ਜਗਰਾਉਂ ਪੁਲਿਸ ਨੇ ਤਲਾਸ਼ੀ ਮੁਹਿੰਮ ’ਚ 1 ਲੱਖ 5 ਹਜ਼ਾਰ ਲਿਟਰ ਲਾਹਣ ਕੀਤੀ ਬਰਾਮਦ
Published : Jan 30, 2022, 12:08 am IST
Updated : Jan 30, 2022, 12:08 am IST
SHARE ARTICLE
image
image

ਜਗਰਾਉਂ ਪੁਲਿਸ ਨੇ ਤਲਾਸ਼ੀ ਮੁਹਿੰਮ ’ਚ 1 ਲੱਖ 5 ਹਜ਼ਾਰ ਲਿਟਰ ਲਾਹਣ ਕੀਤੀ ਬਰਾਮਦ

ਜਗਰਾਉਂ,  29 ਜਨਵਰੀ (ਪਰਮਜੀਤ ਸਿੰਘ ਗਰੇਵਾਲ): ਥਾਣਾ ਸਦਰ ਦੇ ਮੁੱਖ ਅਫ਼ਸਰ ਮੇਜਰ ਸਿੰਘ ਅਤੇ  ਥਾਣਾ ਸਿੱਧਵਾਂ ਬੇਟ ਦੇ ਮੁੱਖ ਅਫ਼ਸਰ ਇੰਸਪੈਕਟਰ ਜਤਿੰਦਰ ਸਿੰਘ ਦੀ ਪੁਲਿਸ ਪਾਰਟੀ ਅਤੇ ਐਕਸਾਈਜ਼ ਵਿਭਾਗ ਦੀ ਟੀਮ ਦੇ ਇੰਸਪੈਕਟਰ ਕਰਮਜੀਤ ਸਿੰਘ ਚੀਮਾ ਅਤੇ ਜਗਰਾਉਂ ਦੀ ਪੁਲਿਸ ਪਾਰਟੀ ਵਲੋਂ ਸਿੱਧਵਾਂ ਬੇਟ ਦਰਿਆ ਦੇ ਲਾਗਲੇ ਪਿੰਡ ਬਾਘੀਆਂ ਵਿਖੇ ਵੱਡੀ ਪੱਧਰ ਤੇ ਛਾਪੇਮਾਰੀ ਕੀਤੀ ਗਈ। ਇਸ ਛਾਪਾਮਾਰੀ ਦੌਰਾਨ  ਲੁਧਿਆਣਾ ਦਿਹਾਤੀ ਦੀ ਪੁਲਿਸ ਵਲੋਂ ਡਰੋਨ ਦਾ ਇਸਤੇਮਾਲ ਕੀਤਾ ਗਿਆ। ਪੁਲਿਸ ਨੂੰ ਸਤਲੁਜ ਦਰਿਆ ਦੇ ਕੰਢੇ ’ਤੇ 38 ਡਿੱਗੀਆਂ ਮਿਲੀਆਂ ਜਿਨ੍ਹਾਂ ਵਿਚੋਂ ਇਕ ਲੱਖ ਪੰਜ ਹਜ਼ਾਰ ਲਿਟਰ ਲਾਹਣ ਬਰਾਮਦ ਹੋਈ। 6 ਬੁਆਇਲਰ ਡਰੰਮ ਵੀ ਬਰਾਮਦ ਹੋਏ। ਪੁਲਿਸ ਨੇ ਨਿਰਮਲ ਸਿੰਘ, ਜਸਵਿੰਦਰ ਸਿੰਘ ਅਤੇ ਮਨਜੀਤ ਸਿੰਘ ਵਿਰੁਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement