ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ
Published : Jan 30, 2023, 5:15 pm IST
Updated : Jan 30, 2023, 5:15 pm IST
SHARE ARTICLE
photo
photo

ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ

 

ਚੰਡੀਗੜ੍ਹ- ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਕਥਿਤ ਤੌਰ 'ਤੇ ਲੋਹੇ ਦੇ ਸਕਰੈਪ ਨਾਲ ਸਬੰਧਤ ਫਰਜ਼ੀ ਫਰਮਾਂ ਚਲਾ ਰਹੇ ਸਨ ਅਤੇ ਇੰਨ੍ਹਾ ਅਸਲ ਮਾਲ ਦੀ ਸਪਲਾਈ ਤੋਂ ਬਿਨਾਂ ਹੀ ਸਿਰਫ ਇਨਵਾਇਸ ਜਾਰੀ ਕਰਕੇ ਧੋਖੇ ਨਾਲ ਇਨਪੁਟ ਟੈਕਸ ਕ੍ਰੈਡਿਟ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਦਾਅਵਾ ਕਰਨ ਲਈ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਪ੍ਰਾਪਤ ਕੀਤੀਆਂ ਹੋਈਆਂ ਸਨ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਕਜ ਕੁਮਾਰ ਉਰਫ਼ ਪੰਕਜ ਆਨੰਦ ਨੂੰ ਕਥਿਤ ਤੌਰ 'ਤੇ ਮੈਸਰਜ਼ ਪੀਕੇ ਟਰੇਡਿੰਗ ਕੰਪਨੀ, ਮੈਸਰਜ਼ ਗਗਨ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਟਰੇਡਿੰਗ ਕੰਪਨੀ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਇੰਟਰਪ੍ਰਾਈਜਿਜ਼ ਅਤੇ ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਰਵਿੰਦਰ ਸਿੰਘ ਨੂੰ ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ, ਗੁਰਵਿੰਦਰ ਸਿੰਘ ਨੂੰ ਮੈਸਰਜ਼ ਸ਼ਿਵ ਸ਼ਕਤੀ ਇੰਟਰਪ੍ਰਾਈਜ਼ਜ਼, ਅਤੇ ਅੰਮ੍ਰਿਤਪਾਲ ਸਿੰਘ ਨੂੰ ਕਥਿਤ ਤੌਰ 'ਤੇ ਮੈਸਰਜ਼ ਨੌਰਥ ਵੋਗ ਚਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਇੰਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਚਾਰੋਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੈਸਰਜ਼ ਪੀ.ਵੀ. ਇੰਟੀਰੀਅਰ ਡੇਕੋਰ, ਜਲੰਧਰ ਬਾਰੇ ਮੁਢਲੀ ਜਾਂਚ ਕੀਤੀ ਗਈ ਸੀ, ਜਿਸ ਤੋਂ ਜਾਂਚ ਨੂੰ ਅੱਗੇ ਵਧਾਉਂਦਿਆਂ ਮੈਸਰਜ਼ ਦਸਮੇਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਗੁਰ ਹਰਿਰਾਇ ਟਰੇਡਿੰਗ ਕੰਪਨੀ, ਜਲੰਧਰ, ਕ੍ਰਿਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼, ਜਲੰਧਰ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਜਲੰਧਰ, ਗਗਨ ਟ੍ਰੇਡਿੰਗ ਕੰਪਨੀ ਅਤੇ ਮੈਸਰਜ਼ ਨਾਰਥ ਵੋਗ ਕੰਪਨੀ, ਜਲੰਧਰ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਫਰਮਾਂ ਜਾਅਲੀ ਗੈਰ-ਕਾਰਜਸ਼ੀਲ ਫਰਮਾਂ ਦੇ ਗਠਜੋੜ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਧੋਖਾਧੜੀ ਨਾਲ ਆਈ.ਟੀ.ਸੀ ਦਾ ਲਾਭ ਉਠਾਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਵਿਅਕਤੀ ਸਿਰਫ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਰਹੇ ਸਨ ਅਤੇ ਇਸ ਦੇ ਬਦਲੇ ਉਹ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਵੈਨਾਂ, ਟਰੈਕਟਰਾਂ ਅਤੇ ਬਿਨਾਂ ਰਿਕਾਰਡ ਵਾਲੇ ਫਰਜੀ ਵਾਹਨਾਂ ਲਈ ਜਾਅਲੀ ਇਨਵਾਇਸ ਅਤੇ ਜਾਅਲੀ ਈ-ਵੇਅ ਬਿੱਲ ਤਿਆਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਅਲੀ ਆਈ.ਟੀ.ਸੀ. ਬਣਾ ਕੇ, ਇਹ ਵਿਅਕਤੀ ਉਸੇ ਬੋਗਸ ਆਈ.ਟੀ.ਸੀ ਨੂੰ ਅੰਤਮ ਕਰਦਾਤਾ ਦੀ ਜਗ੍ਹਾ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਸਨ ਜੋ ਆਪਣੀਆਂ ਕਰ ਅਦਾਇਗੀਆਂ ਤੇ ਦੇਣਦਾਰੀਆਂ ਨੂੰ ਅਦਾ ਕਰਨ ਦੀ ਬਜਾਏ ਇਸ ਬੋਗਸ ਆਈ.ਟੀ.ਸੀ. ਨਾਲ ਐਡਜਸਟ ਕਰਵਾਕੇ ਸਰਕਾਰੀ ਖਜ਼ਾਨੇ ਦੀ ਚੋਰੀ ਕਰ ਰਹੇ ਸਨ।

ਬੁਲਾਰੇ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ (ਆਡਿਟ) ਰਵਨੀਤ ਖੁਰਾਣਾ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ-1 (ਇਨਵੈਸਟੀਗੇਸ਼ਨ) ਵਿਰਾਜ ਐਸ. ਤਿਡਕੇ ਦੀ ਨਿਗਰਾਨੀ ਹੇਠ ਕੀਤਾ ਗਿਆ।
 

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement