
ਜਗਦੀਸ਼ ਸਿੰਘ ਮੱਕੜ ਨਮਿੱਤ ਸ਼ਰਧਾਂਜ਼ਲੀ ਸਮਾਗਮ ਭਲਕੇ
ਕੋਟਕਪੂਰਾ, 29 ਜਨਵਰੀ (ਗੁਰਮੀਤ ਸਿੰਘ): ਅਰੋੜਬੰਸ ਸਭਾ ਕੋਟਕਪੂਰਾ ਦੇ ਪ੍ਰਧਾਨ ਅਤੇ ਆੜਤੀਆ ਐਸੋਸੀਏਸ਼ਨ ਦੇ ਚੇਅਰਮੈਨ ਜਗਦੀਸ਼ ਸਿੰਘ ਮੱਕੜ ਪੁੱਤਰ ਸਵ: ਆਸਾ ਸਿੰਘ ਮੱਕੜ ਨਮਿੱਤ ਪਾਠ ਦਾ ਭੋਗ, ਅੰਤਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ 31 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 12:00 ਤੋਂ 1:00 ਵਜੇ ਤਕ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਹੋ ਰਿਹਾ ਹੈ। ਉਨ੍ਹਾਂ ਦੇ ਬੇਟੇ ਮਨਿੰਦਰ ਸਿੰਘ ਮਿੰਕੂ ਮੱਕੜ ਸਮੇਤ ਸਮੁੱਚੇ ਮੱਕੜ ਪਰਵਾਰ ਨਾਲ ਵੱਖ-ਵੱਖ ਰਾਜਸੀ ਪਾਰਟੀਆਂ, ਸਭਾ-ਸੁਸਾਇਟੀਆਂ, ਕਲੱਬਾਂ, ਸੰਸਥਾਵਾਂ, ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡਾਂ ਦੇ ਪੰਚਾਂ-ਸਰਪੰਚਾਂ, ਸ਼ਹਿਰ ਦੇ ਕੌਂਸਲਰਾਂ, ਪਤਵੰਤੇ ਵਿਅਕਤੀਆਂ, ਰਿਸ਼ਤੇਦਾਰਾਂ ਅਤੇ ਹੋਰ ਸਾਕ-ਸਨੇਹੀਆਂ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਜਗਦੀਸ਼ ਸਿੰਘ ਮੱਕੜ ਦੇ ਅਚਾਨਕ ਵਿਛੋੜੇ ਨਾਲ ਮੱਕੜ ਪਰਵਾਰ ਸਮੇਤ ਇਲਾਕੇ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ।