Punjab News: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਜਾਰੀ ਕੀਤੀ ਡੇਟਸ਼ੀਟ; ਜਾਣੋ ਕਦੋਂ ਹੋਣਗੇ ਇਮਤਿਹਾਨ
Published : Jan 30, 2024, 8:18 am IST
Updated : Jan 30, 2024, 8:18 am IST
SHARE ARTICLE
Punjab School Education Board Released Datesheet for Practical Exam
Punjab School Education Board Released Datesheet for Practical Exam

10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤਕ ਹੋਣਗੀਆਂ।

Punjab News: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿਤੀ ਹੈ। ਹਾਲਾਂਕਿ ਕੋਰੋਨਾ ਮਹਾਂਮਾਰੀ ਖਤਮ ਹੋ ਗਈ ਹੈ, ਪਰ ਪ੍ਰੀਖਿਆ ਵਿਚ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।

10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਦੇ ਵਿਚਕਾਰ ਹੋਣਗੀਆਂ। ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣਾ ਸਕੂਲ ਦੇ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿਤੀ ਸੀ।

ਪੀ.ਐਸ.ਈ.ਬੀ. ਦੀ 10 ਵੀਂ ਅਤੇ 12 ਵੀਂ ਜਮਾਤ ਵਿਚ ਲਗਭਗ 7 ਲੱਖ ਵਿਦਿਆਰਥੀ ਸ਼ਾਮਲ ਹੋਣਗੇ। ਪ੍ਰੀਖਿਆ ਦਿੰਦੇ ਸਮੇਂ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਸਬੰਧੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਨੂੰ ਨਕਲ ਮੁਕਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕੋਈ ਵੀ ਮੋਬਾਈਲ ਫੋਨ ਜਾਂ ਕੋਈ ਵੀ ਇਲੈਕਟ੍ਰਾਨਿਕ ਚੀਜ਼ ਪ੍ਰੀਖਿਆ ਹਾਲ ਵਿਚ ਨਹੀਂ ਲਿਜਾ ਸਕੇਗਾ। ਇਮਤਿਹਾਨ ਦੇਣ ਵਾਲੇ ਅਧਿਆਪਕ ਵੀ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਸੰਵੇਦਨਸ਼ੀਲ ਕੇਂਦਰਾਂ ਦੀ ਨਿਸ਼ਾਨਦੇਹੀ ਦਾ ਕੰਮ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ, ਜਿਥੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਹਨ।

ਇਸ ਤੋਂ ਇਲਾਵਾ ਬੋਰਡ ਵਲੋਂ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਜਿਥੇ ਵਿਦਿਆਰਥੀ ਕਾਲ ਕਰਕੇ ਅਪਣੀਆਂ ਸਮੱਸਿਆਵਾਂ ਦਾ ਹੱਲ ਪ੍ਰਾਪਤ ਕਰ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ 5227136, 37 ਜਾਂ 38 'ਤੇ ਸੰਪਰਕ ਕਰਨਾ ਹੋਵੇਗਾ। ਹਾਲਾਂਕਿ, ਇਸ ਤੋਂ ਪਹਿਲਾਂ, ਕੋਡ ਨੰਬਰ 0172 ਲਗਾਉਣਾ ਹੋਵੇਗਾ।

(For more Punjabi news apart from Punjab School Education Board Released Datesheet for Practical Exam, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement