
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਅਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕੀਤੀ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਅਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕੀਤੀ ਹੈ। ਇਸ ਦੌਰਾਨ ਕਾਂਗਰਸ ਨੇ ਹਲਕਾ ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਅੰਗਦ ਸੈਣੀ ਦੀ ਟਿਕਟ ਕੱਟੀ ਹੈ। ਜਿਸ ਤੋਂ ਬਾਅਦ ਅੰਗਦ ਸੈਣੀ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਦੇ ਚਲਦਿਆਂ ਉਹ ਕੱਲ੍ਹ ਹੀ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਨਾਮਜ਼ਦਗੀ ਦਾਖਲ ਕਰਨਗੇ।
ਦੱਸ ਦੇਈਏ ਕਿ ਵਿਧਾਇਕ ਅੰਗਦ ਸੈਣੀ ਦੀ ਪਤਨੀ ਅਦਿਤੀ ਸਿੰਘ ਉੱਤਰ ਪ੍ਰਦੇਸ਼ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ ਅਤੇ ਉਹ ਵੀ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਅੰਗਦ ਸੈਣੀ ਦੀ ਟਿਕਟ ਕੱਟੇ ਜਾਣ ਪਿੱਛੇ ਇਹੀ ਕਾਰਨ ਮੰਨਿਆ ਜਾ ਰਿਹਾ ਹੈ।