ਨੌਜਵਾਨਾਂ 'ਤੇ ਪਾਏ ਜਾ ਰਹੇ ਝੂਠੇ ਕੇਸਾਂ ਸਬੰਧੀ ਲੀਗਲ ਕਮੇਟੀ ਦਾ ਗਠਨ ਕੀਤਾ ਜਾਵੇ 
Published : Jan 30, 2021, 12:45 am IST
Updated : Jan 30, 2021, 12:45 am IST
SHARE ARTICLE
image
image

ਨੌਜਵਾਨਾਂ 'ਤੇ ਪਾਏ ਜਾ ਰਹੇ ਝੂਠੇ ਕੇਸਾਂ ਸਬੰਧੀ ਲੀਗਲ ਕਮੇਟੀ ਦਾ ਗਠਨ ਕੀਤਾ ਜਾਵੇ 


ਕੋਟਕਪੂਰਾ, 29 ਜਨਵਰੀ (ਗੁਰਿੰਦਰ ਸਿੰਘ) : ਭਾਰਤ ਸਰਕਾਰ ਵਲੋਂ ਦਿੱਲੀ ਵਿਖੇ 26 ਜਨਵਰੀ ਨੂੰ ਵਾਪਰੀ ਘਟਨਾ ਦੀ ਆੜ ਵਿਚ ਨੌਜਵਾਨਾਂ ਉੱਪਰ ਪਾਏ ਜਾ ਰਹੇ ਕੇਸਾਂ ਦੇ ਸਬੰਧ 'ਚ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਨੇ ਭਾਰਤੀ ਕਿਸਾਨ ਸੰਯੁਕਤ ਮੋਰਚਾ ਨੂੰ ਅਪੀਲ ਕੀਤੀ ਹੈ ਕਿ ਉਹ ਇਕ ਲੀਗਲ ਕਮੇਟੀ ਗਠਿਤ ਕਰਨ | ਸਿੱਖ ਕੋਆਰਡੀਨੇਸ਼ਨ ਕਮੇਟੀ ਵਲੋਂ ਹਰ ਤਰ੍ਹਾਂ ਨਾਲ ਭਾਰਤੀ ਸੰਯੁਕਤ ਕਿਸਾਨ ਮੋਰਚੇ ਵਲੋਂ ਗਠਿਤ ਲੀਗਲ ਕਮੇਟੀ ਦਾ ਪੂਰਨ ਸਹਿਯੋਗ ਕੀਤਾ ਜਾਵੇਗਾ | ਜਥੇਬੰਦੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਦੇ ਇਸ ਪੱਤਰਕਾਰ ਨੂੰ ਈਮੇਲ ਰਾਹੀਂ ਭੇਜੇ ਪੱੈ੍ਰਸ ਨੋਟ 'ਚ ਆਖਿਆ ਕਿ ਅਮਰੀਕਾ ਵਿਚ ਵਿਸਾਖੀ ਦੇ ਮਹੀਨੇ ਅਮਰੀਕਾ ਦੇ ਨੈਸ਼ਨਲ ਝੰਡੇ ਨਾਲ ਨਿਸ਼ਾਨ ਸਾਹਿਬ ਝੁਲਾਏ ਜਾਂਦੇ ਹਨ ਅਤੇ ਪੂਰੀ ਦੁਨੀਆਂ 'ਚ ਮਾਣ-ਸਤਿਕਾਰ ਕੀਤਾ ਜਾਂਦਾ ਹੈ | ਇਸ ਲਈ 26 ਜਨਵਰੀ ਵਾਲੇ ਦਿਨ ਲਾਲ ਕਿਲੇ ਉੱਪਰ ਭਾਰਤੀ ਝੰਡੇ ਬਰਾਬਰ ਲਹਿਰਾਇਆ ਨਿਸ਼ਾਨ ਸਾਹਿਬ ਵੀ ਸਮੁੱਚੀ ਕੌਮ ਨੂੰ ਇਸੇ ਤਰ੍ਹਾਂ ਵੇਖਣਾ ਚਾਹੀਦਾ ਹੈ ਬਜਾਇ ਕਿ ਇਸ ਦਾ ਵਿਰੋਧ ਹੋਵੇ | ਉਨ੍ਹਾਂ ਆਖਿਆ ਕਿ ਅਸੀ ਇਹ ਸਮਝਦੇ ਹਾਂ ਕਿ ਕਿਸਾਨ ਆਗੂ ਨੌਜਵਾਨਾਂ ਨੂੰ ਅਪਣੇ ਭਰੋਸੇ 'ਚ ਲੈਣ 'ਚ ਅਸਫਲ ਰਹੇ ਹਨ ਤੇ ਨੌਜਵਾਨਾਂ ਨੂੰ ਖੁਦ ਅਪਣਾ ਰਾਹ ਚੁਣਨਾ ਪਿਆ | ਇਹ ਵੀ ਧਿਆਨ 'ਚ ਰਖਿਆ ਜਾਵੇ ਕਿ ਹਕੂਮਤਾਂ ਜਦੋਂ ਸ਼ਾਂਤਮਈ ਅੰਦੋਲਨਾਂ ਵੱਲ ਧਿਆਨ ਨਹੀਂ ਦਿੰਦੀਆਂ ਤਾਂ ਨੌਜਵਾਨਾਂ 'ਚ ਰੋਹ ਪੈਦਾ ਹੁੰਦਾ ਹੈ | ਉਨ੍ਹਾ ਦਾਅਵਾ ਕੀਤਾ ਕਿ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਹਰ ਤਰੀਕੇ ਪੰਜਾਬ ਦੀ ਨੌਜਵਾਨੀ ਦੇ ਨਾਲ ਹੈ |
ਫੋਟੋ :- ਕੇ.ਕੇ.ਪੀ.-ਗੁਰਿੰਦਰ-29-1imageimage

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement