ਕੇਂਦਰ ਵਲੋਂ ਹੁਸ਼ਿਆਰਪੁਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ
Published : Jan 30, 2020, 8:14 am IST
Updated : Jan 30, 2020, 8:14 am IST
SHARE ARTICLE
Photo
Photo

ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਸੂਬਾ ਸਰਕਾਰ ਨੂੰ ਬੀਤੀ ਸ਼ਾਮ ਸੂਚਿਤ ਕੀਤਾ।

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਅਤੇ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ।

PhotoPhoto

ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਸੂਬਾ ਸਰਕਾਰ ਨੂੰ ਬੀਤੀ ਸ਼ਾਮ ਸੂਚਿਤ ਕੀਤਾ। ਮੌਜੂਦਾ ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ।

Punjab Cabinet approves 994 posts for medical collegePhoto

ਕੇਂਦਰ ਸਰਕਾਰ ਪਾਸੋਂ ਪ੍ਰਾਪਤ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਜਿਸ ਵਿਚੋਂ 60 ਫ਼ੀ ਸਦੀ ਹਿੱਸੇਦਾਰੀ ਵਜੋਂ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਹਨ ਜਦਕਿ ਬਾਕੀ 40 ਫ਼ੀ ਸਦੀ ਹਿੱਸੇਦਾਰੀ ਵਜੋਂ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵਲੋਂ ਪਾਇਆ ਜਾਵੇਗਾ।

Captain amarinder singh cabinet of punjabPhoto

ਕੰਢੀ ਖੇਤਰ ਵਿਚ ਬਣਨ ਵਾਲੇ ਅਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ ਵਿਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਹ ਸਿਹਤ ਸੰਸਥਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ।

PhotoPhoto

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿਤੀ ਜਿਸ ਨਾਲ ਹਸਪਤਾਲ ਦੀ ਮੌਜੂਦਾ ਸਮੇਂ 200 ਬਿਸਤਰਿਆਂ ਦੀ ਸਮਰਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ ਅਤੇ ਇਸ ਤੋਂ ਇਲਾਵਾ ਹਸਪਤਾਲ ਵਿਚ ਬੁਨਿਆਦੀ ਢਾਂਚੇ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਵੀ ਮੁਹੱਈਆ ਹੋਣਗੀਆਂ।

HospitalPhoto

ਦਸਣਯੋਗ ਹੈ ਕਿ ਸੂਬੇ ਵਿਚ ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਵਿਚ ਪਹਿਲਾਂ ਹੀ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ। ਦੋ ਹੋਰ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ. ਨਗਰ (ਮੋਹਾਲੀ) ਅਤੇ ਕਪੂਰਥਲਾ ਵਿਖੇ ਸਥਾਪਤ ਕੀਤੇ ਜਾ ਰਹੇ ਹਨ ਜਦਕਿ ਛੇਵੇਂ ਮੈਡੀਕਲ ਕਾਲਜ ਦੀ ਸਥਾਪਨਾ ਹੁਸ਼ਿਆਰਪੁਰ ਵਿਖੇ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement