ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਨੱਥ ਪਾਉਣ : ਸੁਖਜਿੰਦਰ ਸਿੰਘ ਰੰਧਾਵਾ
Published : Jan 30, 2021, 12:36 am IST
Updated : Jan 30, 2021, 12:36 am IST
SHARE ARTICLE
image
image

ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਨੱਥ ਪਾਉਣ : ਸੁਖਜਿੰਦਰ ਸਿੰਘ ਰੰਧਾਵਾ

ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਹਰ ਹੀਲਾ ਵਰਤਣ ਲੱਗੀ

ਚੰਡੀਗੜ੍ਹ, 29 ਜਨਵਰੀ (ਸੱਤੀ) : ਕੌਮੀ ਰਾਜਧਾਨੀ ਦੀਆਂ ਸਰਹੱਦਾਂ ਉਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਦੇ ਗੁੰਡਿਆਂ ਵਲੋਂ ਕੀਤਾ ਨੰਗਾ ਨਾਚ ਭਾਰਤੀ ਜਮਹੂਰੀਅਤ 'ਤੇ ਕਾਲਾ ਧੱਬਾ ਹੈ ਜਿਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਗਾਤਾਰ ਚੁੱਪ ਅਜਿਹੇ ਅਨਸਰਾਂ ਨੂੰ ਹੋਰ ਵੀ ਸ਼ਹਿ ਦਿੰਦੀ ਹੈ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਰਦਿਆਂ ਪ੍ਰਧਾਨ ਮੰਤਰੀ ਨੂੰ ਭਾਜਪਾਈ ਗੁੰਡਿਆਂ 'ਤੇ ਨੱਥ ਪਾਉਣ ਲਈ ਕਿਹਾ |
ਸ. ਰੰਧਾਵਾ ਨੇ ਕਿਹਾ ਕਿ ਪੁਲਿਸ ਦੀ ਹਾਜ਼ਰੀ ਵਿਚ ਸਿੰਘੂ ਬਾਰਡਰ ਵਿਖੇ ਪੁਲਿਸ ਦੀ ਹਾਜ਼ਰੀ ਵਿਚ ਭਾਜਪਾ ਸਮਰਥਕਾਂ ਵਲੋਂ ਕੀਤੀ ਹੁੱਲੜਬਾਜ਼ੀ ਨੇ ਜਮਹੂਰੀਅਤ ਦਾ ਘਾਣ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਵਿਰੁਧ ਸਮੁੱਚੇ ਦੇਸ਼ ਵਿਚ ਉਠੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਸਰਕਾਰ ਵਲੋਂ ਪਹਿਲਾਂ ਤਾਂ ਇਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਨਕਸਲੀ, ਅਤਿਵਾਦੀ, ਖਾਲਿਸਤਾਨੀ ਨਾਲ ਜੋੜ ਕੇ ਕੋਝੀਆਂ ਚਾਲਾਂ ਚੱਲੀਆਂ ਗਈ ਅਤੇ ਜਦੋਂ ਕੇਂਦਰ ਦੇ ਮਨਸੂਬੇ ਇਹ ਸਫ਼ਲ ਨਹੀਂ ਹੋਏ ਤਾਂ ਹੁਣ ਭਾਜਪਾ ਵਲੋਂ ਅਪਣੇ ਭਾੜੇ ਦੇ ਗੁੰਡਿਆਂ ਤੋਂ ਕਿਸਾਨਾਂ ਨੂੰ ਡਰਾਉਣ-ਧਮਕਾਉਣ ਦੀਆਂ ਨੀਵੇਂ ਪੱਧਰ ਦੀਆਂ ਘਿਣਾਉਣੀਆਂ ਚਾਲਾਂ ਚੱਲ ਰਹੀਆਂ ਹਨ | ਸ. ਰੰਧਾਵਾ ਨੇ ਕਿਸਾਨਾਂ ਦੀ ਪਿੱਠ ਥਾਪੜਦਿਆਂ ਉਨ੍ਹਾਂ ਨੂੰ ਇਸ ਗੱਲੋਂ ਵਧਾਈ ਦਿਤੀ ਕਿ ਹੁਣ ਤਕ ਉਨ੍ਹਾਂ ਵਲੋਂ ਦਿਖਾਈ ਸਹਿਣਸ਼ੀਲਤਾ ਨੇ ਜਿੱਥੇ ਆਮ ਲੋਕਾਂ ਦਾ ਦਿਲ ਜਿੱਤਿਆ ਉਥੇ ਬੀਤੀ ਰਾਤ ਤੋਂ ਗਾਜ਼ੀਪੁਰ ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਵਲੋਂ ਅਪਣੀ ਸੂਝ-ਬੂਝ ਨਾਲ ਕੇਂਦਰ ਦੇ ਮਨਸੂਬਿਆਂ ਨੂੰ ਫੇਲ ਕਰ ਦਿਤਾ ਗਿਆ | ਕੇਂਦਰ ਸਰਕਾਰ ਸਥਾਨਕ ਵਾਸੀਆਂ ਦੇ ਨਾਂ ਉਤੇ ਇਹ ਗੁੰਡਾਗਰਦੀ ਦਾ ਇਹ ਨੰਗਾ ਨਾਚ ਨੱਚ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੀ ਸੱਭ ਤੋਂ ਵੱਡੀ ਖਾਸੀਅਤ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸ਼ਾਂਤਮਈ ਅੰਦੋਲਨ ਹੈ ਪਰ ਕੇਂਦਰ ਸਰਕਾਰ ਨੂੰ ਇਹ ਰਾਸ ਨਹੀਂ ਆ ਰਿਹਾ ਹੈ ਜਿਸ ਕਰ ਕੇ ਉਹ ਅਪਣੀਆਂ ਗੰਦੀਆਂ ਚਾਲਾਂ ਚਲਦੀ ਹੋਈ ਵਾਰ-ਵਾਰ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਅਪਣੀਆਂ ਇਨ੍ਹਾਂ ਹਰਕimageimageਤਾਂ ਲਈ ਗੰਭੀਰ ਨਤੀਜੇ ਭੁਗਤਣੇ ਪੈਣਗੇ ਜਿਸ ਲਈ ਸਮੁੱਚਾ ਦੇਸ਼ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰੇਗਾ |

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement