
ਪਿੰਡ ਘਰਿਆਲਾ ਵਿਚ ਪੁਲਿਸ ਅਤੇ ਗੈਂਗਸਟਰ ਪ੍ਰਭਜੋਤ ਸਿੰਘ ਵਾਸੀ ਦਾਦੂਵਾਲ ਵਿਚਾਲੇ ਗੋਲੀਬਾਰੀ ਹੋਈ ਹੈ।
Punjab News: ਤਰਨਤਾਰਨ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਦਸਿਆ ਜਾ ਰਿਹਾ ਹੈ ਕਿ ਪਿੰਡ ਘਰਿਆਲਾ ਵਿਚ ਪੁਲਿਸ ਅਤੇ ਗੈਂਗਸਟਰ ਪ੍ਰਭਜੋਤ ਸਿੰਘ ਵਾਸੀ ਦਾਦੂਵਾਲ ਵਿਚਾਲੇ ਗੋਲੀਬਾਰੀ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਟੀਮਾਂ ਉਸ ਦਾ ਪਿੱਛਾ ਕਰ ਰਹੀਆਂ ਸਨ। ਉਸ ਦੇ ਨਾਲ ਉਸ ਦਾ ਇਕ ਹੋਰ ਸਾਥੀ ਵੀ ਸੀ, ਦੋਵੇਂ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਹੋਈ। ਇਹ ਗੈਂਗਸਟਰ ਸਵਿਫਟ ਕਾਰ ਵਿਚ ਭੱਜ ਰਹੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਫਿਲਹਾਲ ਪ੍ਰਭਜੋਤ ਅਤੇ ਉਸ ਦਾ ਸਾਥੀ ਫਰਾਰ ਦੱਸੇ ਜਾ ਰਹੇ ਹੈ। ਪੁਲਿਸ ਨੇ ਗੈਂਗਸਟਰ ਦੀ ਕਾਰ ਨੂੰ ਕਬਜ਼ੇ ਵਿਚ ਲੈ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ। ਪੁਲਿਸ ਅਨੁਸਾਰ ਪ੍ਰਭਜੋਤ ਨਸ਼ਾ ਤਸਕਰੀ ਵਿਚ ਵੀ ਸ਼ਾਮਲ ਸੀ।
(For more Punjabi news apart from Encounter between police and miscreants in tarn taran, stay tuned to Rozana Spokesman)