ਇਹੋ ਕੁੱਝ ਹੈ, ਜੋ ਪਾਕਿਸਤਾਨ ਚਾਹੰੁਦੈ : ਮੁੱਖ ਮੰਤਰੀ
Published : Jan 30, 2021, 12:18 am IST
Updated : Jan 30, 2021, 12:18 am IST
SHARE ARTICLE
image
image

ਇਹੋ ਕੁੱਝ ਹੈ, ਜੋ ਪਾਕਿਸਤਾਨ ਚਾਹੰੁਦੈ : ਮੁੱਖ ਮੰਤਰੀ

ਕੇਂਦਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਜਾਰੀ ਰਹਿਣ 'ਤੇ ਦਿਤਾ ਜ਼ੋਰ

ਚੰਡੀਗੜ੍ਹ, 29 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ) : ਸਿੰਘੂ ਬਾਰਡਰ ਉਤੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਅੱਜ ਕੀਤੀ ਹਿੰਸਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਖੌਤੀ ਸਥਾਨਕ ਵਾਸੀਆਂ ਦੀ ਸ਼ਨਾਖ਼ਤ ਕਰਨ ਲਈ ਵਿਸਥਾਰਤ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਮਿਥ ਕੇ ਪੁਲਿਸ ਦਾ ਸਖ਼ਤ ਸੁਰੱਖਿਆ ਘੇਰਾ ਤੋੜ ਕੇ ਕਿਸਾਨਾਂ ਅਤੇ ਉਨ੍ਹਾਂ ਦੇ ਸਮਾਨ 'ਤੇ ਹਮਲਾ ਕੀਤਾ ਹੈ | ਮੁੱਖ ਮੰਤਰੀ ਨੇ ਪੁਛਿਆ, ''ਕੀ ਇਹ ਸੱਚਮੁੱਚ ਹੀ ਸਥਾਨਕ ਵਾਸੀ ਸਨ?'' ਉਨ੍ਹਾਂ ਨੇ ਇਸ ਗੱਲ ਦੀ ਤੈਅ ਤਕ ਜਾਂਚ ਕਰਨ ਲਈ ਆਖਿਆ ਕਿ ਇਹ ਹੁੱਲੜਬਾਜ਼ ਕੌਣ ਸਨ ਅਤੇ ਕਿਥੋਂ ਆਏ ਸਨ? ਉਨ੍ਹਾਂ ਕਿਹਾ, ''ਮੈਂ ਇਹ ਵਿਸ਼ਵਾਸ ਨਹੀਂ ਕਰ ਸਕਦਾ ਕਿ ਸਥਾਨਕ ਲੋਕ ਕਿਸਾਨਾਂ ਨਾਲ ਅਜਿਹਾ ਵਰਤਾਉ ਕਰ ਸਕਦੇ ਹਨ | ਹੱੁਲੜਬਾਜ਼ਾਂ ਨੂੰ ਗੜਬੜ ਫੈਲਾਉਣ ਦੇ ਇਰਾਦੇ ਨਾਲ ਕਿਸੇ ਹੋਰ ਥਾਂ ਤੋਂ ਲਿਆਂਦਾ ਜਾਪਦਾ ਹੈ |'' ਉਨ੍ਹਾਂ ਕਿਹਾ ਕਿ ਸਥਾਨਕ ਵਾਸੀਆਂ ਵਲੋਂ ਕਿਸਾਨਾਂ ਨੂੰ ਗ਼ਦਾਰ ਕਿਹਾ ਜਾਣਾ, ਇਸ ਗੱਲ ਦੇ ਸੱਚ ਹੋਣ ਬਾਰੇ ਉਹ ਵਿਸ਼ਵਾਸ ਹੀ ਨਹੀਂ ਕਰ ਸਕਦੇ | ਲਾਲ ਕਿਲ੍ਹੇ ਉਤੇ ਹੋਈ ਹਿੰਸਾ ਦੇ ਮੱਦੇਨਜ਼ਰ ਕਿਸਾਨਾਂ ਖ਼ਿਲਾਫ ਵਿੱਢੀ ਗਈ ਬਦਨਾਮ ਕਰਨ ਦੀ ਮੁਹਿੰਮ ਨੂੰ ਤੁਰਤ ਖ਼ਤਮ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿਤੀ ਕਿ ਜੇਕਰ ਕਿਸਾਨਾਂ ਨੂੰ ਇਸੇ ਢੰਗ ਨਾਲ ਬਦਨਾਮ ਕੀਤਾ ਜਾਂਦਾ ਰਿਹਾ ਤਾਂ ਇਸ ਨਾਲ ਸਾਡੀਆਂ ਸੁਰੱਖਿਆ ਸੈਨਾਵਾਂ ਜਿਨ੍ਹਾਂ ਵਿਚ 

ਪੰਜਾਬੀਆਂ ਦੀ 20 ਫੀਸਦੀ ਸ਼ਮੂਲੀਅਤ ਹੈ, ਦਾ ਮਨੋਬਲ ਟੁੱਟ ਜਾਵੇਗਾ | ਉਨ੍ਹਾਂ ਨੇ ਹੋਰ ਵੀ ਸਾਵਧਾਨ ਕਰਦਿਆਂ ਕਿਹਾ ਕਿ ਕਿਸਾਨਾਂ ਖਿਲਾਫ ਦੁਸ਼ਪ੍ਰਚਾਰ ਕਰਨ ਨਾਲ ਵੰਡੀਆਂ ਪੈ ਸਕਦੀਆਂ ਹਨ ਜਿਸ ਨਾਲ ਪੰਜਾਬ ਲਈ ਮੁਸੀਬਤ ਖੜ੍ਹੀ ਹੋ ਸਕਦੀ ਹੈ | ਉਨ੍ਹਾਂ ਮੀਡੀਆ ਨੂੰ ਵੀ ਸਥਿਤੀ ਨਾਲ ਸੰਜੀਦਗੀ ਅਤੇ ਸਹੀ ਢੰਗ ਨਾਲ ਨਜਿੱਠਣ ਦੀ ਅਪੀਲ ਕੀਤੀ |   ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੋ ਕੁੱਝ ਹੋ ਰਿਹਾ ਅਤੇ ਜਿਹੜਾ ਕੁੱਝ ਅੱਜ ਸਿੰਘੂ ਬਾਰਡਰ ਉਤੇ ਹੋਇਆ, ਅਜਿਹਾ ਸਭ ਕੁੱਝ ਹੀ ਹੈ ਜੋ ਪਾਕਿਸਤਾਨ ਚਾਹੁੰਦਾ ਹੈ |'' ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਹੀ ਇਸ ਗੱਲ ਤੋਂ ਚੌਕਸ ਕਰਦੇ ਆ ਰਹੇ ਹਨ ਕਿ ਪਾਕਿਸਤਾਨ, ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਲਈ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਬੇਚੈਨੀ ਪੈਦਾ ਕਰਨ ਲਈ ਇਸ ਮੌਕੇ ਨੂੰ ਵਰਤਣ ਦੀ ਕੋਸ਼ਿਸ਼ ਕਰੇਗਾ | ਉਨ੍ਹਾਂ ਕਿਹਾ ਕਿ ਇਹੋ ਨੁਕਤਾ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਸਾਂਝਾ ਕੀਤਾ ਸੀ ਅਤੇ ਇਸ ਮੀਟਿੰਗ ਉਪਰ ਹੀ ਹੋ-ਹੱਲਾ ਮਚਾਇਆ ਗਿਆ ਸੀ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਸੀ ਕਿ ਪਾਕਿਸਤਾਨ ਤੋਂ ਹਥਿਆਰ, ਨਸ਼ੇ ਆਦਿ ਡਰੋਨਾਂ ਰਾਹੀਂ ਆ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੇ ਫੜੇ ਵੀ ਗਏ ਅਤੇ ਕੱੁਝ ਲੰਘ ਵੀ ਗਏ ਹੋਣਗੇ | ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨੂੰ ਕਿਸਾਨ ਅੰਦੋਲਨ ਦੌਰਾਨ ਹੋਈ ਤਾਜ਼ਾ ਗੜਬੜ ਅਤੇ ਹਿੰਸਾ ਵਿੱਚ ਪਾਕਿਸਤਾਨ ਦੀ ਸੰਭਾਵੀ ਭੂਮਿਕਾ ਦੀ ਜਾਂਚ ਕਰਨੀ ਚਾਹੀਦੀ ਹੈ |    ਮੁੱਖ ਮੰਤਰੀ ਨੇ ਕਿਸਾਨਾਂ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਸਮੱਸਿਆ ਦੇ ਹੱਲ ਲਈ ਗੱਲਬਾਤ ਦਾ ਰਾਹ ਜਾਰੀ ਰੱਖਣ ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ, ''ਮੈਂ ਹੁਣ ਤੱਕ ਇਸ ਮਸਲੇ ਨੂੰ ਸੁਲਝਾ ਦਿੰਦਾ |'' ਉਨ੍ਹਾਂ ਕਿਹਾ ਕਿ ਮਸਲੇ ਦੇ ਹੱਲ ਲਈ ਦੋਵੇਂ ਧਿਰਾਂ ਨੂੰ ਦੋਸਤ ਵਜੋਂ ਗੱਲ ਕਰਨੀ ਚਾਹੀਦੀ ਹੈ, ਨਾ ਕਿ ਦੁਸ਼ਮਣ ਵਜੋਂ | ਉਨ੍ਹਾਂ ਕਿਹਾ ਕਿ ਇਸ ਦਾ ਸਹੀ ਰਾਹ ਕੱਢਣ ਦੀ ਲੋੜ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਤਿਵਾਦ ਦੌਰਾਨ ਪੰਜਾਬ ਬਹੁਤ ਮਾੜੇ ਸਮੇਂ ਵਿਚੋਂ ਗੁਜ਼ਰਿਆ ਹੈ, ਹੁਣ ਕੋਈ ਗੜਬੜ ਨਹੀਂ ਹੋਣੀ ਚਾਹੀਦੀ | ਉਨ੍ਹਾਂ ਨੇ ਕਿਸਾਨਾਂ ਨੂੰ ਗਲਤ ਨਾਮ ਨਾਲ ਪੇਸ਼ ਕਰਨ ਵਾਲਿਆਂ ਦੀ ਸਖਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਵੱਖ-ਵੱਖ ਵਿਚਾਰਧਾਰਾਵਾਂ ਹਨ ਪਰ ਤੁਸੀਂ ਕਿਸਾਨਾਂ ਨੂੰ ਖੱਬੇਪੱਖੀ, ਮਾਓਵਾਦੀ, ਨਕਸਲੀ ਅਤੇ ਖਾਲਿਸਤਾਨੀ ਦੇ ਨਾਵਾਂ ਨਾਲ ਨਹੀਂ ਜੋੜ ਸਕਦੇ | ਕਿਸਾਨਾਂ ਦੇ ਅੰਦੋਲਨ ਪਿੱਛੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦਾ ਹੱਥ ਹੋਣ ਦੇ ਦੋਸ਼ਾਂ 'ਤੇ ਪ੍ਰਤੀਕਰਮ ਕਰਦਿਆਂ ਮੁੱਖ ਮੰਤਰੀ ਨੇ ਕਿਹਾ, Tਇਹ ਦੁਖਦਾਈ ਹੈ ਕਿ ਭਾਜਪਾ ਇਹ ਸਮਝਣ ਦੀ ਕੋਸ਼ਿਸ਼ ਕੀਤੇ ਬਗੈਰ ਅਜਿਹੇ ਦੋਸ਼ ਲਾ ਰਹੀ ਹੈ ਕਿ ਅਸਲ ਵਿੱਚ ਕਿਸਾਨ ਨਾਰਾਜ਼ ਕਿਉਾ ਹਨ, ਉਹ ਇਹ ਕਾਨੂੰਨਾਂ ਕਿਉਾ ਨਹੀਂ ਚਾਹੁੰਦੇ |'' ਉਨ੍ਹਾਂ ਕਿਹਾ, ''ਸਾਡੇ ਕੋਲ ਛੋਟੇ ਕਿਸਾਨ ਹਨ ਅਤੇ ਐਮ.ਐਸ.ਪੀ. ਜਾਂ ਆੜ੍ਹਤੀਆ ਪ੍ਰਣਾਲੀ ਦੇ ਖਤਮ ਹੋਣ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ |'' ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਮਾਨਸਿਕਤਾ ਨੂੰ ਨਹੀਂ ਸਮਝ ਰਹੀ | ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਪੰਜਾਬ ਦੇ ਕਿਸਾਨਾਂ ਨੇ ਅੰਦੋਲਨ ਦੀ ਅਗਵਾਈ ਕੀਤੀ ਪਰ ਹੁਣ ਇਹ ਅੰਦੋਲਨ ਦੇਸ਼ ਭਰ ਵਿੱਚ ਫੈਲ imageimageਗਿਆ ਹੈ | ਮੁੱਖ ਮੰਤਰੀ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਕਿਸਾਨਾਂ ਨਾਲ ਖੜ੍ਹੀ ਹੈ, ਇਸੇ ਕਰਕੇ ਉਨ੍ਹਾਂ ਨੇ ਸੂਬੇ ਵਿਚ ਆਪਣੇ ਬਿੱਲ ਪਾਸ ਕੀਤੇ | ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਕਿਸਾਨ ਦਾ ਦਿਲ ਇਸ ਸਮੇਂ ਦਿੱਲੀ ਦੀਆਂ ਸਰਹੱਦਾਂ 'ਤੇ ਹੈ |

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement