
ਗਣਤੰਤਰ ਦਿਵਸ ’ਤੇ ਤਿਰੰਗੇ ਦਾ ਅਪਮਾਨ ਕਰਨਾ ਬਹੁਤ ਮੰਦਭਾਗਾ: ਰਾਮਨਾਥ ਕੋਵਿੰਦ
ਕਿਹਾ, ਖੇਤੀ ਕਾਨੂੰਨ ਦੇਸ਼ ਹਿਤ ’ਚ, ਛੋਟੇ ਕਿਸਾਨਾਂ ਨੂੰ ਲਾਭ ਮਿਲਣ ਤੁਰਤ ਸ਼ੁਰੂ ਹੋਇਆ
ਨਵੀਂ ਦਿੱਲੀ, 29 ਜਨਵਰੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 26 ਜਨਵਰੀ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਧਾਰਮਕ ਝੰਡਾ ਲਹਿਰਾਉਣ ਜਾਣ ਦੀ ਘਟਨਾ ਬਾਰੇ ਸ਼ੁਕਰਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ’ਤੇ ਤਿਰੰਗੇ ਦਾ ਅਪਮਾਨ ਬਹੁਤ ਮੰਦਭਾਗਾ ਹੈ।
ਉਨ੍ਹਾਂ ਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਸਾਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉਹੀ ਸੰਵਿਧਾਨ ਸਾਨੂੰ ਸਿਖਾਉਂਦਾ ਹੈ ਕਿ ਕਾਨੂੰਨ ਅਤੇ ਸ਼ਾਸਨ ਦੀ ਬਰਾਬਰ ਗੰਭੀਰਤਾ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਸਣੇ 20 ਦੇ ਕਰੀਬ ਪਾਰਟੀਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀਬਾੜੀ ਸੁਧਾਰਾਂ ਦਾ ਸਭ ਤੋਂ ਵੱਡਾ ਲਾਭ ਵੀ 10 ਕਰੋੜ ਤੋਂ ਵੱਧ ਛੋਟੇ ਕਿਸਾਨਾਂ ਨੂੰ ਤੁਰਤ ਮਿਲਣਾ ਸ਼ੁਰੂ ਹੋਇਆ। ਰਾਸ਼ਟਰਪਤੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਮੇਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਦੇਸ਼ ਦੀ ਸਰਵਉੱਚ ਅਦਾਲਤ ਨੇ ਰੋਕ ਲਾਈ ਹੋਈ ਹੈ। ਮੇਰੀ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪੂਰਾ ਸਨਮਾਨ ਕਰਦੇ ਹੋਏ ਉਸ ਦਾ ਪਾਲਣ ਕਰੇਗੀ। ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ ਸਾਲ ਪਾਸ ਹੋਏ ਤਿੰਨੋਂ ਖੇਤੀ ਬਿਲਾਂ ਦਾ ਕਈ ਰਾਜਨੀਤਕ ਦਲਾਂ ਨੇ ਸਮੇਂ-ਸਮੇਂ ’ਤੇ ਸਮਰਥਨ ਕੀਤਾ ਸੀ। ਦੋ ਦਹਾਕਿਆਂ ਤੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਹੋ ਰਹੀ ਸੀ। (ਪੀਟੀਆਈ)
ਰਾਸ਼ਟਰਪਤੀ ਨੇ ਕਿਹਾ ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਨਵੇਂ ਖੇਤੀ ਕਾਨੂੰਨ ਦੇਸ਼ ਵਿਰੋਧੀ ਨਹੀਂ ਸਗੋਂ ਦੇਸ਼ ਹਿੱਤ ਵਿਚ ਹਨ।
ਕੋਵਿੰਦ ਨੇ ਕਿਹਾ ਕਿ ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਬਣਨ ਤੋਂ ਪਹਿਲਾਂ, ਪੁਰਾਣੇ ਸਿਸਟਮ ਅਧੀਨ ਜੋ ਅਧਿਕਾਰ ਸਨ ਅਤੇ ਜੋ ਸਹੂਲਤਾਂ ਸਨ, ਉਨ੍ਹਾਂ ਵਿਚ ਕਿਤੇ ਕੋਈ ਕਮੀ ਨਹੀਂ ਕੀਤੀ ਗਈ। ਸਗੋਂ, ਇਨ੍ਹਾਂ ਖੇਤੀਬਾੜੀ ਸੁਧਾਰਾਂ ਰਾਹੀਂ ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਸਹੂਲਤਾਂ ਦੇ ਨਾਲ-ਨਾਲ ਨਵੇਂ ਅਧਿਕਾਰ ਵੀ ਦਿਤੇ ਹਨ।
ਉੁਨ੍ਹਾਂ ਕਿਹਾ ਕਿ ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਤਿੰਨੋਂ ਖੇਤੀ ਕਾਨੂੰਨ ਬਣਨ ਤੋਂ ਪਹਿਲਾਂ ਦੀਆਂ ਪੁਰਾਣੀਆਂ ਵਿਵਸਥਾਵਾਂ ਤਹਿਤ ਜੋ ਅਧਿਕਾਰ ਸਨ ਅਤੇ ਜੋ ਸਹੂਲਤਾਂ ਸਨ, ਉਨ੍ਹਾਂ ਵਿਚ ਕਿਤੇ ਵੀ ਕੋਈ ਕਮੀ ਨਹੀਂ ਕੀਤੀ ਗਈ ਹੈ, ਸਗੋਂ ਖੇਤੀ ਸੁਧਾਰਾਂ ਰਾਹੀਂੇ ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਸਹੂਲਤਾਂ ਉਪਲਬੱਧ ਕਰਵਾਉਣ ਦੇ ਨਾਲ-ਨਾਲ ਨਵੇਂ ਅਧਿਕਾਰ ਵੀ ਦਿਤੇ ਹਨ।
ਉਨ੍ਹਾਂ ਨੇ ਇਹ ਵੀ ਦਸਿਆ ਕਿ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ, ਮੇਰੀ ਸਰਕਾਰ ਆਧੁਨਿਕ ਖੇਤੀਬਾੜੀ ਢਾਂਚੇ ‘ਤੇ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਇਸ ਦੇ ਲਈ ਇਕ ਲੱਖ ਕਰੋੜ ਰੁਪਏ ਦਾ ਖੇਤੀ ਬੁਨਿਆਦੀ ਢਾਂਚਾ ਫ਼ੰਡ ਸ਼ੁਰੂ ਕੀਤਾ ਗਿਆ ਹੈ। (ਪੀਟੀਆਈ)