ਡਾ.ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪਹੁੰਚੀ ਰਣਜੀਤ ਸਿੰਘ ਦੀ ਦੇਹ 
Published : Jan 30, 2022, 3:49 pm IST
Updated : Jan 30, 2022, 3:49 pm IST
SHARE ARTICLE
Thanks to the efforts of Dr. Oberoi, Ranjit Singh's body reached home from Dubai
Thanks to the efforts of Dr. Oberoi, Ranjit Singh's body reached home from Dubai

ਸਰਬੱਤ ਦਾ ਭਲਾ ਟਰੱਸਟ ਪੀਡ਼ਤ ਪਰਿਵਾਰ ਨੂੰ ਬੱਚਿਆਂ ਦੇ ਪਾਲਣ ਪੋਸ਼ਣ ਲਈ ਦੇਵੇਗਾ ਮਹੀਨਾਵਾਰ ਪੈਨਸ਼ਨ 

18 ਜਨਵਰੀ ਨੂੰ ਆਉਣਾ ਸੀ ਵਾਪਸ ਪੰਜਾਬ,17 ਨੂੰ ਹੋ ਗਈ ਸੀ ਮੌਤ  

ਕੰਪਨੀ ਵੱਲੋਂ ਕੰਮ ਤੋਂ ਜੁਆਬ ਦੇਣ ਕਾਰਨ ਸੀ ਮਾਨਸਿਕ ਤੌਰ ਤੇ ਪ੍ਰੇਸ਼ਾਨ

ਅਜਨਾਲਾ/ਅੰਮ੍ਰਿਤਸਰ : ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਦਾ ਮ੍ਰਿਤਕ ਸਰੀਰ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਪਹੁੰਚਣ ਉਪਰੰਤ ਅੱਜ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਦੁਬਈ ਦੀ ਇਕ ਕੰਪਨੀ 'ਚ ਬਤੌਰ ਡਰਾਈਵਰ ਕੰਮ ਕਰਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ 'ਚ ਉਸ ਦੀ ਕੰਪਨੀ ਨੇ ਉਸ ਨੂੰ ਕੰਮ ਤੋਂ ਜੁਆਬ ਦੇ ਦਿੱਤਾ ਸੀ।

late Ranjit Singh late Ranjit Singh

ਜਿਸ ਕਾਰਨ ਉਸ ਨੇ ਵਾਪਸ ਪੰਜਾਬ ਆਪਣੇ ਘਰ ਆਉਣ ਲਈ ਬੀਤੀ 18 ਜਨਵਰੀ ਦੀ ਟਿਕਟ ਵੀ ਖਰੀਦ ਲਈ ਸੀ ਪਰ ਕੰਮ ਖੁੱਸਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਰਣਜੀਤ ਸਿੰਘ 16 ਜਨਵਰੀ ਨੂੰ ਅਚਾਨਕ ਚੱਕਰ ਖਾ ਕੇ ਜ਼ਮੀਨ ਤੇ ਡਿੱਗ ਪਿਆ, ਜਿਸ ਦੀ 17 ਜਨਵਰੀ ਨੂੰ ਹਪਸਤਾਲ 'ਚ ਦਿਮਾਗ਼ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨਾਲ ਰਣਜੀਤ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਪੀੜਤ ਪਰਿਵਾਰ ਦੀ ਪਤਲੀ ਆਰਥਿਕ ਹਾਲਤ ਦਾ ਹਵਾਲਾ ਦਿੰਦਿਆਂ ਦੇਹ ਭਾਰਤ ਪਹੁੰਚਾਉਣ 'ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਰਣਜੀਤ ਸਿੰਘ ਦੇ ਮ੍ਰਿਤਕ ਸਰੀਰ ਨੂੰ ਦੁਬਈ ਤੋਂ ਭਾਰਤ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ  ਵਿਖੇ ਭੇਜਿਆ ਗਿਆ ਹੈ। ਇਸ ਸਮੁੱਚੀ ਕਾਰਵਾਈ ਦੌਰਾਨ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਵੀ ਵਿਸ਼ੇਸ਼ ਭੂਮਿਕਾ ਰਹੀ ਹੈ। 

ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਸੀਨੀਅਰ ਅਹੁਦੇਦਾਰ ਡਾ.ਸਤਨਾਮ ਸਿੰਘ ਨਿੱਝਰ, ਮਨਪ੍ਰੀਤ ਸਿੰਘ ਸੰਧੂ ਚਮਿਆਰੀ, ਨਵਜੀਤ ਸਿੰਘ ਘਈ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਵੇਖਦਿਆਂ ਟਰੱਸਟ ਮੁਖੀ ਡਾ.ਓਬਰਾਏ ਵੱਲੋਂ ਮ੍ਰਿਤਕ ਦੀ ਪਤਨੀ ਨੂੰ 2500 ਰੁਪਏ ਜਦ ਕਿ ਉਸ ਦੀ ਬਜ਼ੁਰਗ ਮਾਤਾ ਨੂੰ 1000 ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦਾ ਫ਼ੈਸਲਾ ਲਿਆ ਹੈ। ਜਿਸ ਦਾ ਪਹਿਲਾ ਚੈੱਕ ਅੱਜ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 289 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਮ੍ਰਿਤਕ ਰਣਜੀਤ ਸਿੰਘ ਦੀ ਬਜ਼ੁਰਗ ਵਿਧਵਾ ਮਾਂ ਨਰਿੰਦਰ ਕੌਰ,ਪਤਨੀ ਮਨਪ੍ਰੀਤ ਕੌਰ, ਤਾਇਆ ਸੂਬਾ ਸਿੰਘ, ਚਾਚਾ ਗੁਰਮੀਤ ਸਿੰਘ, ਭਰਾ ਬਿਕਰਮਜੀਤ ਸਿੰਘ, ਜਸਬੀਰ ਸਿੰਘ, ਰਾਜਬੀਰ ਸਿੰਘ ਹੈਪੀ ਸਾਬਕਾ ਸਰਪੰਚ,ਕੁਲਵਿੰਦਰ ਸਿੰਘ ਅਤੇ ਹੋਰਨਾਂ ਇਲਾਕਾ ਨਿਵਾਸੀਆਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ 'ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਰਣਜੀਤ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾ.ਓਬਰਾਏ ਵੱਲੋਂ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਦੇ ਰੂਪ 'ਚ ਦਿੱਤੀ ਜਾਣ ਵਾਲੀ ਆਰਥਿਕ ਮਦਦ ਨਾਲ ਮ੍ਰਿਤਕ ਰਣਜੀਤ ਸਿੰਘ ਦੇ ਛੋਟੇ-ਛੋਟੇ ਬੱਚਿਆਂ ਦਾ ਪਾਲਣ ਪੋਸ਼ਣ ਹੋ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement