
ਡਾਇਰੈਕਟਰ ਵਲੋਂ ਦੂਜੇ ਸੂਬਿਆਂ ਨੂੰ ਅਪੀਲ
ਚੰਡੀਗੜ੍ਹ (ਭਜਨੀ): ਚੀਨ ਤੋਂ ਆਏ 'ਕੋਰੋਨਾ ਵਾਇਰਸ' ਦੇ ਕਹਿਰ ਤੋਂ ਬਾਅਦ ਪੀ. ਜੀ. ਆਈ. ਨੇ ਦੇਸ਼ ਦੇ ਕਈ ਸੂਬਿਆਂ ਨੂੰ ਇਥੇ ਮਰੀਜ਼ ਨਾ ਭੇਜਣ ਦੀ ਅਪੀਲ ਕੀਤੀ ਹੈ। ਪੀ. ਜੀ. ਆਈ. ਦੇ ਡਾਇਰੈਕਟਰ ਜਗਤ ਰਾਮ ਨੇ ਦਸਿਆ ਕਿ 23 ਜਨਵਰੀ ਨੂੰ ਵਿਭਾਗ ਦੀ ਇਕ ਮੀਟਿੰਗ ਹੋਈ ਸੀ, ਜਿਸ 'ਚ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਉਨ੍ਹਾਂ ਨੇ ਸਪੈਸ਼ਲ ਆਈਸੋਲੇਸ਼ਨ ਵਾਰਡ ਬਣਾਉਣ ਦਾ ਫ਼ੈਸਲਾ ਪਹਿਲਾਂ ਹੀ ਲੈ ਲਿਆ ਸੀ।
Photo
ਉਨ੍ਹਾਂ ਨੇ ਕਿਹਾ ਕਿ ਸਥਿਤੀ ਗੰਭੀਰ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਰਿਆਣਾ, ਹਿਮਾਚਲ ਅਤੇ ਦੂਜੇ ਸੂਬਿਆਂ ਦੇ ਪ੍ਰਿੰਸੀਪਲ ਸਕੱਤਰਾਂ ਨੂੰ ਪੀ. ਜੀ. ਆਈ. ਨੇ ਇਕ ਚਿੱਠੀ ਲਿਖੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਸ਼ੱਕੀ ਮਰੀਜ਼ ਨੂੰ ਪੀ. ਜੀ. ਆਈ. ਨਾ ਭੇਜੋ। ਆਈਸੋਲੇਸ਼ਨ ਵਾਰਡ ਹਰ ਜਗ੍ਹਾ ਬਣਾਏ ਜਾ ਸਕਦੇ ਹਨ।
Photo
ਜਿਥੋਂ ਤਕ ਜਾਂਚ ਦੀ ਗੱਲ ਹੈ ਤਾਂ ਸੈਂਪਲ ਪੂਣੇ 'ਚ ਭੇਜੇ ਜਾ ਰਹੇ ਹਨ, ਜੇਕਰ ਸਾਰੇ ਸ਼ੱਕੀ ਮਰੀਜ਼ ਪੀ. ਜੀ. ਆਈ. ਆਉਣ ਲੱਗੇ ਤਾਂ ਹਾਲਾਤ ਮੁਸ਼ਕਲ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਵੀ ਅਪਣੀ ਪੂਰੀ ਤਿਆਰੀ ਕਰ ਲਈ ਹੈ।
Photo
ਕੇਂਦਰੀ ਸਿਹਤ ਮੰਤਰਾਲੇ ਨੇ ਚੀਨ ਵਿਚ ਕੋਰੋਨਾ ਵਾਇਰਸ ਦੇ ਹਮਲੇ ਦੇ ਮੱਦੇਨਜ਼ਰ ਭਾਰਤ ਆਉਣ ਵਾਲੇ ਯਾਤਰੀਆਂ ਦੀ ਸਿਹਤ ਜਾਂਚ ਲਈ ਦੇਸ਼ ਦੇ 21 ਹਵਾਈ ਅੱਡਿਆਂ ‘ਤੇ ‘ਥਰਮਲ ਜਾਂਚ’ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਚੀਨ ਦੀ ਯਾਤਰਾ ਕਰਨ ਤੋਂ ਬਚਣ ਦਾ ਆਦੇਸ਼ ਵੀ ਜਾਰੀ ਕੀਤਾ ਹੈ। ਦੱਸ ਦਈਏ ਕਿ ਇਹ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲ ਰਿਹਾ ਹੈ।
Photo
ਇਸ ਵਾਇਰਸ ਦੇ ਲੱਛਣ ਨਿਮੋਨੀਆ ਦੀ ਤਰ੍ਹਾਂ ਹਨ। ਦਰਅਸਲ ਇਹ ਵਾਇਰਸ ਜਾਨਵਰਾਂ ਵਿਚ ਵੀ ਪਾਇਆ ਜਾਂਦਾ ਹੈ ਕਿਉਂਕਿ ਚੀਨ ਵਿਚ ਸਮੁੰਦਰੀ ਜੀਵਾਂ ਨੂੰ ਵੱਡੇ ਪੱਧਰ ‘ਤੇ ਖਾਧਾ ਜਾਂਦਾ ਹੈ। ਇਸੇ ਕਾਰਨ ਇਹ ਵਾਇਰਸ ਸਭ ਤੋਂ ਪਹਿਲਾਂ ਚੀਨ ਦੇ ਸਮੁੰਦਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਫੈਲਿਆ ਹੈ।
Photo
ਕੋਰੋਨਾ ਵਾਇਰਸ ਦੇ ਲੱਛਣ
ਬੁਖ਼ਾਰ ਹੋਣਾ, ਸਾਹ ਲੈਣ ਵਿਚ ਮੁਸ਼ਕਲ ਹੋਣਾ, ਸਰਦੀ-ਜ਼ੁਕਾਮ, ਖਾਂਸੀ ਹੋਣਾ, ਸਿਰ-ਦਰਦ ਅਤੇ ਸਰੀਰ ਦੇ ਅੰਗਾਂ ਦਾ ਸੁੰਨ ਪੈ ਜਾਣਾ। ਦੱਸ ਦਈਏ ਕਿ ਕੋਰੋਨਾ ਵਾਇਰਸ ਵਿਚ ਕਿਸੇ ਵੀ ਕਿਸਮ ਦੀ ਕੋਈ ਐਂਟੀਬਾਇਓਟਿਕ ਕੰਮ ਨਹੀਂ ਕਰ ਰਹੀ ਹੈ।
Photo
ਕੋਰੋਨਾ ਵਾਇਰਸ ਤੋਂ ਬਚਾਅ
ਇਸ ਦਾ ਬਚਾਅ ਬਿਮਾਰ ਲੋਕਾਂ ਤੋਂ ਦੂਰ ਰਹਿ ਕੇ ਕੀਤਾ ਜਾ ਸਕਦਾ ਹੈ। ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਜਾਂ ਸੈਨਟਾਇਜ਼ਰ ਨਾਲ ਸਾਫ਼ ਕਰੋ। ਖੰਘ ਅਤੇ ਛਿੱਕ ਆਉਣ ਵੇਲੇ, ਆਪਣੀ ਨੱਕ ਅਤੇ ਮੂੰਹ ਨੂੰ ਟਿਸ਼ੂ ਨਾਲ ਢੱਕੋ।
Photo
ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪਰਹੇਜ਼ ਕਰੋ। ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਅਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ. ਜਾਨਵਰਾਂ ਦੇ ਸੰਪਰਕ ਵਿਚ ਘੱਟ ਆਓ।