
ਕਾਂਗਰਸ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ।
ਚੰਡੀਗੜ੍ਹ: ਕਾਂਗਰਸ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਸੀਟ ਤੋਂ ਵੀ ਚੋਣ ਲੜਨਗੇ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਇੱਥੋਂ ਕਾਂਗਰਸ ਦੇ ਦਿੱਗਜ ਆਗੂ ਲਾਲ ਨੂੰ ਟਿਕਟ ਦੇਣ ਦੇ ਕਿਆਸ ਲਗਾਏ ਜਾ ਰਹੇ ਹਨ।
ਮੋਹਨ ਸਿੰਘ ਫਲੀਆਂਵਾਲਾ ਨੂੰ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਅਟਾਰੀ ਤੋਂ ਤਰਸੇਮ ਸਿੰਘ ਸਿਆਲਕਾ ਨੂੰ ਟਿਕਟ ਦਿੱਤੀ ਗਈ ਹੈ। ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। ਲੁਧਿਆਣਾ ਦੱਖਣੀ ਤੋਂ ਇਸ਼ਵਰਜੋਤ ਸਿੰਘ ਚੀਮਾ ਨੂੰ ਟਿਕਟ ਦਿੱਤੀ ਗਈ ਹੈ।