਰ ਨੂੰ ਕਿਹਾ,''ਤੁਸੀਂ ਲੋਕਾਂ ਨੂੰ ਜਵਾਬਦੇਹ ਹੋ।''

PhotoPhoto

ਉਨ੍ਹਾਂ ਨੇ ਗੰਭੀਰ ਚਿੰਤਾ ਵਾਲੇ ਮੁੱਦੇ 'ਤੇ ਅਕਾਲੀ ਦਲ ਦੇ ਗ਼ੈਰ-ਸਿਧਾਂਤਕ ਸਟੈਂਡ ਲਈ ਸੁਖਬੀਰ ਨੂੰ ਫਿਟਕਾਰ ਲਾਉਂਦਿਆਂ ਕਿਹਾ ਕਿ ਸੰਸਦ ਵਿਚ ਅਕਾਲੀ ਦਲ ਵਲੋਂ ਖੁਲ੍ਹੇਆਮ ਸੀ.ਏ.ਏ. ਦੇ ਹੱਕ ਵਿਚ ਨਿੱਤਰਣ ਤੋਂ ਲੈ ਕੇ ਹਰ ਦੂਜੇ ਦਿਨ ਇਨ੍ਹਾਂ ਦਾ ਅਸਲ ਚਿਹਰਾ ਨਸ਼ਰ ਹੋ ਜਾਂਦਾ ਹੈ।

PhotoPhoto

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਚੋਣਾਂ ਤੋਂ ਮਹਿਜ਼ ਇਕ ਹਫ਼ਤਾ ਪਹਿਲਾਂ ਭਾਜਪਾ ਨੂੰ ਹਮਾਇਤ ਦੇਣ ਦੇ ਪਹਿਲੇ ਸਟੈਂਡ ਤੋਂ ਪਿੱਛੇ ਹਟਣ ਦਾ ਫ਼ੈਸਲਾ ਸਿੱਧ ਕਰਦਾ ਹੈ ਕਿ ਅਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਅਕਾਲੀ ਦਲ ਨੇ ਸੀ.ਏ.ਏ. ਨੂੰ ਸੌਦੇਬਾਜ਼ੀ ਦੇ ਤੌਰ 'ਤੇ ਵਰਤਿਆ ਹੈ। ਇਸ ਕਦਮ ਨੇ ਅਕਾਲੀਆਂ ਦੀ ਖੁਦਗਰਜ਼ੀ ਅਤੇ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਦਾ ਹਿੱਸਾ ਬਣ ਕੇ ਕੁਰਸੀ ਨਾਲ ਚਿੰਬੜੇ ਰਹਿਣ ਲਈ ਬਾਦਲ ਪਰਵਾਰ ਦੀ ਲਾਲਸਾ ਜੱਗ-ਜ਼ਾਹਰ ਕਰ ਦਿਤੀ ਹੈ।

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁੱਦੇ 'ਤੇ ਸੁਖਬੀਰ ਦੇ ਸ਼ਰਮਨਾਕ ਤੱਥ ਦਰਸਾਉਂਦੇ ਹਨ ਕਿ ਬਾਦਲਾਂ ਨੂੰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਿਧਾਂਤਕ ਪਾਰਟੀ ਹੋਣ ਦਾ ਦਿਖਾਵਾ ਛੱਡਣ ਦੀ ਵੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਜਿਸ ਪਾਰਟੀ ਦਾ ਗਠਨ ਵੱਖ-ਵੱਖ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਕੀਤਾ ਗਿਆ ਹੋਵੇ, ਉਸ ਨੂੰ ਨਾ ਤਾਂ ਸਿਆਸੀ ਨੈਤਿਕਤਾ ਦੀ ਪ੍ਰਵਾਹ ਹੈ ਅਤੇ ਨਾ ਹੀ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਫ਼ਲਸਫ਼ੇ ਜੋ ਸਭ ਧਰਮਾਂ ਤੋਂ ਉਪਰ ਉਠ ਕੇ ਮਨੁੱਖੀ ਏਕਤਾ ਦਾ ਸੰਦੇਸ਼ ਦਿੰਦਾ ਹੈ, ਉੱਤੇ ਚੱਲਣ ਦਾ ਫ਼ਿਕਰ ਪ੍ਰਤੀਤ ਹੁੰਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement