ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਦਿੱਤਾ ਅਸਤੀਫ਼ਾ 
Published : Jan 30, 2022, 2:28 pm IST
Updated : Jan 30, 2022, 2:28 pm IST
SHARE ARTICLE
Senior Congress leader and former MLA Jasbir Singh Jassi Khangura resigned
Senior Congress leader and former MLA Jasbir Singh Jassi Khangura resigned

ਪਾਰਟੀ ਤੋਂ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਕੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਖੰਗੂੜਾ ਨੇ ਅੱਜ  ਪਾਰਟੀ ਨਾਲ ਜੁੜੇ 20 ਸਾਲ ਦੇ ਪੁਰਾਣੇ ਨਾਤੇ ਨੂੰ ਤੋੜ ਲਿਆ ਅਤੇ ਆਪਣੇ ਪਿਤਾ ਦੇ ਨਾਲ ਅਸਤੀਫ਼ਾ ਦੇ ਦਿੱਤਾ। ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਲਿਖਿਆ ਕਿ ਉਹ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।

jassi khangura resign jassi khangura resign

ਜੱਸੀ ਖੰਗੂੜਾ ਨੇ ਲਿਖਿਆ ਕਿ ਉਹ ਪਿਛਲੇ 20 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਤੇ ਉਨ੍ਹਾਂ ਦੇ ਪਿਤਾ ਨੇ ਵੀ 60 ਸਾਲਾਂ ਤੱਕ ਪਾਰਟੀ ਦਾ ਸਾਥ ਨਿਭਾਇਆ ਤੇ ਉਹ ਵੀ ਉਨ੍ਹਾਂ ਨਾਲ ਪਾਰਟੀ ਛੱਡ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਅਸਤੀਫ਼ੇ ਵਿਚ ਲਿਖਿਆ ਕਿ ਇੱਕ ਵਿਧਾਇਕ ਵਜੋਂ ਮੈਨੂੰ ਬਹੁਤ ਸਾਰੇ ਵਿਕਾਸ ਦੇ ਮੁੱਦਿਆਂ ਬਾਰੇ ਪਤਾ ਲੱਗਾ ਤੇ ਮੈਨੂੰ ਕਈ ਤਜ਼ਰਬੇ ਹੋਏ।

jassi khangura resign jassi khangura resign

ਅਖੀਰ ਵਿੱਚ ਜੱਸੀ ਖੰਗੂੜਾ ਨੇ ਪਾਰਟੀ ਦਾ ਧੰਨਵਾਦ ਕੀਤਾ ਕਿ ਪਾਰਟੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਕਈ ਚੋਣਾਂ ਲੜਨ ਦਾ ਮੌਕਾ ਦਿੱਤਾ। ਆਪਣੇ ਅਸਤੀਫ਼ੇ ਪਿੱਛੋਂ ਖੰਗੂੜਾ ਨੇ ਟਵੀਟ ਕਰਕੇ ਕਿਹਾ ਕਿ ਸਾਡੇ ਫ਼ੈਸਲੇ ਹੀ ਸਾਡੀ ਕਿਸਮਤ ਤੈਅ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement