
ਸਿੰਘੂ ਸਰਹੱਦ 'ਤੇ ਕਿਸਾਨਾਂ, ਸਥਾਨਕ ਲੋਕਾਂ ਵਿਚਕਾਰ ਝੜਪ
ਪੁਲਿਸ ਨੇ ਕੀਤਾ ਲਾਠੀਚਾਰਜ, ਅਥਰੂ ਗੈਸ ਦੇ ਗੋਲੇ ਵੀ ਛੱਡੇ
ਨਵੀਂ ਦਿੱਲੀ, 29 ਜਨਵਰੀ: ਸ਼ੁਕਰਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਸਿੰਘੂ ਸਰਹੱਦ 'ਤੇ ਸਥਾਨਕ ਨਿਵਾਸੀ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਦੇ ਵੱਡੇ ਸਮੂਹ ਵਿਚਾਲੇ ਝੜਪ ਹੋ ਗਈ | ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ | ਸਥਾਨਕ ਲੋਕ ਮੰਗ ਕਰ ਰਹੇ ਸਨ ਕਿ ਕਿਸਾਨ ਸਿੰਘੂ ਸਰਹੱਦ ਉੱਤੇ ਪ੍ਰਦਰਸ਼ਨ ਵਾਲੀ ਥਾਂ ਨੂੰ ਖ਼ਾਲੀ ਕਰਨ, ਕਿਉਾਕਿ ਉਨ੍ਹਾਂ ਮੁਤਾਬਕ ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰੀ ਝੰਡੇ ਦੀ ਬੇਇੱਜ਼ਤੀ ਕੀਤੀ | ਦੂਜੇ ਪਾਸੇ ਅਧਿਕਾਰੀਆਂ ਨੇ ਦਸਿਆ ਕਿ ਸਿੰਘੂ ਸਰਹੱਦ ਵਿਖੇ ਪ੍ਰਦਰਸ਼ਨ ਵਾਲੀ ਥਾਂ 'ਤੇ ਅੰਦੋਲਨਕਾਰੀ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਕਾਰ ਝੜਪ ਦੌਰਾਨ ਦਿੱਲੀ ਪੁਲਿਸ ਦਾ ਇਕ ਥਾਣਾ ਇੰਚਾਰਜ (ਐਸਐਚਓ) ਜ਼ਖ਼ਮੀ ਹੋ ਗਿਆ | ਸਥਾਨਕ ਲੋਕਾਂ ਦਾ ਇਕ ਸਮੂਹ ਹੱਥਾਂ ਵਿਚ ਡੰਡੇ ਲੈ ਕੇ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਉੱਤੇ ਪਹੁੰਚਿਆ ਕਿਸਾਨਾਂ ਵਿਰੁਧ ਨਾਹਰੇਬਾਜ਼ੀ ਕਰਨਾ ਸ਼ੁਰੂ ਕਰ ਦਿਤਾ ਅਤੇ ਮੰਗ ਕੀਤੀ ਕਿ ਉਹ ਚਲੇ ਜਾਣ | ਦੋਹਾਂ ਧਿਰਾਂ ਨੇ ਇਕ ਦੂਜੇ 'ਤੇ ਪੱimageਥਰ ਵੀ ਮਾਰੇ | (ਪੀਟੀਆਈ)