
- ਪਰਿਵਾਰ ਦਾ ਇਕਲੌਤਾ ਪੁੱਤਰ ਕਰੀਬ ਚਾਰ ਸਾਲ ਪਹਿਲਾਂ ਪੜ੍ਹਾਈ ਕਰਨ ਗਿਆ ਸੀ ਕੈਨੇਡਾ
- ਪਰਿਵਾਰ ਵੱਲੋਂ ਲਾਸ਼ ਨੂੰ ਭਾਰਤ ਲਿਆਉਣ 'ਚ ਮਦਦ ਦੀ ਲਗਾਈ ਗੁਹਾਰ
ਚੰਡੀਗੜ੍ਹ : ਵਿਦੇਸ਼ ਦੀ ਧਰਤੀ ਤੋਂ ਇਕ ਬਹੁਤ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਫਰੀਦਕੋਟ ਦੇ ਕਰੀਬ 25 ਸਾਲ ਦੇ ਨੌਜਵਾਨ ਸੁਮੀਤ ਕਟਾਰੀਆ ਜੋ ਪੜ੍ਹਾਈ ਲਈ ਵਿਦੇਸ਼ ਗਿਆ ਸੀ, ਦੀ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
photo
ਸੁਮੀਤ ਕਟਾਰੀਆ ਦੀ ਕੈਨੇਡਾ ਦੇ ਬਰੈਂਪਟਨ ਵਿਖੇ ਬੀਤੀ ਰਾਤ 9:15 ਵਜੇ ਮੇਵਿਸ/ਕਲੇਮਨਟਾਇਨ (Mavis/ Clementine) ਖੇਤਰ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਦਾ ਸੁਮਿਤ ਕਟਾਰੀਆ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜੋ ਕਰੀਬ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।
photo photo
ਸੁਮੀਤ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ ਅਤੇ ਥੋੜੇ ਦਿਨਾਂ ਤੱਕ PR ਹੋ ਜਾਣਾ ਸੀ ਪਰ ਉਸ ਤੋਂ ਪਹਿਲੇ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਵੱਲੋਂ ਉਸ ਦੀ ਦੇਹ ਨੂੰ ਭਾਰਤ ਲਿਆਉਣ 'ਚ ਸਰਾਕਰ ਕੋਲੋ ਮਦਦ ਦੀ ਗੁਹਾਰ ਲਗਾਈ ਹੈ।