ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ ਸਮੇਤ 257 ਨਸ਼ਾ ਤਸਕਰ ਕਾਬੂ

By : GAGANDEEP

Published : Jan 30, 2023, 5:37 pm IST
Updated : Jan 30, 2023, 5:37 pm IST
SHARE ARTICLE
(IGP) Headquarters Sukhchain Singh Gill
(IGP) Headquarters Sukhchain Singh Gill

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 198 ਐਫ.ਆਈ.ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ,  257 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 1.94 ਕੁਇੰਟਲ ਭੁੱਕੀ ਅਤੇ 78918 ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 11.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

 

  ਪੜ੍ਹੋ ਪੂਰੀ ਖਬਰ: ਪੰਜਾਬ ਨੂੰ ਗੁਲਾਮ ਕਹਿਣ ਵਾਲੇ ਕਸ਼ਮੀਰ ਦੇ ਹਾਲਾਤ ਦੇਖ ਲੈਣ- ਰਵਨੀਤ ਬਿੱਟੂ

ਇਸ ਤੋਂ ਪਿਛਲੇ ਹਫ਼ਤੇ, ਪੰਜਾਬ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ, 4.90 ਕਿਲੋਗ੍ਰਾਮ ਅਫੀਮ, 5.92 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਓਡਜ਼ ਦੀਆਂ 1.95 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ 241 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨ.ਡੀ.ਪੀ.ਐਸ. ਕੇਸਾਂ ਵਿੱਚ 12 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 648 ਹੋ ਗਈ ਹੈ ।

 

  ਪੜ੍ਹੋ ਪੂਰੀ ਖਬਰ: ਤਿੰਨ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement