ਬਟਾਲਾ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਅਣਮਿਥੇ ਸਮੇਂ ਲਈ ਚੱਲ ਰਿਹਾ ‘ਰੇਲ ਰੋਕੋ ਅੰਦੋਲਨ’ ਹੋਇਆ ਖ਼ਤਮ, ਕਿਸਾਨਾਂ ਨੇ ਰੇਲਵੇ ਟਰੈਕ ਕੀਤੇ ਖਾਲੀ
Published : Jan 30, 2023, 5:07 pm IST
Updated : Jan 30, 2023, 5:07 pm IST
SHARE ARTICLE
The indefinite 'rail stop movement' of farmers at Batala railway station has ended, the farmers have vacated the railway tracks.
The indefinite 'rail stop movement' of farmers at Batala railway station has ended, the farmers have vacated the railway tracks.

ਉਹਨਾਂ ਦੀਆਂ ਮੰਗਾਂ 14 ਫਰਵਰੀ ਤੱਕ ਪੂਰੀਆ ਨਾ ਹੋਈਆਂ ਤਾਂ ਉਹ ਮੁੜ 20 ਫਰਵਰੀ ਨੂੰ ਇਹੀ ਰੇਲਵੇ ਟਰੈਕ ’ਤੇ ਮੁੜ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨਗੇ

 

ਗੁਰਦਾਸਪੁਰ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਟਾਲਾ ਰੇਲਵੇ ਸਟੇਸ਼ਨ ’ਤੇ ਅਣਮਿਥੇ ਸਮੇਂ ਲਈ ਚਲ ਰਿਹਾ ਰੇਲ ਰੋਕੋ ਅੰਦੋਲਨ ਜੋ ਬੀਤੇ ਕੱਲ੍ਹ ਤੋਂ ਸ਼ੁਰੂ ਹੋਇਆ ਅਤੇ ਅੱਜ ਭਾਰੀ ਬਰਸਾਤ ਹੋਣ ਦੇ ਬਾਵਜੂਦ ਲਗਾਤਾਰ ਚਲ ਰਿਹਾ ਸੀ। ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸੂਬਾ ਸਰਕਾਰ ਤੋਂ ਮੰਗਾ ਜਲਦ ਪੂਰਾ ਕਰਨ ਦੇ ਮਿਲੇ ਅਸ਼ਵਾਸ਼ਨ ਤੋਂ ਬਾਅਦ ਖਤਮ ਹੋਇਆ ਹੈ। ਉਥੇ ਹੀ ਕਿਸਾਨਾਂ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਦੇ ਦਰਜਨ ਤੋਂ ਵੱਧ ਜ਼ਿਲ੍ਹਿਆਂ ਚ ਰੇਲ ਟਰੈਕਾਂ ਨੂੰ ਬੰਦ ਕੀਤਾ ਸੀ। ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਦੀਆਂ ਸਥਾਨਿਕ ਮੰਗਾਂ ਪੂਰੀਆਂ ਹੋਣ ’ਤੇ ਕਿਸਾਨਾਂ ਨੇ ਰੇਲਵੇ ਟਰੈਕ ਖ਼ਾਲੀ ਕਰ ਦਿੱਤਾ ਹੈ| 

ਰੇਲ ਟਰੈਕ ’ਤੇ ਧਰਨੇ ’ਤੇ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂਆਂ ਨਾਲ ਰੇਲਵੇ ਸਟੇਸ਼ਨ ’ਤੇ ਪਹੁਚੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਆਈਜੀ ਬਾਰਡਰ ਰੇਂਜ ਪੰਜਾਬ ਪੁਲਿਸ ਮੋਨਿਸ਼ ਚਾਵਲਾ ਨਾਲ ਲੰਬੇ ਸਮੇਂ ਤੱਕ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੇ ਕੱਲ੍ਹ ਬਟਾਲਾ ਵਿਖੇ ਜੋ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਰੋਕਿਆ ਗਿਆ ਹੈ ਇਹ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸੰਬੰਧਿਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੈ।
ਜਿਸ ਵਿੱਚ ਜੋ ਤਿੰਨ ਨੈਸ਼ਨਲ ਹਾਈਵੇ ਬਣਨ ਜਾ ਰਹੇ ਹਨ ਉਹਨਾਂ ਵਾਸਤੇ ਜੋ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਉਹਨਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਇਕ ਸਾਰ ਨਹੀਂ ਦਿੱਤਾ ਜਾ ਰਿਹਾ।

ਦੂਸਰਾ ਜ਼ਿਲ੍ਹੇ ਨਾਲ ਸੰਬੰਧਿਤ ਜੋ ਕਿਸਾਨ ਧਰਨਿਆਂ ਦੌਰਾਨ ਸ਼ਹਾਦਤਾਂ ਪਾ ਗਏ ਸਨ ਉਹਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨਾ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਨਾ ਹੀ ਗੰਨੇ ਦੀ ਪੇਮੈਂਟ ਜੋ ਕੇ 15 ਦਿਨਾਂ ਵਿੱਚ ਦਿੱਤੀ ਜਾਣੀ ਸੀ। ਅੱਜ ਉਹਨਾਂ ਨੂੰ ਅਸ਼ਵਾਸ਼ਨ ਦਿੱਤਾ ਗਿਆ ਹੈ ਕਿ 14 ਫਰਵਰੀ ਤਕ ਉਹਨਾਂ ਦੀਆ ਸਾਰੀਆਂ ਮੰਗਾਂ ਪੂਰੀਆਂ ਹੋਣਗੀਆਂ ਅਤੇ ਇਸ ਅਸ਼ਵਾਸ਼ਨ ਤੋਂ ਬਾਅਦ ਉਹਨਾਂ ਅੱਜ ਰੇਲ ਟਰੈਕ ਖਾਲੀ ਕਰਨ ਦਾ ਫੈਸਲਾ ਲਿਆ ਹੈ, ਲੇਕਿਨ ਜੇਕਰ ਉਹਨਾਂ ਦੀਆਂ ਮੰਗਾਂ 14 ਫਰਵਰੀ ਤੱਕ ਪੂਰੀਆ ਨਾ ਹੋਈਆਂ ਤਾਂ ਉਹ ਮੁੜ 20 ਫਰਵਰੀ ਨੂੰ ਇਹੀ ਰੇਲਵੇ ਟਰੈਕ ’ਤੇ ਮੁੜ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨਗੇ |  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement